
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉੱਚ ਪੱਧਰੀ ਬੈਠਕ ਕੀਤੀ ਜਾਵੇਗੀ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉੱਚ ਪੱਧਰੀ ਬੈਠਕ ਕੀਤੀ ਜਾਵੇਗੀ। ਇਸ ਦੌਰਾਨ ਉਹ ਦੇਸ਼ ਵਿਚ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਸਬੰਧੀ ਚਰਚਾ ਕਰਨਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹੋਣਗੇ।
Coronavirus
ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਹਾਲਾਤ ਬੇਹੱਦ ਚਿੰਤਾਜਨਕ ਬਣੇ ਹੋਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ ’ਚ ਕੋਵਿਡ 19 ਦੇ 3.26 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ 38090 ਲੋਕਾਂ ਦੀ ਮੌਤ ਹੋਈ। ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 43 ਲੱਖ 72 ਹਜ਼ਾਰ 907 ਹੋ ਗਿਆ ਹੈ।