ਤਾਮਿਲਨਾਡੂ ਦੇ 18ਗ਼ੀ ਵਿ ਬਾਧਾਇਕਾਂ ਨੂੰ ਫ਼ਿਲਹਾਲ ਰਾਹਤ, ਫ਼ੈਸਲੇ ਬਾਰੇ ਜੱਜਾਂ ਦੀ ਵੱਖ-ਵੱਖ ਰਾਏ
Published : Jun 15, 2018, 1:11 am IST
Updated : Jun 15, 2018, 1:11 am IST
SHARE ARTICLE
 T T V Dhinakaran Speaking to Reporters outside his house in Chennai
T T V Dhinakaran Speaking to Reporters outside his house in Chennai

ਪਲਾਨੀਸਵਾਮੀ ਸਰਕਾਰ ਨੂੰ ਰਾਹਤ ਦਿੰਦਿਆਂ ਮਦਰਾਸ ਹਾਈ ਕੋਰਟ ਨੇ ਅੰਨਾਡੀਐਮਕੇ ਤੋਂ ਦਰਕਿਨਾਰ ਕੀਤੇ ਗਏ.....

ਚੇਨਈ,  : ਪਲਾਨੀਸਵਾਮੀ ਸਰਕਾਰ ਨੂੰ ਰਾਹਤ ਦਿੰਦਿਆਂ ਮਦਰਾਸ ਹਾਈ ਕੋਰਟ ਨੇ ਅੰਨਾਡੀਐਮਕੇ ਤੋਂ ਦਰਕਿਨਾਰ ਕੀਤੇ ਗਏ ਨੇਤਾ ਟੀਟੀਵੀ ਦਿਨਾਕਰਨ ਦੇ ਹਮਾਇਤੀ 18 ਵਿਧਾਇਕਾਂ ਨੂੰ ਅਯੋਗ ਠਹਿਰਾਏ ਜਾਣ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਖੰਡਤ ਫ਼ੈਸਲਾ ਕੀਤਾ ਹੈ।  ਮੁੱਖ ਜੱਜ ਇੰਦਰਾ ਬੈਨਰਜੀ ਨੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਪੀ ਧਨਪਾਲ ਦੁਆਰਾ ਪਿਛਲੇ ਸਾਲ 18 ਸਤੰਬਰ ਨੂੰ ਵਿਧਾਇਕਾਂ ਨੂੰ ਅਯੋਗ ਠਹਿਰਾਏ ਜਾਣ ਦੇ ਹੁਕਮ ਨੂੰ ਕਾਇਮ ਰਖਿਆ ਤੇ ਜੱਜ ਐਮ ਸੁੰਦਰ ਨੇ ਉਨ੍ਹਾਂ ਨਾਲ ਅਸਹਿਮਤ ਹੁੰਦਿਆਂ ਵਿਧਾਨ ਸਭਾ ਸਪੀਕਰ ਦੇ ਫ਼ੈਸਲੇ ਨੂੰ ਰੱਦ ਕਰ ਦਿਤਾ। 

ਜੱਜ ਇੰਦਰਾ ਨੇ ਕਿਹਾ, 'ਮੇਰੀ ਰਾਏ ਵਿਚ, ਵਿਧਾਨ ਸਭਾ ਸਪੀਕਰ ਦਾ ਫ਼ੈਸਲਾ ਦਲੀਲਪੂਰਨ ਨਹੀਂ।' ਉਨ੍ਹਾਂ ਕਿਹਾ ਕਿ ਉਨ੍ਹਾਂ ਮਗਰੋਂ ਸੀਨੀਅਰ ਜੱਜ ਇਹ ਤੈਅ ਕਰਨਗੇ ਕਿ ਇਸ ਮਾਮਲੇ ਸਬੰਧੀ ਨਵੇਂ ਸਿਰੇ ਤੋਂ ਸੁਣਵਾਈ ਕਿਹੜੇ ਜੱਜ ਕਰਨਗੇ। ਉਨ੍ਹਾਂ ਕਿਹਾ ਕਿ ਤੀਜੇ ਜੱਜ ਦਾ ਫ਼ੈਸਲਾ ਆਉਣ ਤਕ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ। ਜੱਜ ਸੁੰਦਰ ਨੇ ਅਪਣੇ ਹੁਕਮ ਵਿਚ ਕਿਹਾ, 'ਮੈਂ ਸਤਿਕਾਰ ਸਹਿਤ ਕਹਿਣਾ ਚਾਹੁੰਦਾ ਹਾਂ ਕਿ ਮੈਂ ਮੁੱਖ ਜੱਜ ਦੀ ਰਾਏ ਨਾਲ ਸਹਿਮਤ ਨਹੀਂ ਹਾਂ ਅਤੇ ਇਸ ਲਈ ਸਪੀਕਰ ਦੁਆਰਾ ਕੀਤੇ ਗਏ ਹੁਕਮ ਨੂੰ ਰੱਦ ਕਰਦਾ ਹਾਂ।' 

ਹਾਈ ਕੋਰਟ ਦੇ ਇਸ ਫ਼ੈਸਲੇ ਨਾਲ ਮੁੱਖ ਮੰਤਰੀ ਕੇ ਪਲਾਨੀਸਵਾਮੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਦੀ ਸਥਿਰਤਾ ਲਈ ਕੋਈ ਸੰਭਾਵੀ ਖ਼ਤਰਾ ਫ਼ਿਲਹਾਲ ਟਲ ਗਿਆ ਹੈ। ਦਲ ਵਿਰੋਧੀ ਕਾਨੂੰਨ ਤਹਿਤ ਵਿਧਾਨ ਸਭਾ ਸਪੀਕਰ ਦੁਆਰਾ ਅਯੋਗ ਠਹਿਰਾਏ ਗਏ 18 ਵਿਧਾਇਕਾਂ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਜਾ ਰਹੀ ਸੀ। ਉਨ੍ਹਾਂ ਅਪਣੀ ਅਯੋਗਤਾ ਨੂੰ ਚੁਨੌਤੀ ਦਿਤੀ ਸੀ। ਇਨ੍ਹਾਂ ਵਿਧਾਇਕਾਂ ਨੂੰ 22 ਅਗੱਸਤ ਨੂੰ ਰਾਜਪਾਲ ਨੂੰ ਮਿਲਣ ਮਗਰੋਂ ਅਯੋਗ ਠਹਿਰਾ ਦਿਤਾ ਗਿਆ ਸੀ। ਇਸ ਮੁਲਾਕਾਤ ਸਮੇਂ ਉਨ੍ਹਾਂ ਪਲਾਨੀਸਵਾਮੀ ਦੀ ਅਗਵਾਈ ਪ੍ਰਤੀ ਅਵਿਸ਼ਵਾਸ ਪ੍ਰਗਟ ਕੀਤਾ ਸੀ ਅਤੇ ਮੁੱਖ ਮੰਤਰੀ ਬਦਲਣ ਦੀ ਮੰਗ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement