'ਹਿੰਦੂ ਅੱਤਵਾਦ' ਟਿਪਣੀ 'ਤੇ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਭੇਜਿਆ ਨੋਟਿਸ
Published : Jul 15, 2018, 3:02 am IST
Updated : Jul 15, 2018, 3:02 am IST
SHARE ARTICLE
Shashi Tharoor
Shashi Tharoor

ਕੋਲਕਾਤਾ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੇ ਉਸ ਬਿਆਨ ਲਈ ਤਲਬ ਕੀਤਾ ਹੈ...........

ਕੋਲਕਾਤਾ : ਕੋਲਕਾਤਾ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੇ ਉਸ ਬਿਆਨ ਲਈ ਤਲਬ ਕੀਤਾ ਹੈ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਜੇਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਸੱਤਾ 'ਚ ਪਰਤੀ ਤਾਂ ਉਹ ਦੇਸ਼ ਨੂੰ 'ਹਿੰਦੂ ਪਾਕਿਸਤਾਨ' ਬਣਾਉਣ ਦਾ ਰਾਹ ਸਾਫ਼ ਕਰੇਗੀ। ਅਪੀਲਕਰਤਾ ਵਕੀਲ ਸੁਮਿਤ ਚੌਧਰੀ ਨੇ ਇਹ ਜਾਣਕਾਰੀ ਦਿਤੀ। ਚੌਧਰੀ ਨੇ ਕਲ ਮੈਟ੍ਰੋਪਾਲੀਟਨ ਮੈਜਿਸਟ੍ਰੇਟ ਦੀ ਅਦਾਲਤ 'ਚ ਅਪੀਲ ਦਾਇਰ ਕਰ ਕੇ ਦੋਸ਼ ਲਾਇਆ ਸੀ

ਕਿ ਥਰੂਰ ਦੇ ਬਿਆਨ ਨਾਲ ਨਫ਼ਰਤ ਪੈਦਾ ਹੋਈ ਹੈ ਅਤੇ ਇਹ ਧਾਰਮਕ ਭਾਵਨਾਵਾਂ ਨੂੰ ਢਾਹ ਲਾਉਣ ਲਈ ਜਾਣਬੁੱਝ ਕੇ ਕੀਤਾ ਗਿਆ ਕੰਮ ਸੀ। ਥਰੂਰ ਵਿਰੁਧ ਰਾਸ਼ਟਰੀ ਸਨਮਾਨ ਅਪਮਾਨ ਨਿਵਾਰਣ ਐਕਟ 1971 ਦੀ ਧਾਰਾ ਦੋ ਹੇਠ ਵੀ ਮੁਕੱਦਮਾ ਦਾਇਰ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ ਮਿਤੀ 14 ਅਗੱਸਤ ਨੂੰ ਥਰੂਰ ਨੂੰ ਹਾਜ਼ਰ ਹੋਣ ਲਈ ਕਿਹਾ ਹੈ।  (ਪੀਟੀਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement