ਟੈਂਟ ਦੇ ਗੋਦਾਮ 'ਚ ਲਗੀ ਅੱਗ : ਇਕ-ਇਕ ਕਰਕੇ ਫਟੇ ਸਿਲੰਡਰ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
Published : May 15, 2023, 3:32 pm IST
Updated : May 15, 2023, 3:32 pm IST
SHARE ARTICLE
photo
photo

ਸਵੇਰੇ 1 ਵਜੇ ਲੱਗੀ ਅੱਗ 'ਤੇ ਸਵੇਰੇ 7 ਵਜੇ ਦੇ ਕਰੀਬ ਕਾਬੂ ਪਾ ਲਿਆ ਗਿਆ

 

ਜੈਪੁਰ : ਜੈਪੁਰ ਦੇ ਕਨੋਟਾ ਇਲਾਕੇ 'ਚ ਦੇਰ ਰਾਤ ਟੈਂਟ ਦੇ ਗੋਦਾਮ 'ਚ ਅੱਗ ਲਗ ਗਈ। ਇਹ ਘਟਨਾ ਜਮਡੋਲੀ ਨੇੜੇ ਵਾਪਰੀ। ਅੱਗ ਲੱਗਣ ਕਾਰਨ ਕਲੋਨੀ ਵਿਚ ਹੜਕੰਪ ਮੱਚ ਗਿਆ। ਮੌਕੇ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿਤਾ ਗਿਆ। ਸਵੇਰੇ 1 ਵਜੇ ਲੱਗੀ ਅੱਗ 'ਤੇ ਸਵੇਰੇ 7 ਵਜੇ ਦੇ ਕਰੀਬ ਕਾਬੂ ਪਾ ਲਿਆ ਗਿਆ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਗੋਦਾਮ ਵਿਚ ਰੱਖੇ ਦੋ ਸਿਲੰਡਰ ਵੀ ਫਟ ਗਏ।

ਸਥਾਨਕ ਨਿਵਾਸੀਆਂ ਨੇ ਦਸਿਆ ਕਿ ਕਲੋਨੀ 'ਚ ਸਥਿਤ ਟੈਂਕੀ ਦੇ ਗੋਦਾਮ 'ਚ ਰਾਤ ਕਰੀਬ 1 ਵਜੇ ਅੱਗ ਲਗ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ ਗਈ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ। ਇਸ ਤੋਂ ਪਹਿਲਾਂ ਗੋਦਾਮ ਵਿਚ ਰੱਖੇ ਗੈਸ ਸਿਲੰਡਰ ਵਿਚ ਇੱਕ ਤੋਂ ਬਾਅਦ ਇੱਕ ਧਮਾਕਾ ਹੋਇਆ।

ਸਿਲੰਡਰ ਫਟਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਵੀ ਸਮਾਂ ਪਾ ਕੇ ਅੱਗ 'ਤੇ ਕਾਬੂ ਪਾਇਆ। ਕਿਉਂਕਿ ਗੋਦਾਮ ਵਿਚ ਹੋਰ ਕਿੰਨੇ ਸਿਲੰਡਰ ਪਏ ਹਨ, ਇਹ ਕਿਸੇ ਨੂੰ ਪਤਾ ਨਹੀਂ ਸੀ। ਟੈਂਕੀ ਦੇ ਗੋਦਾਮ ਦਾ ਮੁਲਾਜ਼ਮ ਜਦੋਂ ਮੌਕੇ ’ਤੇ ਆਇਆ ਤਾਂ ਪਤਾ ਲੱਗਾ ਕਿ ਗੋਦਾਮ ਵਿਚ ਸਿਰਫ਼ ਦੋ ਸਿਲੰਡਰ ਹੀ ਸਨ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿਤਾ। ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਗੋਦਾਮ ਵਿਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ।

SHARE ARTICLE

ਏਜੰਸੀ

Advertisement

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM

Amritpal Singh ਵਾਂਗ Jail 'ਚ ਬੈਠ ਕੇ ਚੋਣਾਂ ਲੜਨ ਵਾਲਿਆਂ ਬਾਰੇ ਸੁਣੋ ਕੀ ਹੈ ਕਾਨੂੰਨ, ਵਾਂਗ ਜੇਲ੍ਹ 'ਚ ਬੈਠ ਕੇ ਚੋਣ

11 May 2024 4:40 PM

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM
Advertisement