DHFL SCAM : DHFL ਦੇ ਸਾਬਕਾ ਡਾਇਰੈਕਟਰ ਧੀਰਜ ਵਧਾਵਨ 34,000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ’ਚ ਗ੍ਰਿਫ਼ਤਾਰ, CBI ਦੀ ਵੱਡੀ ਕਾਰਵਾਈ

By : BALJINDERK

Published : May 15, 2024, 10:36 am IST
Updated : May 15, 2024, 10:36 am IST
SHARE ARTICLE
Former DHFL Director Dheeraj Wadhawan arrested
Former DHFL Director Dheeraj Wadhawan arrested

DHFL SCAM : ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਿਆ

DHFL SCAM : ਮੁੰਬਈ- ਸੀਬੀਆਈ ਨੇ 34,000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਡੀਐਚਐਫਐਲ (ਦੀਵਾਨ ਹਾਊਸਿੰਗ ਫਾਈਨਾਂਸ ਕਾਰਪੋਰੇਸ਼ਨ ਲਿਮਟਿਡ) ਦੇ ਸਾਬਕਾ ਡਾਇਰੈਕਟਰ ਧੀਰਜ ਵਧਾਵਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਵਧਾਵਨ ਨੂੰ ਸੋਮਵਾਰ ਸ਼ਾਮ ਨੂੰ ਮੁੰਬਈ ਤੋਂ ਹਿਰਾਸਤ 'ਚ ਲਿਆ ਗਿਆ ਸੀ ਅਤੇ ਮੰਗਲਵਾਰ ਨੂੰ ਦਿੱਲੀ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਨੇ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ।
ਉਨ੍ਹਾਂ ਕਿਹਾ ਕਿ ਸੀਬੀਆਈ ਇਸ ਮਾਮਲੇ ’ਚ 2022 ਵਿਚ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਵਧਾਵਨ ਨੂੰ ਪਹਿਲਾਂ ਯੈੱਸ ਬੈਂਕ ਭ੍ਰਿਸ਼ਟਾਚਾਰ ਮਾਮਲੇ 'ਚ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਜ਼ਮਾਨਤ 'ਤੇ ਸੀ।
ਸੀਬੀਆਈ ਨੇ 17 ਬੈਂਕਾਂ ਦੇ ਕਨਸੋਰਟੀਅਮ ਦੁਆਰਾ 34,000 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਨਾਲ ਸਬੰਧਤ ਡੀਐਚਐਫਐਲ ਕੇਸ ਦਰਜ ਕੀਤਾ ਸੀ। ਇਹ ਦੇਸ਼ ਦਾ ਸਭ ਤੋਂ ਵੱਡਾ ਬੈਂਕਿੰਗ ਲੋਨ ਧੋਖਾਧੜੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ।

(For more news apart from Former DHFL Director Dheeraj Wadhawan arrested in Rs 34,000 crore bank fraud case, major CBI operation  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement