
ਪੰਜਾਬ ਪੁਲਿਸ ਵਲੋਂ ਸੁਰੱਖਿਆ ਵਧਾਉਣ ਦੀ ਸਿਫਾਰਿਸ਼ ਨੂੰ ਦਿੱਲੀ ਪੁਲਿਸ ਨੇ ਕੀਤਾ ਰੱਦ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਪੰਜਾਬ ਪੁਲਿਸ ਨੇ ਗਰਮਖਿਆਲੀਆਂ ਤੋਂ ਖ਼ਤਰੇ ਦਾ ਖਦਸ਼ਾ ਜਾਹਰ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ।
Delhi Police
ਦਿੱਲੀ ਪੁਲਿਸ ਨੇ ਉਨ੍ਹਾਂ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਕਿਹਾ ਕਿ ਕੇਜਰੀਵਾਲ ਨੂੰ ਪਹਿਲਾਂ ਹੀ ਜ਼ੈੱਡ ਸ਼੍ਰੇਣੀ ਦੀ ਉੱਚ ਪੱਧਰੀ ਸੁਰੱਖਿਆ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੋਸ਼ ਲਗਾ ਰਹੀਆਂ ਹਨ ਕਿ ਕੇਜਰੀਵਾਲ ਦੇ ਨਾਲ ਪੰਜਾਬ ਪੁਲਿਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ (Punjab Government) ਅਤੇ ਆਮ ਆਦਮੀ ਪਾਰਟੀ ਇਸ ਦੋਸ਼ ਨੂੰ ਸਿਰੇ ਤੋਂ ਨਕਾਰਦੀ ਰਹੀ ਹੈ।
ਦਿੱਲੀ ਪੁਲਿਸ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਕੋਲ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦਿੱਤੀ ਧਮਕੀ ਸਬੰਧੀ ਕੋਈ ਖੂਫ਼ੀਆ ਜਾਣਕਾਰੀ ਹੈ ਤਾਂ ਸ਼ੇਅਰ ਕੀਤੀ ਜਾਵੇ। ਇਸ ਨਾਲ ਕਾਰਵਾਈ ਕਰਨ ਲਈ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੂੰ ਮਦਦ ਮਿਲੇਗੀ। ਜ਼ਾਹਿਰ ਹੈ ਕਿ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵਧਾਉਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਦਿੱਲੀ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਬਾਹਰੀ ਮਦਦ ਦੀ ਲੋੜ ਨਹੀਂ ਹੈ।
Arvind Kejriwal
ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਹੈ। ਉਨ੍ਹਾਂ ਨੂੰ ਕਾਫੀ ਪੁਲਿਸ ਮੁਲਾਜ਼ਮ ਦਿੱਤੇ ਗਏ ਹਨ। ਹਰ ਵੀਆਈਪੀ ਨੂੰ ਖ਼ਤਰੇ ਦਾ ਨਿਯਮਤ ਆਂਕਲਨ ਚਲਦਾ ਰਹਿੰਦਾ ਹੈ। ਜੇਕਰ ਲੋੜ ਪਈ ਤਾਂ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇਗੀ।
Punjab Police
ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਗਰਮਖਿਆਲੀਆਂ ਤੋਂ ਖ਼ਤਰੇ ਬਾਰੇ ਚਿਤਾਵਨੀ ਦਿੱਤੀ ਗਈ ਹੈ। ਇਹ ਪੱਤਰ ਕਦੋਂ ਲਿਖਿਆ ਗਿਆ, ਇਸ ਬਾਰੇ ਉਨ੍ਹਾਂ ਕੁਝ ਨਹੀਂ ਦੱਸਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਅਧਿਕਾਰੀ ਇਸ ਬਾਰੇ ਕੁੱਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।
Tejinder pal Singh Bagga
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਪੰਜਾਬ ਪੁਲਿਸ (Punjab Police) ਨੇ ਦਿੱਲੀ ਭਾਜਪਾ ਨੇਤਾ ਤਜਿੰਦਰ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਸੀ। ਤਜਿੰਦਰ ਬੱਗਾ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਸਮੇਂ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ। ਇਸ ਤੋਂ ਬਾਅਦ ਬੱਗਾ ਨੂੰ ਵਾਪਸ ਦਿੱਲੀ ਹਵਾਲੇ ਕਰ ਦਿੱਤਾ ਗਿਆ। ਹੁਣ ਤਜਿੰਦਰ ਬੱਗਾ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਮਿਲ ਗਈ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਖ਼ਤਰੇ ਦੇ ਮਾਮਲੇ 'ਚ ਇਹ ਪੱਤਰ ਸਾਹਮਣੇ ਆਇਆ ਹੈ।