
CBI ਨੇ HP ਹਾਈ ਕੋਰਟ ਦੇ ਜੱਜ ਸਬੀਨਾ ਦੀ ਧੀ ਕਲਿਆਣੀ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਜੱਜ ਸਬੀਨਾ ਦੀ ਧੀ ਕਲਿਆਣੀ ਸਿੰਘ ਦਾ ਮਿਲਿਆ 4 ਦਿਨ ਦਾ ਰਿਮਾਂਡ
20 ਸਤੰਬਰ 2015 ਨੂੰ ਹੋਈ ਸੀ ਵਾਰਦਾਤ
ਨਵੀਂ ਦਿੱਲੀ : ਛੇ ਸਾਲ ਪਹਿਲਾਂ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਤਲ ਦੇ ਮਾਮਲੇ ਵਿੱਚ ਸੀਬੀਆਈ ਨੇ ਬੁੱਧਵਾਰ ਨੂੰ ਕਲਿਆਣੀ ਸਿੰਘ ਨਾਮ ਦੀ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ।
CBI
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੱਕ ਬਿਆਨ ਵਿੱਚ ਕਿਹਾ ਕਿ ਕੇਂਦਰੀ ਏਜੰਸੀ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੇਨਤੀ 'ਤੇ 13 ਅਪ੍ਰੈਲ 2016 ਨੂੰ ਸਿੱਪੀ ਸਿੱਧੂ, ਜੋ ਕਿ ਇੱਕ ਵਕੀਲ ਵੀ ਸੀ, ਦੇ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ।ਇਸ ਵਿੱਚ ਕਿਹਾ ਗਿਆ ਹੈ, “ਅੱਗੇ ਦੀ ਜਾਂਚ ਦੌਰਾਨ, ਮਾਮਲੇ ਵਿੱਚ ਮੁਲਜ਼ਮ (ਕਲਿਆਣੀ ਸਿੰਘ) ਦੀ ਕਥਿਤ ਸ਼ਮੂਲੀਅਤ ਸਾਹਮਣੇ ਆਈ।
Sippy Sidhu
ਇਸ ਅਨੁਸਾਰ, ਉਸ ਤੋਂ ਪੁੱਛਗਿੱਛ ਕੀਤੀ ਗਈ ਅਤੇ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦੇਈਏ ਕਿ ਕਲਿਆਣੀ ਸਿੰਘ ਹਿਮਾਚਲ ਪ੍ਰਦੇਸ਼ ਦੇ ਜੱਜ ਸਬੀਨਾ ਦੀ ਧੀ ਹਨ। ਸੀਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਿਆਣੀ ਸਿੰਘ ਨੂੰ ਬੁੱਧਵਾਰ ਯਾਨੀ ਅੱਜ ਚੰਡੀਗੜ੍ਹ ਦੇ ਸਪੈਸ਼ਲ ਜੁਡੀਸ਼ੀਅਲ ਮੈਜਿਸਟਰੇਟ ਸੁਖਦੇਵ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿਛਲੀ ਸੁਣਵਾਈ ਦੌਰਾਨ CBI ਨੇ ਇਸ ਮਾਮਲੇ ਵਿਚ ਸਟੇਟਸ ਰਿਪੋਰਟ ਦੇਣ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਸੀ। ਕਲਿਆਣੀ ਸੈਕਟਰ-42 ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਚੰਡੀਗੜ੍ਹ ਵਿੱਚ ਗ੍ਰਹਿ ਵਿਗਿਆਨ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਤਾਇਨਾਤ ਹੈ।
ਸਿੱਪੀ ਸਿੱਧੂ ਕਤਲ ਕੇਸ ਵਿੱਚ ਚੰਡੀਗੜ੍ਹ ਪੁਲਿਸ ਕੁਝ ਹਾਸਲ ਨਹੀਂ ਕਰ ਸਕੀ। ਜਿਸ ਤੋਂ ਬਾਅਦ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। ਸੀਬੀਆਈ ਨੇ ਪਹਿਲਾਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੂੰ ਦੱਸਿਆ ਸੀ ਕਿ ਘਟਨਾ ਦੇ ਸਮੇਂ 1183 ਚਾਰ ਅੱਖਰਾਂ ਵਾਲੀ ਮਾਰੂਤੀ ਜ਼ੈਨ ਉਥੋਂ ਲੰਘੀ ਸੀ। ਇਹ ਜਾਣਕਾਰੀ ਮਾਮਲੇ ਦੇ ਜਾਂਚ ਅਧਿਕਾਰੀ ਡੀਐਸਪੀ ਆਰਐਲ ਯਾਦਵ ਨੇ ਦਿੱਤੀ।
CBI arrests Himachal Pradesh High Court judge's daughter in Sippy Sidhu case
ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਕਤਲ ਛੋਟੇ ਹਥਿਆਰ ਨਾਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਸੈਕਟਰ 27 ਦੇ ਇੱਕ ਘਰ ਦੇ ਸੀਸੀਟੀਵੀ ਕੈਮਰੇ ਦੀ ਵੀਡੀਓ ਫੁਟੇਜ ਨੈਸ਼ਨਲ ਫੋਰੈਂਸਿਕ ਸਾਇੰਸ ਯੂਨੀਵਰਸਿਟੀ, ਗਾਂਧੀ ਨਗਰ, ਗੁਜਰਾਤ ਨੂੰ ਭੇਜੀ ਸੀ। ਸੀਬੀਆਈ ਅਦਾਲਤ ਨੇ ਸੀਬੀਆਈ ਨੂੰ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਨ ਲਈ ਕਿਹਾ ਸੀ।
ਇਸ ਤੋਂ ਪਹਿਲਾਂ ਦਸੰਬਰ 2020 ਵਿੱਚ, CBI ਨੇ ਸੀਬੀਆਈ ਅਦਾਲਤ ਵਿੱਚ ਕੇਸ ਦੀ ਅਨਟਰੇਸ ਰਿਪੋਰਟ ਪੇਸ਼ ਕੀਤੀ ਸੀ। ਜਿਸ ਦੇ ਖ਼ਿਲਾਫ਼ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਧਰਨਾ ਦਿੱਤਾ ਸੀ। 20 ਸਤੰਬਰ 2015 ਨੂੰ ਸਿੱਪੀ ਸਿੱਧੂ ਦੀ ਲਾਸ਼ ਸੈਕਟਰ 27 ਦੇ ਇੱਕ ਪਾਰਕ ਵਿੱਚੋਂ ਮਿਲੀ ਸੀ। ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਉਨ੍ਹਾਂ ਦੇ ਦਾਦਾ ਜੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਸਨ। ਪਹਿਲਾਂ ਚੰਡੀਗੜ੍ਹ ਪੁਲੀਸ ਦੇ ਸੈਕਟਰ 26 ਥਾਣੇ ਵਿੱਚ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।