
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ
ਨਵੀਂ ਦਿੱਲੀ, 14 ਮਈ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ ਯਾਨੀ ਮਨਰੇਗਾ ਤਹਿਤ ਪਿਛਲੇ ਦੋ ਮਹੀਨਿਆਂ ਵਿਚ 14.62 ਕਰੋੜ ਮਾਨਵ ਕਿਰਤ ਦਿਵਸ ਰੁਜ਼ਗਾਰ ਪੈਦਾ ਕੀਤੇ ਗਏ ਜਿਸ 'ਤੇ ਕੁਲ 10 ਹਜ਼ਾਰ ਕਰੋੜ ਰੁਪਏ ਖ਼ਰਚੇ ਗਏ।
File photo
ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ ਗਏ 20 ਹਜ਼ਾਰ ਕਰੋੜ ਰੁਪਏ ਦੇ ਆਰਥਕ ਪੈਕੇਜ ਦੀ ਦੂਜੀ ਕਿਸਤ ਦਾ ਐਲਾਨ ਕਰ ਰਹੇ ਸਨ। ਸੀਤਾਰਮਨ ਨੇ ਕਿਹਾ ਕਿ 13 ਮਈ ਤਕ 2.33 ਕਰੋੜ ਕਿਰਤੀਆਂ ਨੂੰ ਰੁਜ਼ਗਾਰ ਦਿਤਾ ਗਿਆ। ਪਿਛਲੇ ਸਾਲ ਮਈ ਦੇ ਮੁਕਾਬਲੇ ਇਸ ਸਾਲ ਇਸ ਨਾਲ ਜੁੜਨ ਵਾਲੇ ਮਜ਼ਦੂਰਾਂ ਦੀ ਗਿਣਤੀ 40 ਤੋਂ 50 ਫ਼ੀ ਸਦੀ ਜ਼ਿਆਦਾ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਲਗਾਤਾਰ ਸੁਧਾਰਾਂ 'ਤੇ ਕੰਮ ਕਰ ਰਹੀ ਹੈ। (ਏਜੰਸੀ)