
ਰੱਖਿਆ ਮੰਤਰਾਲੇ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ
ਨਵੀਂ ਦਿੱਲੀ: ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੀ ਜਾਣਕਾਰੀ ਰੱਖਿਆ ਮੰਤਰਾਲੇ ਵਲੋਂ ਸਾਂਝੀ ਕੀਤੀ ਗਈ ਹੈ। ਉਪ ਮੁਖੀ ਵਜੋਂ ਆਸ਼ੂਤੋਸ਼ ਦੀਕਸ਼ਿਤ ਹਵਾਈ ਫ਼ੌਜ ਵਿਚ ਨਹੀਂ ਖ੍ਰੀਦ ਅਤੇ ਐਮਰਜੈਂਸੀ ਸ਼ਕਤੀਆਂ ਤਹਿਤ ਸੇਵਾ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਗੇ।
ਇਹ ਵੀ ਪੜ੍ਹੋ: ਮੀਤ ਹੇਅਰ ਵਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ
ਆਸ਼ੂਤੋਸ਼ ਦੀਕਸ਼ਿਤ ਭਾਰਤੀ ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਹਨ। ਉਨ੍ਹਾਂ ਨੇ ਦਖਣੀ ਏਅਰ ਕਮਾਂਡ ਦੇ ਏਅਰ ਅਫ਼ਸਰ ਕਮਾਂਡਿੰਗ-ਇਨ-ਚੀਫ਼ (ਏਓਸੀ-ਇਨ-ਸੀ) ਵਜੋਂ ਸੇਵਾ ਨਿਭਾਈ ਹੈ। ਖ਼ਾਸ ਗੱਲ ਇਹ ਹੈ ਕਿ 1982 'ਚ ਉਨ੍ਹਾਂ ਨੂੰ ਫਾਈਟਰ ਪਾਇਲਟ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਮਿਗ-21 ਅਤੇ ਮਿਗ-29 ਸਮੇਤ ਕਈ ਲੜਾਕੂ ਜਹਾਜ਼ ਉਡਾਏ ਹਨ। ਪਿਛਲੇ 23 ਸਾਲਾਂ ਤੋਂ ਉਹ ਹਵਾਈ ਫ਼ੌਜ ਵਿਚ ਸੇਵਾ ਨਿਭਾਅ ਰਹੇ ਹਨ।
ਇਹ ਵੀ ਪੜ੍ਹੋ: ਭਲਕੇ ਰੁਜ਼ਗਾਰ ਮੇਲੇ ਦੇ ਅਧੀਨ ਕਰੀਬ 71 ਹਜ਼ਾਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ PM ਮੋਦੀ
ਹੁਣ ਤਕ ਦੇ ਅਪਣੇ ਕਾਰਜਕਾਲ ਵਿਚ ਦੀਕਸ਼ਿਤ ਨੇ 20 ਤੋਂ ਵੱਧ ਕਿਸਮਾਂ ਦੇ ਜਹਾਜ਼ਾਂ 'ਤੇ 3200 ਤੋਂ ਵੱਧ ਉਡਾਣਾਂ ਭਰੀਆਂ ਹਨ। ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨਵੇਂ ਬਣੇ ਮਿਰਾਜ-2000 ਸਕੁਐਡਰਨ ਅਤੇ ਫਲਾਈਟ ਟੈਸਟ ਸਕੁਐਡਰਨ ਦੇ ਸੀਓ ਹੋਣ ਤੋਂ ਇਲਾਵਾ ਏਅਰ ਫੋਰਸ ਟੈਸਟ ਪਾਇਲਟ ਸਕੂਲ ਵਿਚ ਇਕ ਇੰਸਟ੍ਰਕਟਰ ਵੀ ਰਹੇ ਹਨ। ਉਨ੍ਹਾਂ ਨੇ ਬੰਗਲਾਦੇਸ਼ ਵਿਚ ਅਪਣਾ ਸਟਾਫ਼ ਕੋਰਸ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ: ਰੋਜ਼ੀ ਰੋਟੀ ਕਮਾਉਣ ਇਟਲੀ ਗਏ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਆਸ਼ੂਤੋਸ਼ ਦੀਕਸ਼ਿਤ ਇਕ ਅਨੁਸ਼ਾਸਿਤ ਅਧਿਕਾਰੀ ਰਹੇ ਹਨ। ਉਨ੍ਹਾਂ ਨੂੰ ਕਈ ਵਾਰ ਸਨਮਾਨਤ ਵੀ ਕੀਤਾ ਜਾ ਚੁਕਿਆ ਹੈ। 2006 ਵਿਚ ਉਨ੍ਹਾਂ ਨੂੰ 26 ਜਨਵਰੀ ਨੂੰ ਰਾਸ਼ਟਰਪਤੀ ਦੁਆਰਾ 'ਵਾਯੂ ਸੈਨਾ ਮੈਡਲ' ਨਾਲ ਸਨਮਾਨਤ ਕੀਤਾ ਗਿਆ ਸੀ।