Ahmedabad plane Crash : ਅਹਿਮਦਾਬਾਦ ਜਹਾਜ਼ ਹਾਦਸਾ, ਡੀ.ਐਨ.ਏ. ਟੈਸਟ ’ਚ 47 ਲੋਕਾਂ ਦੀ ਹੋਈ ਪਛਾਣ

By : BALJINDERK

Published : Jun 15, 2025, 6:55 pm IST
Updated : Jun 15, 2025, 7:06 pm IST
SHARE ARTICLE
 ਅਹਿਮਦਾਬਾਦ ਜਹਾਜ਼ ਹਾਦਸਾ, ਡੀ.ਐਨ.ਏ. ਟੈਸਟ ’ਚ 47 ਲੋਕਾਂ ਦੀ ਹੋਈ ਪਛਾਣ
ਅਹਿਮਦਾਬਾਦ ਜਹਾਜ਼ ਹਾਦਸਾ, ਡੀ.ਐਨ.ਏ. ਟੈਸਟ ’ਚ 47 ਲੋਕਾਂ ਦੀ ਹੋਈ ਪਛਾਣ

Ahmedabad plane Crash : 24 ਲਾਸ਼ਾਂ ਵਾਰਸਾਂ ਨੂੰ ਸੌਂਪੀਆਂ ਗਈਆਂ, ਸਾਬਕਾ ਮੁੱਖ ਮੰਤਰੀ ਰੁਪਾਨੀ ਦੀ ਲਾਸ਼ ਵੀ ਸ਼ਨਾਖਤ ਹੋਈ

Ahmedabad plane Crash : ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ’ਚ ਹਾਦਸਾਗ੍ਰਸਤ ਹੋਣ ਦੇ ਤਿੰਨ ਦਿਨ ਬਾਅਦ ਅਧਿਕਾਰੀਆਂ ਨੇ ਹੁਣ ਤਕ ਡੀ.ਐਨ.ਏ. ਟੈਸਟ ਰਾਹੀਂ 47 ਪੀੜਤਾਂ ਦੀ ਪਛਾਣ ਕੀਤੀ ਹੈ ਅਤੇ 24 ਦੀਆਂ ਲਾਸ਼ਾਂ ਉਨ੍ਹਾਂ ਦੇ ਪਰਵਾਰਾਂ ਨੂੰ ਸੌਂਪ ਦਿਤੀਆਂ ਗਈਆਂ ਹਨ।

ਕਿਉਂਕਿ ਬਹੁਤ ਸਾਰੀਆਂ ਲਾਸ਼ਾਂ ਬੁਰੀ ਤਰ੍ਹਾਂ ਸੜ ਜਾਣ ਕਾਰਨ ਪਛਾਣ ਤੋਂ ਬਾਹਰ ਹੋ ਗਈਆਂ ਸਨ ਜਾਂ ਨੁਕਸਾਨੀਆਂ ਗਈਆਂ ਸਨ, ਅਧਿਕਾਰੀ ਭਿਆਨਕ ਦੁਖਾਂਤ ਦੇ ਪੀੜਤਾਂ ਦੀ ਪਛਾਣ ਸਥਾਪਤ ਕਰਨ ਲਈ ਡੀ.ਐਨ.ਏ. ਟੈਸਟ ਕਰ ਰਹੇ ਹਨ। ਇਸ ਭਿਆਨਕ ਹਾਦਸੇ ’ਚ ਮਾਰੇ ਗਏ 241 ਮੁਸਾਫ਼ਰਾਂ ’ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਸ਼ਾਮਲ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦੀ ਪਛਾਣ ਵੀ ਡੀ.ਐਨ.ਏ. ਟੈਸਟ ਰਾਹੀਂ ਹੋ ਗਈ ਹੈ। 

ਵਧੀਕ ਸਿਵਲ ਸੁਪਰਡੈਂਟ ਡਾ ਰਜਨੀਸ਼ ਪਟੇਲ ਨੇ ਪੱਤਰਕਾਰਾਂ ਨੂੰ ਦਸਿਆ, ‘‘ਡੀ.ਐਨ.ਏ. ਮਿਲਾਨ ਰਾਹੀਂ ਹੁਣ ਤਕ ਕੁਲ 47 ਜਹਾਜ਼ ਹਾਦਸੇ ਦੇ ਪੀੜਤਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ’ਚੋਂ 24 ਮ੍ਰਿਤਕਾਂ ਦੀਆਂ ਲਾਸ਼ਾਂ ਸਬੰਧਤ ਪਰਵਾਰਾਂ ਨੂੰ ਸੌਂਪ ਦਿਤੀਆਂ ਗਈਆਂ ਹਨ। ਇਹ ਮ੍ਰਿਤਕ ਰਾਜਸਥਾਨ ਅਤੇ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਦੇ ਰਹਿਣ ਵਾਲੇ ਸਨ।’’

ਵੀਰਵਾਰ ਨੂੰ ਜਹਾਜ਼ ਹਾਦਸੇ ’ਚ ਬੋਇੰਗ 787-8 (ਏ.ਆਈ.171) ’ਚ ਸਵਾਰ 242 ਮੁਸਾਫ਼ਰਾਂ ਅਤੇ ਚਾਲਕ ਦਲ ਦੇ ਮੈਂਬਰਾਂ ’ਚੋਂ ਇਕ ਨੂੰ ਛੱਡ ਕੇ ਬਾਕੀ ਸਾਰਿਆਂ ਦੀ ਅਤੇ 5 ਐੱਮ.ਬੀ.ਬੀ.ਐੱਸ. ਵਿਦਿਆਰਥੀਆਂ ਸਮੇਤ 29 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਵੀਰਵਾਰ ਦੁਪਹਿਰ 1:39 ਵਜੇ ਸਰਦਾਰ ਵਲਭ ਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਕੁੱਝ ਹੀ ਮਿੰਟਾਂ ਬਾਅਦ ਜਹਾਜ਼ ਮੇਘਾਨੀਨਗਰ ਦੇ ਇਕ ਮੈਡੀਕਲ ਕਾਲਜ ਦੇ ਕੈਂਪਸ ’ਚ ਹਾਦਸਾਗ੍ਰਸਤ ਹੋ ਗਿਆ। 

ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏ.ਏ.ਆਈ.ਬੀ.) ਦੀ ਅਗਵਾਈ ’ਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਤਿੰਨ ਦਹਾਕਿਆਂ ’ਚ ਦੇਸ਼ ’ਚ ਸੱਭ ਤੋਂ ਭਿਆਨਕ ਹਵਾਈ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਹਾਦਸੇ ਵਾਲੀ ਥਾਂ ’ਤੇ ਮੌਜੂਦ ਸਨ। 

ਸ਼ਹਿਰ ਦੇ ਪੁਲਿਸ ਕਮਿਸ਼ਨਰ ਜੀ.ਐਸ. ਮਲਿਕ ਵੀ ਐਤਵਾਰ ਸਵੇਰੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਬੀ.ਜੇ. ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਧਵਲ ਗਾਮੇਤੀ ਨੇ ਦਸਿਆ ਕਿ ਜਹਾਜ਼ ਹਾਦਸੇ ਵਾਲੀ ਥਾਂ ਤੋਂ ਹੁਣ ਤਕ ਲਗਭਗ 270 ਲਾਸ਼ਾਂ ਅਹਿਮਦਾਬਾਦ ਸਿਵਲ ਹਸਪਤਾਲ ਲਿਆਂਦੀਆਂ ਗਈਆਂ ਹਨ। 

ਕੇਂਦਰ ਸਰਕਾਰ ਨੇ ਸਨਿਚਰਵਾਰ ਨੂੰ ਜਹਾਜ਼ ਹਾਦਸੇ ਦੇ ਮੂਲ ਕਾਰਨਾਂ ਦਾ ਪਤਾ ਲਗਾਉਣ ਅਤੇ ਮਕੈਨੀਕਲ ਅਸਫਲਤਾ, ਮਨੁੱਖੀ ਗਲਤੀ ਅਤੇ ਰੈਗੂਲੇਟਰੀ ਪਾਲਣਾ ਸਮੇਤ ਕਿਸੇ ਵੀ ਯੋਗਦਾਨ ਪਾਉਣ ਵਾਲੇ ਕਾਰਕਾਂ ਦਾ ਮੁਲਾਂਕਣ ਕਰਨ ਲਈ ਇਕ ਉੱਚ ਪੱਧਰੀ ਬਹੁ-ਅਨੁਸ਼ਾਸਨੀ ਪੈਨਲ ਦਾ ਗਠਨ ਕੀਤਾ ਹੈ। 

ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਦੀ ਅਗਵਾਈ ਵਾਲੇ ਪੈਨਲ ਨੂੰ ਤਿੰਨ ਮਹੀਨਿਆਂ ’ਚ ਅਪਣੀ ਰੀਪੋਰਟ ਦੇਣ ਦਾ ਹੁਕਮ ਦਿਤਾ ਗਿਆ ਸੀ। ਅਧਿਕਾਰੀਆਂ ਨੇ ਪਹਿਲਾਂ ਦਸਿਆ ਸੀ ਕਿ ਪੀੜਤ ਪਰਵਾਰਾਂ ਨਾਲ ਤਾਲਮੇਲ ਲਈ 230 ਟੀਮਾਂ ਦਾ ਗਠਨ ਕੀਤਾ ਗਿਆ ਸੀ। 

(For more news apart from Ahmedabad plane crash, DNA test identifies 47 people News in Punjabi, stay tuned to Rozana Spokesman)

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement