
ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲੌਕਡਾਊਨ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਹਰ ਰੋਜ਼ ਦੇਸ਼ ਚ ਕਰੋਨਾ ਵਾਇਰਸ ਦ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲੌਕਡਾਊਨ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਹਰ ਰੋਜ਼ ਦੇਸ਼ ਚ ਕਰੋਨਾ ਵਾਇਰਸ ਦ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਤਾਜਾ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 80 ਹਜ਼ਾਰ ਨੂੰ ਪਾਰ ਕਰ ਗਈ ਹੈ। ਦੱਸ ਦੱਈਏ ਕਿ ਪਿਛਲੇ ਦੋ ਦਿਨ ਵਿਚ 10 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆਏ ਹਨ। ਦੇਸ਼ ਚ ਕਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਦਾ ਹੈ। ਜਿੱਥੇ ਇਕ ਦਿਨ ਵਿਚ 1602 ਨਵੇਂ ਮਾਮਲੇ ਸਾਹਮਣੇ ਆਏ ਹਨ।
Coronavirus
ਮਹਾਂਰਾਸ਼ਟਰ ਤੋਂ ਬਾਅਦ ਕਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਰਾਜ ਤਾਮਿਲਨਾਡੂ ਅਤੇ ਗੁਜਰਾਤ ਹੈ ਜਿੱਥੇ ਕਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 9674 ਅਤੇ 9592 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਹੁਣ ਤੱਕ 20 ਲੱਖ ਤੋਂ ਜ਼ਿਆਦਾ ਲੋਕਾਂ ਦੇ ਟੈਸਟ ਹੋ ਚੁੱਕੇ ਹਨ। ਉਧਰ ਮਹਾਂਰਾਸ਼ਟਰ ਵਿਚ ਇਕ ਦਿਨ ਵਿਚ ਹੀ ਕਰੋਨਾ ਵਾਇਰਸ ਦ 1602 ਨਵੇਂ ਰਿਕਾਰਡ ਤੋਂੜ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਇੱਥੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 27,524 ਹੋ ਚੁੱਕੀ ਹੈ ਅਤੇ 44 ਲੋਕਾਂ ਦੀ ਮੌਤ ਦੇ ਨਾਲ ਹੀ ਇੱਥੇ ਮੌਤ ਦਾ ਅੰਕੜਾ 1,019 ਤੱਕ ਪਹੁੰਚ ਚੁੱਕਾ ਹੈ।
Photo
ਗੁਜਰਾਤ ਵਿੱਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਵਾਇਰਸ ਦੇ 324 ਨਵੇਂ ਕੇਸ ਅਤੇ 20 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕੁੱਲ ਕੇਸ 9,592 'ਤੇ ਪਹੁੰਚ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 586 ਹੋ ਗਈ। ਰਾਜ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਜੈਅੰਤੀ ਰਵੀ ਨੇ ਦੱਸਿਆ ਕਿ ਰਾਜ ਵਿੱਚ 191 ਵਿਅਕਤੀ ਬਿਮਾਰੀ ਤੋਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਵਾਇਰਸ ਨੂੰ ਹਰਾਉਣ ਵਾਲਿਆਂ ਦੀ ਗਿਣਤੀ 3,753 ਹੈ। ਗੁਜਰਾਤ ਵਿੱਚ ਸੰਕਰਮਿਤ ਵਿਅਕਤੀਆਂ ਦੀ ਗਿਣਤੀ 9,592 ਹੈ ਜਿਨ੍ਹਾਂ ਵਿੱਚੋਂ 5,253 ਲੋਕ ਅਜੇ ਵੀ ਇਲਾਜ ਅਧੀਨ ਹਨ।
coronavirus
ਇਸ ਦੇ ਨਾਲ ਹੀ 586 ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਰਾਜ ਵਿਚ 1,24,709 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਉਧਰ ਆਂਧਰਾ ਪ੍ਰਦੇਸ਼ ਚ ਵੀ ਕਰੋਨਾ ਵਾਇਰਸ ਦੇ 68 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੂਬੇ ਵਿਚ ਕੁੱਲ ਮੌਤਾਂ ਦਾ ਅੰਕੜਾ 48 ਹੋ ਗਿਆ ਹੈ ਅਤੇ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2,205 ਤੱਕ ਪਹੁੰਚ ਚੁੱਕੀ ਹੈ।
Covid 19
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।