ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਕਮਲਨਾਥ
Published : Jul 15, 2021, 3:08 pm IST
Updated : Jul 15, 2021, 3:35 pm IST
SHARE ARTICLE
Kamal Nath arrives in Delhi to meet Sonia Gandhi
Kamal Nath arrives in Delhi to meet Sonia Gandhi

ਹੋ ਸਕਦਾ ਹੈ ਕੋਈ ਵੱਡਾ ਐਲਾਨ

 ਨਵੀਂ ਦਿੱਲੀ: ਕਾਂਗਰਸ ਪਾਰਟੀ ਵਿਚ ਵੱਡੀਆਂ ਤਬਦੀਲੀਆਂ ਬਾਰੇ ਕਿਆਸ ਲਗਾਏ ਜਾ ਰਹੇ ਹਨ। ਕਾਂਗਰਸ ਦੇ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

 

 

Sonia Gandhi Sonia Gandhi

ਕਮਲਨਾਥ ਨਾਲ ਪਾਰਟੀ ਵਿਚ ਬਦਲਾਅ ਕਰਨ ਬਾਰੇ ਕਾਂਗਰਸ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਇਕ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਵੀ ਮੌਜੂਦ ਹੈ। ਸੂਤਰਾਂ ਅਨੁਸਾਰ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕਮਲਨਾਥ ਦਾ ਨਾਮ ਕਾਂਗਰਸ ਪ੍ਰਧਾਨ ਦੀ ਚੋਣ ਵਿਚ ਸਭ ਤੋਂ ਅੱਗੇ ਹੈ।

 

 

ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਬਾਅਦ ਹੋਵੇਗੀ। ਸੋਨੀਆ ਗਾਂਧੀ ਦੀ ਵਿਗੜਦੀ ਸਿਹਤ ਕਾਰਨ ਨਵੇਂ  ਪ੍ਰਧਾਨ ਦੀ ਭਾਲ ਕੀਤੀ ਜਾ ਰਹੀ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪਿਛਲੇ ਕੁਝ ਸਮੇਂ ਤੋਂ ਜਨਤਕ ਥਾਵਾਂ 'ਤੇ ਜ਼ਿਆਦਾ ਸਰਗਰਮ ਨਹੀਂ ਹਨ। ਉਹਨਾਂ ਨੇ ਹਾਲ ਹੀ ਵਿੱਚ ਪੰਜ ਰਾਜਾਂ - ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਨਹੀਂ ਕੀਤਾ।

Kamalnath Kamalnath

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement