Ludhiana News: ਲੁਧਿਆਣਾ ਪੁਲਿਸ ਦੇ 10 ਮੁਲਾਜ਼ਮਾਂ ਖਿਲਾਫ FIR ਦਰਜ, ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਵਿਚ ਫਸਾਉਣ ਦਾ ਦੋਸ਼
Published : May 15, 2024, 10:27 am IST
Updated : May 15, 2024, 10:27 am IST
SHARE ARTICLE
FIR filed against 10 employees of Ludhiana Police
FIR filed against 10 employees of Ludhiana Police

Ludhiana News: ਸੀਸੀਟੀਵੀ ਨੇ ਖੋਲ੍ਹਿਆ ਰਾਜ਼

FIR filed against 10 employees of Ludhiana Police: ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵਾਲਿਆਂ 'ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਰਾਜਸਥਾਨ ਪੁਲਿਸ ਦਾ ਕਹਿਣਾ ਹੈ ਕਿ ਲੁਧਿਆਣਾ ਸਿਟੀ ਪੁਲਿਸ ਨੇ ਜੋਧਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਅਗਵਾ ਕੀਤਾ ਹੈ। ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਸ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਗਿਆ।

ਇਹ ਵੀ ਪੜ੍ਹੋ: Chandigarh News: ਖੇਡਦੇ ਖੇਡਦੇ ਪਾਣੀ ਦੀ ਬਾਲਟੀ ਵਿਚ ਡਿੱਗੀ ਡੇਢ ਸਾਲ ਦੀ ਮਾਸੂਮ ਬੱਚੀ

ਇਨ੍ਹਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਫ.ਆਈ.ਆਰ ਦਰਜ
ਰਾਜਸਥਾਨ ਦੇ ਜੋਧਪੁਰ ਵਿਚ ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: Swati Maliwal Assault Case: ''ਸਵਾਤੀ ਮਾਲੀਵਾਲ ਦੀ ਜਾਨ ਨੂੰ ਖਤਰਾ ਹੈ'', ਮਾਲੀਵਾਲ ਦੇ ਸਾਬਕਾ ਪਤੀ ਨੇ ਕੀਤਾ ਦਾਅਵਾ  

6 ਮਾਰਚ ਨੂੰ ਕੋਚਿੰਗ ਲਈ ਗਿਆ ਸੀ ਬੇਟਾ 
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਿਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸ ਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ 15 ਲੱਖ ਮੰਗੇ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਿਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗੀ। ਉਨ੍ਹਾਂ ਨੇ ਉਸ ਨੂੰ ਕੇਸ ਵਿਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ। ਇਨ੍ਹਾਂ 'ਚ ਮਨਵੀਰ ਪੁਲਿਸ ਵਾਲਿਆਂ ਨਾਲ ਕਾਰ 'ਚ ਰਾਜਸਥਾਨ ਤੋਂ ਪੰਜਾਬ ਜਾਂਦਾ ਹੋਇਆ ਦਿਖਾਈ ਦਿੱਤੀ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more Punjabi news apart from FIR filed against 10 employees of Ludhiana Police, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement