Letter To CJI: 21 ਸੇਵਾਮੁਕਤ ਜੱਜਾਂ ਨੇ CJI ਨੂੰ ਲਿਖੀ ਚਿੱਠੀ, ਕਿਹਾ - ਨਿਆਂਪਾਲਿਕਾ ਨੂੰ ਬਚਾਓ
Published : Apr 15, 2024, 11:35 am IST
Updated : Apr 15, 2024, 11:35 am IST
SHARE ARTICLE
Dhananjaya Yeshwant Chandrachud
Dhananjaya Yeshwant Chandrachud

ਕੁਝ ਲੋਕ ਆਪਣੇ ਫ਼ਾਇਦੇ ਲਈ ਨਿਆਂਪਾਲਿਕਾ 'ਤੇ ਦਬਾਅ ਪਾ ਰਹੇ ਹਨ, ਇਸ ਤੋਂ ਬਚਾਓ

Letter To CJI: ਨਵੀਂ ਦਿੱਲੀ - ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਨੇ ਸੀਜੇਆਈ ਡੀਵਾਈ ਚੰਦਰਚੂੜ ਨੂੰ ਪੱਤਰ ਲਿਖ ਕੇ ਨਿਆਂਪਾਲਿਕਾ ਨੂੰ ਲੈ ਕੇ ਚਿੰਤਾ ਜਤਾਈ ਹੈ। ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਕੁਝ ਲੋਕ ਦਬਾਅ ਬਣਾ ਕੇ, ਗਲਤ ਜਾਣਕਾਰੀ ਫੈਲਾ ਕੇ ਅਤੇ ਜਨਤਕ ਤੌਰ 'ਤੇ ਅਪਮਾਨਿਤ ਕਰਕੇ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਹ ਲੋਕ ਨਿੱਕੇ-ਮੋਟੇ ਸਿਆਸੀ ਹਿੱਤਾਂ ਅਤੇ ਨਿੱਜੀ ਮੁਫ਼ਾਦਾਂ ਲਈ ਨਿਆਂ ਪ੍ਰਣਾਲੀ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਢਾਹ ਲਾ ਰਹੇ ਹਨ। 

ਪੱਤਰ ਲਿਖਣ ਵਾਲੇ 21 ਜੱਜਾਂ ਵਿਚੋਂ 4 ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਹਨ, ਜਦੋਂ ਕਿ ਬਾਕੀ 17 ਰਾਜਾਂ ਵਿਚ ਹਾਈ ਕੋਰਟ ਦੇ ਚੀਫ਼ ਜਸਟਿਸ ਜਾਂ ਹੋਰ ਜੱਜ ਹਨ। 14 ਅਪ੍ਰੈਲ ਨੂੰ ਸੀਜੇਆਈ ਨੂੰ ਭੇਜੇ ਗਏ ਖੁੱਲੇ ਪੱਤਰ ਵਿਚ, ਜੱਜਾਂ ਨੇ ਉਹਨਾਂ ਘਟਨਾਵਾਂ ਦੀ ਵਿਆਖਿਆ ਨਹੀਂ ਕੀਤੀ ਜਿਸ ਕਾਰਨ ਉਹਨਾਂ ਨੂੰ ਇਹ ਲਿਖਣਾ ਪਿਆ। 

ਪਰ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਕੁਝ ਵਿਰੋਧੀ ਨੇਤਾਵਾਂ ਖਿਲਾਫ਼ ਕਾਰਵਾਈ ਨੂੰ ਲੈ ਕੇ ਚੱਲ ਰਹੀ ਸ਼ਬਦੀ ਜੰਗ ਦੌਰਾਨ ਇਹ ਕਦਮ ਚੁੱਕਿਆ ਗਿਆ ਹੈ। ਜਸਟਿਸ (ਸੇਵਾਮੁਕਤ) ਦੀਪਕ ਵਰਮਾ, ਕ੍ਰਿਸ਼ਨਾ ਮੁਰਾਰੀ, ਦਿਨੇਸ਼ ਮਹੇਸ਼ਵਰੀ ਅਤੇ ਐਮਆਰ ਸ਼ਾਹ ਸਮੇਤ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜਾਂ ਨੇ ਦੋਸ਼ ਲਾਇਆ ਹੈ ਕਿ ਆਲੋਚਕ ਅਦਾਲਤਾਂ ਅਤੇ ਜੱਜਾਂ ਦੀ ਇਮਾਨਦਾਰੀ 'ਤੇ ਸਵਾਲ ਉਠਾਉਣ ਦੇ ਨਾਲ-ਨਾਲ ਨਿਆਂਇਕ ਪ੍ਰਕਿਰਿਆਵਾਂ ਨੂੰ ਪ੍ਰਭਾਵਿਤ ਕਰਨ ਲਈ ਧੋਖੇਬਾਜ਼ੀ ਦੇ ਰਾਹ ਅਪਣਾ ਰਹੇ ਹਨ।  

