Ahmedabad Plane Crash: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਡੀਐਨਏ ਹੋਇਆ ਮੈਚ 
Published : Jun 15, 2025, 1:49 pm IST
Updated : Jun 15, 2025, 1:51 pm IST
SHARE ARTICLE
Former Gujarat Chief Minister Vijay Rupani's DNA Matches Latest News in Punjabi
Former Gujarat Chief Minister Vijay Rupani's DNA Matches Latest News in Punjabi

Ahmedabad Plane Crash: ਲਾਸ਼ ਅੱਜ ਸ਼ਾਮ ਨੂੰ ਪਰਵਾਰ ਨੂੰ ਸੌਂਪੀ ਜਾਵੇਗੀ 

Former Gujarat Chief Minister Vijay Rupani's DNA Matches Latest News in Punjabi : ਅਹਿਮਦਾਬਾਦ ਜਹਾਜ਼ ਹਾਦਸੇ ਦਾ ਸ਼ਿਕਾਰ ਹੋਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਡੀਐਨਏ ਟੈਸਟ ਮੈਚ ਹੋ ਗਿਆ ਹੈ। ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਡੀਐਨਏ ਮੈਚ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਲਾਸ਼ ਅੱਜ ਸ਼ਾਮ ਨੂੰ ਪਰਵਾਰ ਨੂੰ ਸੌਂਪ ਦਿਤੀ ਜਾਵੇਗੀ।

ਵਿਜੇ ਰੂਪਾਨੀ ਉਸੇ ਏਅਰ ਇੰਡੀਆ ਦੀ ਉਡਾਣ ਵਿਚ ਸਨ ਜੋ ਲੰਡਨ ਲਈ ਰਵਾਨਾ ਹੋਣ ਤੋਂ ਕੁੱਝ ਮਿੰਟਾਂ ਬਾਅਦ ਅਹਿਮਦਾਬਾਦ ਵਿਚ ਹਾਦਸਾਗ੍ਰਸਤ ਹੋ ਗਈ ਸੀ। ਜਹਾਜ਼ ਵਿਚ 242 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 241 ਲੋਕਾਂ ਦੀ ਮੌਤ ਹੋ ਗਈ। ਜਹਾਜ਼ ਹਾਦਸੇ ਵਿਚ ਸਿਰਫ਼ ਇਕ ਵਿਅਕਤੀ ਬਚਿਆ। ਇਸ ਦੁਖਦਾਈ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿਤਾ।

ਇਸ ਤੋਂ ਪਹਿਲਾਂ, ਹਸਪਤਾਲ ਦੇ ਸੁਪਰਡੈਂਟ ਡਾ. ਰਾਕੇਸ਼ ਜੋਸ਼ੀ ਨੇ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਸੂਬਾ ਸਰਕਾਰ ਪੀੜਤ ਪਰਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਰਾਕੇਸ਼ ਜੋਸ਼ੀ ਨੇ ਕਿਹਾ ਕਿ ਹਾਦਸੇ ਦੀ ਖ਼ਬਰ ਮਿਲਦੇ ਹੀ ਹਸਪਤਾਲ ਵਿਚ 250 ਤੋਂ ਵੱਧ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਅਤੇ ਵਲੰਟੀਅਰਾਂ ਦੀ ਟੀਮ ਨੇ ਤੁਰਤ ਰਾਹਤ ਅਤੇ ਇਲਾਜ ਦਾ ਕੰਮ ਸੰਭਾਲ ਲਿਆ, ਜਿਸ ਨਾਲ ਕਈ ਜਾਨਾਂ ਬਚ ਗਈਆਂ। ਜ਼ਖ਼ਮੀਆਂ ਦਾ ਸਮੇਂ ਸਿਰ ਇਲਾਜ ਯਕੀਨੀ ਬਣਾਇਆ ਗਿਆ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਲਈ ਫ਼ੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਡੀਐਨਏ ਨਮੂਨਿਆਂ ਨੂੰ ਮਿਲਾਨ ਦਾ ਕੰਮ ਕੀਤਾ ਜਾ ਰਿਹਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement