Lockdown ਦੌਰਾਨ ਹੋਈ 74 ਹਜ਼ਾਰ ਕਰੋੜ ਰੁਪਏ ਦੀ ਫ਼ਸਲ ਦੀ ਖਰੀਦ-FM
Published : May 15, 2020, 6:32 pm IST
Updated : May 15, 2020, 6:32 pm IST
SHARE ARTICLE
Photo
Photo

20 ਲੱਖ ਕਰੋੜ ਦੇ ਰਾਹਤ ਪੈਕੇਜ ਦੇ ਰੋਡਮੈਪ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਤੀਜੀ ਵਾਰ ਪ੍ਰੈੱਸ ਕਾਨਫਰੰਸ ਕੀਤੀ।

ਨਵੀਂ ਦਿੱਲੀ: 20 ਲੱਖ ਕਰੋੜ ਦੇ ਰਾਹਤ ਪੈਕੇਜ ਦੇ ਰੋਡਮੈਪ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਤੀਜੀ ਵਾਰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੇ ਜ਼ਰੀਏ ਵਿੱਤ ਮੰਤਰੀ ਹਰ ਰੋਜ਼ ਯੋਜਨਾਬੱਧ ਤਰੀਕੇ ਨਾਲ ਹਰ ਸੈਕਟਰ ਨੂੰ ਦਿੱਤੀਆਂ ਜਾਣ ਵਾਲੀਆਂ ਛੋਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਨ।

PhotoPhoto

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਇਸ ਪੈਕੇਜ ਦੀ ਤੀਜੀ ਕਿਸ਼ਤ ਬਾਰੇ ਜਾਣਕਾਰੀ ਦਿੱਤੀ। ਨਿਰਮਲਾ ਸੀਤਾਰਮਣ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12 ਮਾਰਚ ਨੂੰ ਆਤਮ ਨਿਰਭਰ ਭਾਰਤ ਲਈ ਸਪਲਾਈ ਚੇਨ ਅਤੇ ਡੈਮੋਗ੍ਰਾਫੀ ਦੀ ਗੱਲ ਕੀਤੀ ਸੀ। ਉਹਨਾਂ ਕਿਹਾ ਕਿ ਭਾਰਤ ਦੀ ਜ਼ਿਆਦਾਤਰ ਅਬਾਦੀ ਖੇਤੀਬਾੜੀ 'ਤੇ ਅਧਾਰਤ ਹੈ।

Modi government is focusing on the safety of the health workersPhoto

ਲੌਕਡਾਊਨ ਦੌਰਾਨ ਵਿੱਤ ਮੰਤਰੀ ਨੇ ਕਿਸਾਨਾਂ ਲਈ ਕਈ ਐਲਾਨ ਕੀਤਾ। ਉਹਨਾਂ ਕਿਹਾ ਕਿ ਏਐਸਪੀ ਦੇ ਰੂਪ ਵਿਚ 74 ਹਜ਼ਾਰ 300 ਕਰੋੜ ਰੁਪਏ ਖਰਚ ਕੀਤੇ ਗਏ ਹਨ ਤੇ ਪੀਐਮ ਕਿਸਾਨ ਦੇ ਜ਼ਰੀਏ ਉਹਨਾਂ ਨੂੰ 18 ਹਜ਼ਾਰ 700 ਕਰੋੜ ਰੁਪਏ ਦਿੱਤੇ ਗਏ ਹਨ। ਪੀਐਮ ਫਸਲ ਬੀਮਾ ਯੋਜਨਾ ਦੇ ਤਹਿਤ 6400 ਕਰੋੜ ਰੁਪਏ ਦਾ ਮਆਵਜ਼ਾ ਦਿੱਤਾ ਗਿਆ ਹੈ।

PhotoPhoto

ਦੱਸ ਦਈਏ ਕਿ ਪਹਿਲੀਆਂ ਦੋ ਕਿਸ਼ਤਾਂ ਵਿਚ ਐਮਐਸਐਮਈ ਸੈਕਟਰ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਐਲਾਨ ਕੀਤੇ ਗਏ। ਅਪਣੀ ਤੀਜੀ ਪ੍ਰੈਸ ਕਾਨਫਰੰਸ ਵਿਚ ਵਿੱਤ ਮੰਤਰੀ ਨੇ ਸ਼ੁੱਕਰਵਾਰ ਨੂੰ ਖੇਤੀਬਾੜੀ ਸੈਕਟਰ ਨਾਲ ਸਬੰਧਤ ਸਾਰੀਆਂ ਯੋਜਨਾਵਾਂ ਅਤੇ ਰਿਆਇਤਾਂ ਬਾਰੇ ਜਾਣਕਾਰੀ ਦਿੱਤੀ।

PhotoPhoto

ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਸਰਕਾਰ ਵੱਲੋਂ ਪਸ਼ੂਪਾਲਣ ਲਈ ਬੁਨਿਆਦੀ ਢਾਂਚਾ ਵਿਕਾਸ ਫੰਡ ਦਾ ਐਲਾਨ ਕੀਤਾ। ਇਸ ਦੇ ਤਹਿਤ ਡੇਅਰ ਪ੍ਰੋਸੈਸਿੰਗ ਅਤੇ ਪਸ਼ੂ ਖੁਰਾਕ ਨਾਲ ਸਬੰਧਤ ਸਹਾਇਤਾ ਲਈ 15 ਹਜ਼ਾਰ ਕਰੋੜ ਦੀ ਵਿਵਸਥਾ ਕੀਤੀ ਗਈ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement