
38 ਸਾਲ ਬਾਅਦ ਹੋਈ ਕਾਰਵਾਈ, ਪਰਿਵਾਰਾਂ ਨੂੰ ਬੱਝੀ ਇਨਸਾਫ਼ ਦੀ ਆਸ
ਚਾਰ ਮਹੀਨੇ ਲਈ ਵਧਿਆ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦਾ ਕਾਰਜਕਾਲ
ਨਵੀਂ ਦਿੱਲੀ : ਕਾਨਪੁਰ ਵਿੱਚ ਸਿੱਖ ਨਸਲਕੁਸ਼ੀ ਦੌਰਾਨ ਹੋਏ ਨਿਰਾਲਾ ਨਗਰ ਕਤਲੇਆਮ ਦੇ ਸਬੰਧ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲਗਭਗ 38 ਸਾਲ ਬਾਅਦ ਇਸ ਮਾਮਲੇ ਵਿਚ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਕਾਨਪੁਰ ਵਿੱਚ ਸਿੱਖ ਨਸਲਕੁਸ਼ੀ ਦੌਰਾਨ ਮਾਰੇ ਗਏ 127 ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਦੱਸ ਦਈਏ ਕਿ ਐਸਆਈਟੀ, ਕਾਨਪੁਰ ਕਮਿਸ਼ਨਰੇਟ ਅਤੇ ਕਾਨਪੁਰ ਆਊਟਰ ਪੁਲਿਸ ਨੇ ਸਾਂਝੀ ਮੁਹਿੰਮ ਚਲਾ ਕੇ ਇਹ ਕਾਰਵਾਈ ਕੀਤੀ ਹੈ।
Arrest
ਇਨ੍ਹਾਂ ਮੁਲਜ਼ਮਾਂ ਵਿੱਚ 1984 ਦੇ ਸਿੱਖ ਨਸਲਕੁਸ਼ੀ ਦੇ ਕੇਸ ਵਿੱਚ ਸੈਫੁੱਲਾ ਖਾਨ, ਬਚਨ, ਬੱਪਨ ਅਤੇ ਪੱਕੀ (ਲੰਬੂ) ਵਜੋਂ ਹੋਈ ਹੈ। ਦੱਸ ਦੇਈਏ ਕਿ ਕਾਨਪੁਰ ਵਿੱਚ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਐਸਆਈਟੀ ਦਾ ਕਾਰਜਕਾਲ ਚਾਰ ਮਹੀਨੇ ਹੋਰ ਵਧਾ ਦਿੱਤਾ ਗਿਆ ਹੈ। ਹੁਣ ਐਸਆਈਟੀ ਕੋਲ 30 ਸਤੰਬਰ 2022 ਤੱਕ ਜਾਂਚ ਪੂਰੀ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਂ ਹੈ। ਕਾਨਪੁਰ ਵਿੱਚ ਸਿੱਖਨਸਲਕੁਸ਼ੀ ਵਿੱਚ 127 ਲੋਕ ਮਾਰੇ ਗਏ ਸਨ। ਫਰਵਰੀ 2019 ਵਿੱਚ ਸਰਕਾਰ ਨੇ ਐਸਆਈਟੀ ਦਾ ਗਠਨ ਕੀਤਾ ਸੀ।
ਦੱਸਣਯੋਗ ਹੈ ਕਿ 1984 ਦੇ ਸਿੱਖ ਨਸਲਕੁਸ਼ੀ ਵਿੱਚ ਵੀ ਕਾਨਪੁਰ ਵਿੱਚ 127 ਲੋਕ ਮਾਰੇ ਗਏ ਸਨ। ਸਰਕਾਰ ਦੇ ਹੁਕਮਾਂ 'ਤੇ ਬਣਾਈ ਗਈ ਐਸਆਈਟੀ ਤਿੰਨ ਸਾਲਾਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਆਈਟੀ ਛੇ ਮਹੀਨੇ ਪਹਿਲਾਂ 11 ਮਾਮਲਿਆਂ ਦੀ ਜਾਂਚ ਪੂਰੀ ਕਰ ਚੁੱਕੀ ਹੈ। ਇਸ ਵਿੱਚ 60 ਤੋਂ ਵੱਧ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਬੂਤ ਅਤੇ ਗਵਾਹ ਦੋਵੇਂ ਮੌਜੂਦ ਹਨ। ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਬਾਕੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Manjinder Singh Sirsa
ਇਸ ਕਾਰਵਾਈ ਸਬੰਧੀ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਧੰਨਵਾਦ ਕੀਤਾ ਹੈ। ਇਸ ਬਾਰੇ ਬੋਲਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ,''1984 ਨੂੰ ਕਾਨਪੁਰ 'ਚ ਹੋਏ ਕਤਲੇਆਮ ਨੂੰ ਲੈ ਕੇ ਲੰਬੀ ਲੜਾਈ ਲੜਨ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2019 'ਚ ਇਕ SIT ਬਣਵਾਈ। ਜਿਸ 'ਚ ਦੁਬਾਰਾ ਮੁਕੱਦਮੇ ਦਰਜ ਹੋਏ ਅਤੇ ਜਾਂਚ ਸ਼ੁਰੂ ਹੋਈ। ਇਸ ਨੂੰ ਲੈ ਕੇ ਮੈਂ ਅਮਿਤ ਸ਼ਾਹ ਜੀ ਅਤੇ ਯੋਗੀ ਜੀ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕੇ ਇਸ ਮਾਮਲੇ ਦੀ ਮੁੜ ਜਾਂਚ ਸ਼ੁਰੂ ਹੋਈ। ਐੱਸ.ਆਈ.ਟੀ. ਨੇ ਨਿਰਾਲਾ ਨਗਰ, ਕਾਨਪੁਰ 'ਚ ਕਤਲ ਦੇ 4 ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਹੈ। ਇਨ੍ਹਾਂ ਦੀ ਪਛਾਣ ਸੈਫੁੱਲਾ ਖਾਨ, ਬਚਨ, ਬੱਪਨ ਅਤੇ ਪੱਕੀ (ਲੰਬੂ) ਵਜੋਂ ਹੋਈ ਹੈ।''