ਅਤਿਵਾਦੀ ਪੰਜਾਬ ਦੀ ਸਰਹੱਦ ਰਾਹੀਂ ਜੰਮੂ-ਕਸ਼ਮੀਰ ’ਚ ਘੁਸਪੈਠ ਕਰ ਰਹੇ ਹਨ: ਡੀ.ਜੀ.ਪੀ. ਸਵੈਨ 
Published : Jul 15, 2024, 10:54 pm IST
Updated : Jul 15, 2024, 10:54 pm IST
SHARE ARTICLE
Representative Image.
Representative Image.

ਅੰਤਰਰਾਜੀ ਸੁਰੱਖਿਆ ਮੀਟਿੰਗ ’ਚ ਪੰਜਾਬ ਦੀ ਸਰਹੱਦ ਤੋਂ ਸੂਬੇ ’ਚ ਘੁਸਪੈਠ ਕਰਨ ਲਈ ਅਤਿਵਾਦੀਆਂ ਵਲੋਂ ਅਪਣਾਏ ਜਾ ਰਹੇ ਨਵੇਂ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ

ਜਗਤੀ (ਜੰਮੂ): ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਆਰ.ਆਰ. ਸਵੈਨ ਨੇ ਸੋਮਵਾਰ ਨੂੰ ਦਸਿਆ ਕਿ ਅੰਤਰਰਾਜੀ ਸੁਰੱਖਿਆ ਮੀਟਿੰਗ ’ਚ ਪੰਜਾਬ ਦੀ ਸਰਹੱਦ ਤੋਂ ਸੂਬੇ ’ਚ ਘੁਸਪੈਠ ਕਰਨ ਲਈ ਅਤਿਵਾਦੀਆਂ ਵਲੋਂ ਅਪਣਾਏ ਜਾ ਰਹੇ ਨਵੇਂ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। 

ਸਵੈਨ ਨੇ ਇੱਥੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਵਿਖੇ ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨੂੰ ਕਿਹਾ, ‘‘ਪੰਜਾਬ ਦੀ ਸਰਹੱਦ ਰਾਹੀਂ ਸੂਬੇ ਵਿਚ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਸੀਂ ਆਪਸ ’ਚ ਵਿਚਾਰ ਵਟਾਂਦਰੇ ਦੀ ਕੋਸ਼ਿਸ਼ ਕੀਤੀ ਕਿ ਅਤਿਵਾਦੀ ਕਿਹੜੇ ਨਵੇਂ ਤਰੀਕਿਆਂ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।’’

ਉਨ੍ਹਾਂ ਕਿਹਾ, ‘‘ਅਸੀਂ ਇਸ ਗੱਲ ’ਤੇ ਵੀ ਚਰਚਾ ਕੀਤੀ ਕਿ ਸੁਰੰਗਾਂ ਰਾਹੀਂ ਅਤਿਵਾਦੀਆਂ ਦੀ ਘੁਸਪੈਠ ਨਾਲ ਕਿਵੇਂ ਨਜਿੱਠਿਆ ਜਾਵੇ।’’

ਜੰਮੂ-ਕਸ਼ਮੀਰ ਦੇ ਕਠੂਆ ’ਚ ਵੀਰਵਾਰ ਨੂੰ ਹੋਈ ਅੰਤਰਰਾਜੀ ਸੁਰੱਖਿਆ ਸਮੀਖਿਆ ਬੈਠਕ ’ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਸੀਨੀਅਰ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ। ਇਹ ਬੈਠਕ ਕੁੱਝ ਦਿਨ ਪਹਿਲਾਂ ਫੌਜ ਦੇ ਕਾਫਲੇ ’ਤੇ ਹੋਏ ਹਮਲੇ ਤੋਂ ਬਾਅਦ ਹੋਈ ਸੀ। ਮੰਨਿਆ ਜਾਂਦਾ ਹੈ ਕਿ ਅਤਿਵਾਦੀਆਂ ਨੇ ਕੌਮਾਂਤਰੀ ਸਰਹੱਦ ਪਾਰ ਤੋਂ ਘੁਸਪੈਠ ਕੀਤੀ ਅਤੇ ਫੌਜ ਦੇ ਗਸ਼ਤੀ ਦਲ ’ਤੇ ਘਾਤ ਲਗਾ ਕੇ ਹਮਲਾ ਕੀਤਾ। 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement