
ਸੁਪਰੀਮ ਕੋਰਟ ਵਿਚ ਵੀ ਅਹਿਮ ਸੁਣਵਾਈ
Delhi News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ ਵਿਚ ਮੁਲਾਕਾਤ ਕਰਨਗੇ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਇਕ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੁਪਹਿਰ ਬਾਅਦ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਮੀਟਿੰਗ ਵਿਚ ਹੀ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾ ਸਕਦੀ ਹੈ।
ਇਸ ਮੀਟਿੰਗ ਦੌਰਾਨ ਸੁਰੱਖਿਆ ਦੇ ਪ੍ਰਬੰਧ ਕਿਵੇਂ ਕੀਤੇ ਜਾਣਗੇ, ਇਸ ਸਬੰਧੀ ਪੰਜਾਬ ਅਤੇ ਦਿੱਲੀ ਪੁਲਿਸ ਅਤੇ ਤਿਹਾੜ ਜੇਲ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ ਹੈ। ਇਸ ਸਬੰਧੀ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿਤਾ ਗਿਆ ਹੈ।
ਸੁਪਰੀਮ ਕੋਰਟ ਵਿਚ ਵੀ ਅਹਿਮ ਸੁਣਵਾਈ
ਅਰਵਿੰਦ ਕੇਜਰੀਵਾਲ ਨੇ ਅਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿਤੀ ਹੈ, ਜਿਸ 'ਤੇ ਅੱਜ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖਤਮ ਹੋ ਰਹੀ ਹੈ, ਈਡੀ ਵਲੋਂ ਕੇਜਰੀਵਾਲ ਨੂੰ ਰਾਉਸ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
(For more Punjabi news apart from Bhagwant Mann to meet Arvind Kejriwal in Tihar Jail, stay tuned to Rozana Spokesman)