ਜੱਜਾਂ ਨੇ ਕਿਹਾ ਕਿ "ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾ ਸਿਰਫ਼ ਸਾਡੀ ਨਿਆਂਪਾਲਿਕਾ ਦੀ ਪਵਿੱਤਰਤਾ ਦਾ ਅਪਮਾਨ ਕਰਦੀਆਂ ਹਨ, ਸਗੋਂ ਨਿਆਂ ਅਤੇ ਨਿਰਪੱਖਤਾ ਦੇ ਉਨ੍ਹਾਂ ਸਿਧਾਂਤਾਂ ਨੂੰ ਵੀ ਸਿੱਧੀ ਚੁਣੌਤੀ ਦਿੰਦੀਆਂ ਹਨ, ਜਿਨ੍ਹਾਂ ਨੂੰ ਕਾਇਮ ਰੱਖਣ ਲਈ ਜੱਜਾਂ ਨੇ ਸਹੁੰ ਚੁੱਕੀ ਸੀ।"  ਪੱਤਰ ਵਿਚ ਜੱਜਾਂ ਨੇ ਨਿਆਂਪਾਲਿਕਾ ਵਿਚ ਲੋਕਾਂ ਦਾ ਭਰੋਸਾ ਗੁਆਉਣ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਲਿਖਿਆ- ਅਸੀਂ ਗਲਤ ਜਾਣਕਾਰੀ ਦੇ ਜ਼ਰੀਏ ਨਿਆਂਪਾਲਿਕਾ ਵਿਰੁੱਧ ਜਨਤਕ ਭਾਵਨਾਵਾਂ ਨੂੰ ਭੜਕਾਉਣ ਦੀ

ਰਣਨੀਤੀ ਤੋਂ ਖਾਸ ਤੌਰ 'ਤੇ ਚਿੰਤਤ ਹਾਂ, ਜੋ ਨਾ ਸਿਰਫ਼ ਅਨੈਤਿਕ ਹੈ, ਸਗੋਂ ਸਾਡੇ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਲਈ ਵੀ ਨੁਕਸਾਨਦੇਹ ਹੈ। ਚੋਣਵੇਂ ਤੌਰ 'ਤੇ ਅਦਾਲਤੀ ਫ਼ੈਸਲਿਆਂ ਦੀ ਪ੍ਰਸ਼ੰਸਾ ਕਰਨ ਦਾ ਅਭਿਆਸ ਜੋ ਕਿਸੇ ਦੇ ਵਿਚਾਰਾਂ ਨਾਲ ਮੇਲ ਖਾਂਦਾ ਹੈ ਅਤੇ ਉਨ੍ਹਾਂ ਦੀ ਤਿੱਖੀ ਆਲੋਚਨਾ ਕਰਦਾ ਹੈ ਜੋ ਕਿਸੇ ਦੇ ਵਿਚਾਰਾਂ ਦੇ ਅਨੁਕੂਲ ਨਹੀਂ ਹਨ, ਨਿਆਂਇਕ ਸਮੀਖਿਆ ਅਤੇ ਕਾਨੂੰਨ ਦੇ ਰਾਜ ਨੂੰ ਕਮਜ਼ੋਰ ਕਰਦਾ ਹੈ। 

  

(For more Punjabi news apart 21 retired judges wrote a letter to the CJI, said - save the judiciary, stay tuned to Rozana Spokesman)

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement