26 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਮਨਾਏਗਾ 'ਕਾਲਾ ਦਿਵਸ', ਅੰਦੋਲਨ ਦੇ ਪੂਰੇ ਹੋਣਗੇ 6 ਮਹੀਨੇ 
Published : May 15, 2021, 5:37 pm IST
Updated : May 15, 2021, 5:37 pm IST
SHARE ARTICLE
File Photo
File Photo

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲੋਕਾਂ ਨੂੰ 26 ਮਈ ਨੂੰ ਆਪਣੇ ਘਰਾਂ, ਵਾਹਨਾਂ, ਦੁਕਾਨਾਂ 'ਤੇ ਕਾਲਾ ਝੰਡਾ ਲਗਾਉਣ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ 40 ਕਿਸਾਨ ਜਥੇਬੰਦੀਆਂ ਦੇ ਪ੍ਰਧਾਨ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਪ੍ਰਦਰਸ਼ਨ ਦੇ 6 ਮਹੀਨੇ ਹੋਣ 'ਤੇ 26 ਮਈ ਨੂੰ 'ਕਾਲਾ ਦਿਵਸ' ਦੇ ਰੂਪ 'ਚ ਮਨਾਇਆ ਜਾਵੇਗਾ। ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲੋਕਾਂ ਨੂੰ 26 ਮਈ ਨੂੰ ਆਪਣੇ ਘਰਾਂ, ਵਾਹਨਾਂ, ਦੁਕਾਨਾਂ 'ਤੇ ਕਾਲਾ ਝੰਡਾ ਲਗਾਉਣ ਦੀ ਅਪੀਲ ਕੀਤੀ ਹੈ।

Balbir Singh RajewalBalbir Singh Rajewal

ਰਾਜੇਵਾਲ ਨੇ ਕਿਹਾ,''26 ਮਈ ਨੂੰ ਇਸ ਪ੍ਰਦਰਸ਼ਨ ਦੇ 6 ਮਹੀਨੇ ਹੋ ਜਾਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰ ਬਣਾਉਣ ਦੇ 7 ਸਾਲ ਪੂਰੇ ਹੋਣ ਮੌਕੇ ਇਹ ਹੋ ਰਿਹਾ ਹੈ। ਅਸੀਂ ਇਸ ਨੂੰ ਕਾਲਾ ਦਿਵਸ ਦੇ ਤੌਰ 'ਤੇ ਮਨਾਵਾਂਗੇ।'' ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ 'ਦਿੱਲੀ ਚਲੋ' ਮਾਰਚ ਦੇ ਅਧੀਨ ਪਾਣੀ ਦੀਆਂ ਬੁਛਾੜਾਂ ਅਤੇ ਬੈਰੀਕੇਡਾਂ ਦਾ ਸਾਹਮਣਾ ਕਰਦੇ ਹੋਏ ਵੱਡੀ ਗਿਣਤੀ 'ਚ ਕਿਸਾਨ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਆਏ ਸਨ।

Farmers ProtestFarmers Protest

ਅੱਗੇ ਦੇ ਮਹੀਨਿਆਂ 'ਚ ਰਾਸ਼ਟਰੀ ਰਾਜਧਾਨੀ ਦੇ ਕਰੀਬ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਬਾਰਡਰ 'ਤੇ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨ ਆ ਜੁਟੇ। ਰਾਜੇਵਾਲ ਨੇ ਲੋਕਾਂ ਤੋਂ 26 ਮਈ ਨੂੰ 'ਕਾਲਾ ਦਿਵਸ' ਮਨਾਉਂਦੇ ਹੋਏ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ,''ਅਸੀਂ ਦੇਸ਼ ਦੇ ਲੋਕਾਂ ਤੋਂ ਆਪਣੇ ਮਕਾਨਾਂ, ਦੁਕਾਨਾਂ, ਟਰੱਕਾਂ ਅਤੇ ਹੋਰ ਵਾਹਨਾਂ 'ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕਰਦੇ ਹਾਂ।

ਅਸੀਂ ਵਿਰੋਧ ਦੇ ਤੌਰ 'ਤੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਸਾੜਾਂਗੇ।'' ਰਾਜੇਵਾਲ ਨੇ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਨਹੀਂ ਸੁਣ ਰਹੀ ਹੈ ਅਤੇ ਬੈਰੀਕੇਡਾਂ, ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵੱਧਣ ਨਾਲ ਖੇਤੀ ਕਰਨਾ ਸੰਭਵ ਨਹੀਂ ਰਹਿ ਗਿਆ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement