ਮੈਂ ਸੱਤਾ ’ਚ ਮੌਜੂਦ ਲੋਕਾਂ ਦੇ ਨੰਬਰ ਕੀਤੇ ‘Block’ : ਇਮਰਾਨ ਖਾਨ
Published : May 15, 2022, 10:59 am IST
Updated : May 15, 2022, 11:01 am IST
SHARE ARTICLE
 Imran Khan
Imran Khan

ਆਮ ਚੋਣਾਂ ਦਾ ਐਲਾਨ ਹੋਣ ਤਕ ਉਨ੍ਹਾਂ ਨਾਲ ਗੱਲ ਨਹੀਂ ਕਰਨਾ ਚਾਹੁੰਦਾ -ਇਮਰਾਨ ਖਾਨ

 

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਸੱਤਾ ਵਿਚ ਮੌਜੂਦ ਲੋਕ ਉਨ੍ਹਾਂ ਨੂੰ ਫ਼ੋਨ ਕਰ ਰਹੇ ਹਨ ਪਰ ਉਨ੍ਹਾਂ ਨੇ ਉਨ੍ਹਾਂ ਦੇ ਨੰਬਰ ‘ਬਲਾਕ’ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਚੋਣਾਂ ਦਾ ਐਲਾਨ ਹੋਣ ਤਕ ਉਨ੍ਹਾਂ ਨਾਲ ਗੱਲ ਨਹੀਂ ਕਰਨਾ ਚਾਹੁੰਦੇ ਹਨ। ਇਮਰਾਨ ਨੇ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ ਕਿ ‘ਇਨ੍ਹਾਂ ਅਪਰਾਧੀਆਂ ਨੂੰ ਸੱਤਾ ਵਿਚ ਰਹਿਣ ਦੇਣ ਦੀ ਤੁਲਨਾ ਵਿਚ ਪਾਕਿਸਤਾਨ ’ਤੇ ਪ੍ਰਮਾਣੂ ਬੰਬ ਸੁਟਣਾ ਜ਼ਿਆਦਾ ਬਿਹਤਰ ਹੈ।’ 

Imran KhanImran Khan

ਜ਼ਿਕਰਯੋਗ ਹੈ ਕਿ ਇਮਰਾਨ ਨੂੰ ਸੰਸਦ ਵਿਚ ਬੇਭਰੋਸਗੀ ਮਤੇ ਜ਼ਰੀਏ ਹਟਾਇਆ ਗਿਆ ਸੀ। ਇਸ ਦੇ ਨਾਲ ਹੀ ਉਹ ਪਾਕਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ, ਜਿਨ੍ਹਾਂ ਨੂੰ ਸੰਸਦ ਵਿਚ ਬੇਭਰੋਸਗੀ ਮਤੇ ਜ਼ਰੀਏ ਹਟਾਇਆ ਗਿਆ ਹੈ। ਖ਼ਾਨ ਨੇ ਲੋਕਾਂ ਨੂੰ ਸੰਘੀ ਰਾਜਧਾਨੀ (ਇਸਲਾਮਾਬਾਦ) ਲਈ ਇਤਿਹਾਸਕ ਮਾਰਚ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿਤਾ।

Imran KhanImran Khan

ਉਨ੍ਹਾਂ ਕਿਹਾ ਕਿ ਜਦੋਂ ਲੋਕ ਸੜਕਾਂ ’ਤੇ ਉਤਰਨਗੇ ਤਾਂ ਕਈ ਵਿਕਲਪ ਖੁਲ੍ਹ ਜਾਣਗੇ। ਪਾਕਿਸਤਾਨ ਦੇ ਅਖ਼ਬਾਰ ਡਾਨ ਨੇ ਖਾਨ ਦੇ ਹਵਾਲੇ ਨਾਲ ਲਿਖਿਆ, ‘ਸੱਤਾਧਾਰੀ ਅਦਾਰੇ ਤੋਂ ਸੰਦੇਸ਼ ਆ ਰਹੇ ਹਨ ਪਰ ਮੈਂ ਕਿਸੇ ਨਾਲ ਉਦੋਂ ਤਕ ਗੱਲ ਨਹੀਂ ਕਰਾਂਗਾ, ਜਦੋਂ ਤਕ ਆਮ ਚੋਣਾਂ ਦਾ ਐਲਾਨ ਨਹੀਂ ਹੋ ਜਾਂਦਾ।’ ਖ਼ਾਨ ਨੇ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਦੇ ਨੰਬਰ ਬਲਾਕ ਕਰ ਦਿਤੇ ਹਨ।’ ਇਮਰਾਨ ਖ਼ਾਨ ਲਗਾਤਾਰ ਦੋਸ਼ ਲਗਾ ਰਹੇ ਹਨ ਕਿ ਅਮਰੀਕਾ ਨੇ ਵਿਰੋਧੀ ਧਿਰ ਨਾਲ ਮਿਲ ਕੇ ਉਨ੍ਹਾਂ ਦੀ ਸਰਕਾਰ ਨੂੰ ਹਟਾਉਣ ਲਈ ਸਾਜ਼ਿਸ਼ ਰਚੀ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement