ਦਿੱਲੀ ਸਰਕਾਰ ਸ਼ਾਹੀ ਵਿਆਹਾਂ ‘ਤੇ ਹੋਈ ਸਖ਼ਤ, ਨਿਯਮ ਤੋੜਨ ਵਾਲੇ ਨੂੰ ਹੋਵੇਗਾ ਜੁਰਮਾਨਾ  
Published : Jul 15, 2019, 11:51 am IST
Updated : Jul 15, 2019, 11:51 am IST
SHARE ARTICLE
Royal Marriage
Royal Marriage

ਮਹਿਮਾਨ ਬਲਾਉਣ ਦੀ ਗਿਣਤੀ ਵੀ ਹੋਵੇਗੀ ਤੈਅ... 

ਨਵੀਂ ਦਿੱਲੀ: ਕੇਜਰੀਵਾਲ ਸਰਕਾਰ ਦਿੱਲੀ ਵਿਚ ਸ਼ਾਹੀ ਵਿਆਹਾਂ ਉਤਕੇ ਰੋਕ ਲਾਉਣ ਦੀ ਤਿਆਰੀ ਵਿਚ ਹੈ। ਅਸਲ ਵਲਿਚ ਸੁਪਰੀਮ ਕੋਰਟ ਨੇ ਵਿਆਹਾਂ ਵਿਚ ਹੋਣ ਲੇ ਭੋਜਨ ਅਤੇ ਪਾਣੀ ਦੀ ਬਰਬਾਦੀ ਉਤੇ ਨਾਰਾਜ਼ਮੀ ਪ੍ਰਗਟਾਈ ਸੀ। ਸੁਪਰੀਮ ਕੋਰਟ ਦੀ ਨਾਰਾਜ਼ਗੀ ਉਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਇਕ ਪਾਲਿਸੀ ਬਣਾਉਣ ਉਤੇ ਵਿਚਾਰ ਕਰ ਰਹੀ ਹੈ। ਨਵੀਂ ਪਾਲਿਸੀ ਅਧੀਨ ਦਿਲੀ ਸਰਕਾਰ ਵਿਆਹ ਸਮਾਰੋਹਾਂ ਵਿਚ ਮਹਿਮਾਨਾਂ ਦੀ ਗਿਣਤੀ ਸੀਮਤ ਕਰ ਸਕਦੀ ਹੈ ਨਾਲ ਹੀ ਇਹ ਨਿਯਮ ਵੀ ਬਣਾ ਸਕਦੀ ਹੈ ਕਿ ਵਿਆਹ ਸਮਾਰੋਹਾਂ ਵਿ ਬਚਿਆ ਭੋਜਨ ਲੋੜਵੰਦਾਂ ਨੂੰ ਦਿੱਤਾ ਜਾਵੇ।

Dispute over rasgulla in bulandshahr marriageRoyal Marriage

ਇਸ ਦੇ ਨਾਲ ਹੀ ਇਹ ਨਿਯਮ ਵੀ ਬਣਾਇਆ ਜਾਵੇਗਾ ਕਿ ਵਿਆਹਾਂ ਕਾਰਨ ਸੜਕੀ ਆਵਾਜਾਈ ਵਿਚ ਕੋਈ ਰੁਕਾਵਟ ਪੈਦਾ ਨਹੀਂ ਹੋਣਈ ਚਾਹੀਦੀ। ਸੂਤਰਾਂ ਮੁਤਾਬਿਕ ਇਸ ਮਹੀਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ। ਦਿੱਲੀ ਸਰਕਾਰ ਨੇ ਇਸ਼ ਸੰਬੰਦੀ ਸਭ ਧਿਰਾਂ ਨਾਲ ਗੱਲਬਾਤ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਤੈਅ ਕੀਤੀ ਗਈ ਮਾਨੀਟਰਿੰਗ ਕਮੇਟੀ ਨੇ ਵੀ ਇਸ ਲਈ ਹਾਮੀ ਭਰ ਦਿੱਤੀ ਹੈ। ਦਿੱਲੀ ਸਰਕਾਰ ਨਾਲ ਸੰਬੰਧਤ ਇਕ ਅਧਿਕਾਰੀ ਮੁਤਾਬਿਕ ਇਸ ਵਿਚ ਤੈਅ ਕੀਤੇ ਗਏ ਨਿਯਮ ਸੁਪਰੀਮ ਕੋਰਟ ਨਦੇ ਨਿਰਦੇਸ਼ਾਂ ਮੁਤਾਬਿਕ ਹਨ।

MarriageRoyal Marriage

ਨਿਯਮਾਂ ਦਾ ਉਲੰਘਣ ਕਰਨ ‘ਤੇ ਮੇਜ਼ਬਾਨ ਵਿਰੁੱਧ ਨਹੀਂ ਸਗੋਂ ਪ੍ਰੇਗਰਾਮ ਵਾਲੀ ਥਾਂ ਦੇ ਸੰਚਾਲਕ ‘ਤੇ ਭਾਰੀ ਜੁਰਮਾਨ ਲਾਇਆ ਜਾਵੇਗਾ। ਜੇ ਕੋਈ ਪਹਿਲੀ ਵਾਰ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ 5 ਲੱਖ ਰੁਪਏ ਜੁਰਮਾਨਾ ਹੋਵੇਗਾ। ਦੂਜੀ ਵਾਰ ਉਲੰਘਣ ਹੋਣ ‘ਤੇ 15 ਲੱਖ ਰੁਪਏ ਦਾ ਜੁਰਾਮਾਨ ਕੀਤਾ ਜਾਵੇਗਾ। ਤੀਜੀ ਵਾਰ ਉਲੰਘਣਾ ਹੋਣ ‘ਤੇ ਲਾਇਸੈਂਸ ਰੱਦ ਕੀਤਾ ਜਾ ਸਕੇਗਾ। ਸਰਕਾਰ ਨੇ ਤੈਅ ਕੀਤੇ ਨਿਯਮ ਵਿਆਹ ਵਿਚ ਕਿੰਨੇ ਮਹਿਮਾਨ ਬੁਲਾਏ ਜਾ ਸਕਦੇ ਹਨ, ਇਹ ਪ੍ਰੋਗਰਾਮ ਵਾਲੀ ਥਾਂ ਅਤੇ ਪਾਰਕਿੰਗ ਦੇ ਹਿਸਾਬ ਨਾਲ ਤੈਅ ਕੀਤਾ ਜਾਵੇਗਾ।

Supreme CourtSupreme Court

ਵਧੇਰੇ ਮਹਿਮਾਨਾਂ ਦੀ ਗਿਣਤੀ ਪ੍ਰੋਗਰਾਮ ਵਾਲੀ ਥਾਂ ਦੇ ਵਰਗ ਮੀਟਰ ਖੇਤਰ ਨੂੰ 1.5 ਨਾਲ ਵੰਡ ਕੇ ਹਾਸਲ ਕੀਤੀ ਗਈ ਗਿਅਤੀ ਹੋਵੇਗੀ ਜਾਂ ਪਾਰਕ ਕੀਤੀਆਂ ਜਾ ਸਕਣ ਵਾਲੀਆਂ ਕਾਰਾਂ ਦੀ ਗਿਣਤੀ ਦਾ 4 ਗੁਣਾ ਹੋਵੇਗੀ। ਇਨ੍ਹਾਂ ਦੋਹਾਂ ਵਿਚੋਂ ਜਿਹੜੀ ਵੀ ਗਿਣਤੀ ਘੱਟ ਹੋਵੇਗੀ, ਓਨੇ ਹੀ ਮਹਿਮਾਨ ਵੱਧ ਤੋਂ ਵੱਧ ਸੱਦੇ ਜਾ ਸਕਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement