ਰਿਪੋਰਟ ਦਾ ਦਾਅਵਾ: Twitter ਕੋਲੋਂ ਯੂਜ਼ਰਸ ਦੀ ਸੂਚਨਾ ਮੰਗਣ ਵਿਚ ਦੁਨੀਆਂ ਭਰ 'ਚ ਨੰਬਰ ਇਕ 'ਤੇ ਭਾਰਤ
Published : Jul 15, 2021, 11:50 am IST
Updated : Jul 15, 2021, 11:50 am IST
SHARE ARTICLE
Twitter
Twitter

ਟਵਿਟਰ ਨੂੰ ਪਿਛਲੇ ਸਾਲ ਜੁਲਾਈ ਤੋਂ ਦਸੰਬਰ ਦੇ ਵਿਚਕਾਰ ਯੂਜ਼ਰਸ ਦੇ ਖਾਤੇ ਦੀ ਜਾਣਕਾਰੀ ਹਾਸਲ ਕਰਨ ਲਈ ਸਭ ਤੋਂ ਵੱਧ ਬੇਨਤੀਆਂ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਈਆਂ।

ਨਵੀਂ ਦਿੱਲੀ: ਟਵਿਟਰ ਨੂੰ ਪਿਛਲੇ ਸਾਲ ਜੁਲਾਈ ਤੋਂ ਦਸੰਬਰ ਦੇ ਵਿਚਕਾਰ ਯੂਜ਼ਰਸ ਦੇ ਖਾਤੇ ਦੀ ਜਾਣਕਾਰੀ (India made most info requests to Twitter) ਹਾਸਲ ਕਰਨ ਲਈ ਸਭ ਤੋਂ ਵੱਧ ਬੇਨਤੀਆਂ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਈਆਂ। ਦੁਨੀਆ ਭਰ ਵਿਚ ਦਿੱਤੀਆਂ ਗਈਆਂ ਇਸ ਤਰ੍ਹਾਂ ਦੀਆਂ ਅਰਜ਼ੀਆਂ ਵਿਚ ਭਾਰਤ ਦੀ 25% ਹਿੱਸੇਦਾਰੀ ਹੈ।

Twitter deletes 1000 racist posts against England footballers in 24hrsTwitter

ਹੋਰ ਪੜ੍ਹੋ: ਕਿਸਾਨ ਦੇ ਪੁੱਤਰ ਨੂੰ Amazon ’ਚ ਮਿਲਿਆ 67 ਲੱਖ ਦਾ ਪੈਕੇਜ, ਟਿਊਸ਼ਨ ਪੜ੍ਹਾ ਕੇ ਇਕੱਠੀ ਕੀਤੀ ਸੀ ਫੀਸ

ਮਾਈਕਰੋ ਬਲਾਗਿੰਗ ਸਾਈਟ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਟਵਿਟਰ (Twitter ) ਨੇ ਆਪਣੀ ਪਾਰਦਰਸ਼ਤਾ ਰਿਪੋਰਟ ਵਾਲੇ ਬਲਾਗ ਵਿਚ ਕਿਹਾ ਹੈ ਕਿ ਸਮੱਗਰੀ ਨੂੰ ਹਟਾਉਣ ਦੀਆਂ ਕਾਨੂੰਨੀ ਮੰਗਾਂ ਦੀ ਗਿਣਤੀ ਦੇ ਮਾਮਲੇ ਵਿਚ ਵੀ ਭਾਰਤ ਜਾਪਾਨ ਤੋਂ ਬਾਅਦ ਦੂਜੇ ਨੰਬਰ ‘ਤੇ ਹੈ।

TwitterTwitter

ਹੋਰ ਪੜ੍ਹੋ: ਜਲੰਧਰ 'ਚ ਨੌਜਵਾਨ ਲੜਕੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਲਾਸ਼ ਸੂਏ 'ਚੋਂ ਬਰਾਮਦ

ਕੰਪਨੀ ਵੱਲੋਂ ਇਸ ਤਰ੍ਹਾਂ ਦੀਆਂ ਅਰਜ਼ੀਆਂ ਦੀ ਜਾਣਕਾਰੀ ਦੇਣ ਲਈ ਸਾਲ ਵਿਚ ਦੋ ਵਾਰ ਰਿਪੋਰਟ ਜਾਰੀ ਕਰਦੀ ਹੈ। ਟਵਿਟਰ ਨੇ ਅਪਣੇ ਨਵੇਂ ਬਲਾਗ ਵਿਚ ਕਿਹਾ ਕਿ ਉਸ ਨੇ ਦੁਨੀਆਂ ਭਰ ਦੀਆਂ ਸਰਕਾਰਾਂ ਦੀਆਂ ਇਸ ਤਰ੍ਹਾਂ ਦੀਆਂ ਬੇਨਤੀਆਂ ਵਿਚੋਂ 30 ਫੀਸਦ ਬੇਨਤੀਆਂ ਦੇ ਜਵਾਬ ਵਿਚ ਕੁਝ ਜਾਂ ਪੂਰੀ ਸੂਚਨਾ ਮੁਹੱਈਆ ਕਰਵਾਈ ਹੈ। ਕੰਪਨੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸੂਚਨਾ ਦੀਆਂ ਅਰਜ਼ੀਆਂ ਦਾ ਭਾਰਤ ਸਭ ਤੋਂ ਵੱਡਾ ਸਰੋਤ ਹੈ। ਇਸ ਤੋਂ ਬਾਅਦ ਅਮਰੀਕਾ ਦਾ ਸਥਾਨ ਹੈ, ਜਿਸ ਦੀ ਹਿੱਸੇਦਾਰੀ 22 ਫੀਸਦ ਹੈ।

TwitterTwitter

ਹੋਰ ਪੜ੍ਹੋ: ਆਮ ਆਦਮੀ ਨੂੰ ਝਟਕੇ ਤੇ ਝਟਕਾ,ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ

ਟਵਿੱਟਰ ਦੀ ਰਿਪੋਰਟ ਅਨੁਸਾਰ ਸਮੱਗਰੀ ਨੂੰ ਹਟਾਉਣ ਦੀਆਂ ਕਾਨੂੰਨੀ ਮੰਗਾਂ ਦੀ ਗਿਣਤੀ ਦੇ ਹਿਸਾਬ ਨਾਲ ਪੰਜ ਦੇਸ਼ਾਂ ਵਿਚ ਜਾਪਾਨ, ਭਾਰਤ, ਰੂਸ, ਤੁਰਕੀ ਅਤੇ ਦੱਖਣੀ ਕੋਰੀਆ ਆਉਂਦੇ ਹਨ। ਜ਼ਿਕਰਯੋਗ ਹੈ ਕਿ ਇਹਨੀਂ ਦਿਨੀਂ ਭਾਰਤ ਵਿਚ ਨਵੇਂ ਸੂਚਨਾ ਤਕਨਾਲੋਜੀ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਟਵਿਟਰ ਸਰਕਾਰ ਦੇ ਨਿਸ਼ਾਨੇ ’ਤੇ ਰਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement