Delhi Excise Policy Case: ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ! ਰਾਊਜ਼ ਐਵੇਨਿਊ ਅਦਾਲਤ ਨੇ ਨਿਆਂਇਕ ਹਿਰਾਸਤ 30 ਮਈ ਤਕ ਵਧਾਈ
Published : May 15, 2024, 2:02 pm IST
Updated : May 15, 2024, 2:02 pm IST
SHARE ARTICLE
Manish Sisodia's judicial custody extended till May 30
Manish Sisodia's judicial custody extended till May 30

ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਹੋਏ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 30 ਮਈ ਤਕ ਵਧਾ ਦਿਤੀ ਗਈ ਹੈ।

Delhi Excise Policy Case: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਹੋਏ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 30 ਮਈ ਤਕ ਵਧਾ ਦਿਤੀ ਗਈ ਹੈ।

ਰਾਊਜ਼ ਐਵੇਨਿਊ ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਕਰੇਗੀ। ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿਚ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ 'ਤੇ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਉਧਰ ਬੀਤੇ ਦਿਨ ਦਿੱਲੀ ਹਾਈ ਕੋਰਟ ਦੀ ਬੈਂਚ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦਸਿਆ ਕਿ ਆਮ ਆਦਮੀ ਪਾਰਟੀ (ਆਪ) ਨੂੰ ਰਸਮੀ ਤੌਰ 'ਤੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਮੁਲਜ਼ਮ ਬਣਾਇਆ ਜਾਵੇਗਾ। ਈਡੀ ਦੇ ਵਿਸ਼ੇਸ਼ ਵਕੀਲ ਜ਼ੋਹੇਬ ਹੁਸੈਨ ਨੇ ਜਸਟਿਸ ਸਵਰਨਕਾਂਤ ਸ਼ਰਮਾ ਅੱਗੇ ਇਸੇ ਮਾਮਲੇ ਵਿਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਾਇਰ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਲਈ ਬਹਿਸ ਦੌਰਾਨ ਇਹ ਦਲੀਲ ਦਿਤੀ। ਇਸ ਦੌਰਾਨ ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਉਹ ਜ਼ਮਾਨਤ 'ਤੇ ਰਿਹਾਅ ਹੋਣ ਦੇ ਹੱਕਦਾਰ ਹਨ।

ਸੀਨੀਅਰ ਵਕੀਲ ਮੋਹਿਤ ਮਾਥੁਰ ਨੇ ਦਲੀਲ ਦਿੱਤੀ, "ਮੇਰੀ ਜ਼ਮਾਨਤ ਖਾਰਜ ਹੋਣ ਤੋਂ ਬਾਅਦ, ਤਿੰਨ ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਕੁੱਝ ਰਾਹਤ ਮਿਲੀ ਹੈ। ਈਡੀ ਕੇਸ ਵਿਚ ਬੇਨੋਏ ਬਾਬੂ। ਸੰਜੇ ਸਿੰਘ, ਇਕ ਵਾਰ ਫਿਰ ਈਡੀ ਕੇਸ ਵਿਚ ਅਤੇ ਹਾਲ ਹੀ ਵਿਚ ਅਰਵਿੰਦ ਕੇਜਰੀਵਾਲ। ਜਿਥੋਂ ਤਕ ਮੇਰਾ ਸਵਾਲ ਹੈ ਤਾਂ ਕੋਈ ਖਤਰਾ ਨਹੀਂ ਹੈ। ਜਿਥੋਂ ਤਕ ਭੱਜਣ ਦਾ ਸਵਾਲ ਹੈ, ਉਹ ਇਸ ਤੱਥ ਤੋਂ ਬਚ ਨਹੀਂ ਸਕਦੇ ਕਿ ਉਨ੍ਹਾਂ ਨੇ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਮੈਨੂੰ ਗ੍ਰਿਫਤਾਰ ਨਹੀਂ ਕੀਤਾ, ਮੈਂ 14.5 ਮਹੀਨਿਆਂ ਤੋਂ ਹਿਰਾਸਤ ਵਿਚ ਹਾਂ”।

ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿਚ ਅਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਿਸੋਦੀਆ 26 ਫਰਵਰੀ 2023 ਤੋਂ ਹਿਰਾਸਤ ਵਿਚ ਹਨ। ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿਚ ਸੀਬੀਆਈ ਅਤੇ ਈਡੀ ਦੋਵਾਂ ਵਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕੇਸ ਵਿਚ ਇਲਜ਼ਾਮ ਹੈ ਕਿ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਰਿਸ਼ਵਤ ਦੇ ਬਦਲੇ ਕੁੱਝ ਕਾਰੋਬਾਰੀਆਂ ਨੂੰ ਸ਼ਰਾਬ ਦੇ ਲਾਇਸੈਂਸ ਦੇਣ ਵਿਚ ਮਿਲੀਭੁਗਤ ਕੀਤੀ ਸੀ। ਅਧਿਕਾਰੀਆਂ 'ਤੇ ਕੁੱਝ ਸ਼ਰਾਬ ਵੇਚਣ ਵਾਲਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਬਕਾਰੀ ਨੀਤੀ 'ਚ ਬਦਲਾਅ ਕਰਨ ਦਾ ਦੋਸ਼ ਹੈ।

(For more Punjabi news apart from Manish Sisodia's judicial custody extended till May 30, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement