Uttar Pradesh News: ਗਰਭਵਤੀ ਔਰਤ ਦੀਆਂ ਅਸਥੀਆਂ ਇਕੱਠੀਆਂ ਕਰਨ ਗਏ ਪਤੀ ਨੂੰ ਮਿਲੀ ਅਜਿਹੀ ਚੀਜ਼, ਪੈਰਾਂ ਹੇਠੋਂ ਖਿਸਕੀ ਜ਼ਮੀਨ
Published : Jul 15, 2024, 12:02 pm IST
Updated : Jul 15, 2024, 12:27 pm IST
SHARE ARTICLE
The death of a pregnant woman Uttar Pradesh News
The death of a pregnant woman Uttar Pradesh News

Uttar Pradesh News: ਆਪਰੇਸ਼ਨ ਦੌਰਾਨ ਡਾਕਟਰਾਂ ਨੇ ਢਿੱਡ 'ਚ ਛੱਡਿਆ ਸਰਜੀਕਲ ਬਲੇਡ

The death of a pregnant woman Uttar Pradesh News: ਉੱਤਰ ਪ੍ਰਦੇਸ਼ ਦੇ ਮੇਰਠ 'ਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗਰਭਵਤੀ ਔਰਤ ਜਣੇਪੇ ਦੌਰਾਨ ਅਚਾਨਕ ਬਿਮਾਰ ਹੋ ਗਈ। ਉਸ ਦਾ ਤੁਰੰਤ ਆਪਰੇਸ਼ਨ ਕੀਤਾ ਗਿਆ ਪਰ ਕੁਝ ਸਮੇਂ ਬਾਅਦ ਡਾਕਟਰਾਂ ਨੇ ਮਹਿਲਾ ਦੇ ਪਰਿਵਾਰ ਵਾਲਿਆਂ ਨੂੰ ਇਹ ਬੁਰੀ ਖਬਰ ਸੁਣਾਈ ਕਿਹਾ- ਅਸੀਂ ਔਰਤ ਨੂੰ ਨਹੀਂ ਬਚਾ ਸਕੇ। ਉਸ ਦੇ ਨਾਲ ਬੱਚੇ ਦੀ ਵੀ ਮੌਤ ਹੋ ਗਈ। ਪਰਿਵਾਰ ਵਾਲੇ ਇਹ ਗੱਲ ਸੁਣਦਿਆਂ ਹੀ ਉਹ ਫੁੱਟ-ਫੁੱਟ ਕੇ ਰੋਣ ਲੱਗੇ। ਹਸਪਤਾਲ ਦੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਉਹ ਔਰਤ ਦੀ ਲਾਸ਼ ਨੂੰ ਘਰ ਲੈ ਗਏ। ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਬਾਅਦ 'ਚ ਅਸਥੀਆਂ 'ਚ ਕੁਝ ਅਜਿਹਾ ਦੇਖਿਆ ਗਿਆ, ਜਿਸ ਨਾਲ ਉਹ ਹੈਰਾਨ ਰਹਿ ਗਿਆ।

ਇਹ ਵੀ ਪੜ੍ਹੋ: Italy News: ਇਟਲੀ 'ਚ ਖੇਤ ਮਜ਼ਦੂਰਾਂ ਨੂੰ ਗੁਲਾਮ ਬਣਾਉਣ ਮਾਮਲੇ 'ਚ ਦੋ ਭਾਰਤੀ ਨਾਗਰਿਕ ਗ੍ਰਿਫਤਾਰ

ਮਾਮਲਾ ਹਸਤੀਨਾਪੁਰ ਥਾਣਾ ਖੇਤਰ ਦੇ ਪਿੰਡ ਰਾਠੌਰਾ ਖੁਰਦ ਦਾ ਹੈ। ਇੱਥੇ ਰਹਿਣ ਵਾਲੇ ਸੰਦੀਪ ਦੀ ਪਤਨੀ ਨਵਨੀਤ ਕੌਰ ਨੂੰ ਡਿਲੀਵਰੀ ਲਈ ਮੇਰਠ ਦੇ ਮਵਾਨਾ ਕਸਬੇ ਦੇ ਜੇਕੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੀ ਸਰਜਰੀ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸ਼ਮਸ਼ਾਨਘਾਟ 'ਚ ਔਰਤ ਦਾ ਸਸਕਾਰ ਕਰ ਦਿੱਤਾ। ਜਦੋਂ ਚਿਖਾ ਸੜ ਗਈ ਤਾਂ ਪਰਿਵਾਰਕ ਮੈਂਬਰ ਇਸ ਦੀਆਂ ਅਸਥੀਆਂ ਇਕੱਠੀ ਕਰਨ ਆਏ। ਉਦੋਂ ਮ੍ਰਿਤਕਾ ਦੇ ਪਤੀ ਨੇ ਉੱਥੇ ਸਰਜੀਕਲ ਬਲੇਡ ਦੇਖਿਆ।

ਇਹ ਵੀ ਪੜ੍ਹੋ: Chandigarh News: PU ਦੀ ਵਿਦਿਆਰਥਣ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ, ਕਸੌਲੀ ਘੁੰਮ ਕੇ ਆ ਰਹੀ ਸੀ ਵਾਪਸ

ਉਹ ਬਲੇਡ ਚੁੱਕ ਕੇ ਸਿੱਧਾ ਪੁਲਿਸ ਕੋਲ ਗਿਆ। ਦੋਸ਼ ਹੈ ਕਿ ਔਰਤ ਦੇ ਆਪਰੇਸ਼ਨ ਦੌਰਾਨ ਉਸ ਦੇ ਪੇਟ 'ਚ ਸਰਜੀਕਲ ਬਲੇਡ ਰਹਿ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਇਸ ਦੀ ਵੀਡੀਓ ਵੀ ਬਣਾਈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਹੋਈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਮੇਰਠ ਦੇ ਚੀਫ ਮੈਡੀਕਲ ਅਫਸਰ ਨੇ ਹਸਪਤਾਲ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਇਸ ਲਈ ਇੱਕ ਜਾਂਚ ਕਮੇਟੀ ਵੀ ਬਣਾਈ ਗਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੋਚਿਆ ਵੀ ਨਹੀਂ ਸੀ ਕਿ ਡਾਕਟਰਾਂ ਦੀ ਇੰਨੀ ਲਾਪਰਵਾਹੀ ਹੋਵੇਗੀ ਪਰ ਹੁਣ ਇਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਫਿਲਹਾਲ ਇਸ ਦੀ ਜਾਂਚ ਕੀਤੀ ਜਾਵੇਗੀ। ਜੇਕਰ ਦੋਸ਼ ਸਹੀ ਪਾਏ ਗਏ ਤਾਂ ਡਾਕਟਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from The death of a pregnant woman Uttar Pradesh News, stay tuned to Rozana Spokesman)


 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement