
ਸੀਬੀਐਸਈ ਦੀ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਬੁਧਵਾਰ ਨੂੰ ਐਲਾਨਿਆ ਜਾਵੇਗਾ।
ਨਵੀਂ ਦਿੱਲੀ, 14 ਜੁਲਾਈ : ਸੀਬੀਐਸਈ ਦੀ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਬੁਧਵਾਰ ਨੂੰ ਐਲਾਨਿਆ ਜਾਵੇਗਾ। ਮਨੁੱਖੀ ਸ੍ਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਨਤੀਜਾ ਬੁਧਵਾਰ ਨੂੰ ਐਲਾਨਿਆ ਜਾਵੇਗਾ ਅਤੇ ਉਹ ਸਾਰੇ ਵਿਦਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਬੋਰਡ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹਾਲਤਾਂ ਨੂੰ ਵੇਖਦਿਆਂ ਇਸ ਸਾਲ ਮੈਰਿਟ ਸੂਚੀ ਜਾਰੀ ਨਾ ਕਰਨ ਦਾ ਫ਼ੈਸਲਾ ਕੀਤਾ ਹੈ। (ਏਜੰਸੀ)