
ਕਿਹਾ, ਸੂਬਾ ਅਤੇ ਕੇਂਦਰ ਸਰਕਾਰ ਮਿਲ ਕੇ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੀਆਂ ਹਨ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਇਤਿਹਾਸਕ ਲਾਲ ਕਿਲੇ ਤੋਂ 10ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾ ਅਤੇ ਝੰਡਾ ਲਹਿਰਾਉਣ ਤੋਂ ਬਾਅਦ ਦੇਸ਼ ਦੇ ਸਮੁੱਚੇ ਲੋਕਾਂ ਨੂੰ ਅਪਣਾ ਪ੍ਰਵਾਰ ਕਹਿ ਕੇ ਸੰਬੋਧਨ ਦੀ ਸ਼ੁਰੂਆਤ ਕੀਤੀ। ਭਾਸ਼ਣ ਦੇ ਸ਼ੁਰੂ ਵਿਚ ਪ੍ਰਧਾਨ ਮੰਤਰੀ ਨੇ ਕਈ ਮਹੀਨਿਆਂ ਤੋਂ ਹਿੰਸਾ ਪ੍ਰਭਾਵਤ ਮਨੀਪੁਰ ਸੂਬੇ ਦਾ ਜ਼ਿਕਰ ਕੀਤਾ ਅਤੇ ਦਸਿਆ ਕਿ ਹੁਣ ਉਥੋਂ ਸ਼ਾਂਤੀ ਦੀਆਂ ਖ਼ਬਰਾਂ ਆ ਰਹੀਆਂ ਹਨ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ 'ਤੇ ਲਗਾਤਾਰ 10ਵੀਂ ਵਾਰ ਲਹਿਰਾਇਆ ਤਿਰੰਗਾ
ਉਨ੍ਹਾਂ ਕਿਹਾ, ''ਮਨੀਪੁਰ 'ਚ ਹਿੰਸਾ ਦਾ ਦੌਰ ਸੀ, ਕਈਆਂ ਦੀ ਜਾਨ ਚਲੀ ਗਈ ਸੀ, ਧੀਆਂ-ਮਾਵਾਂ ਦੇ ਸਨਮਾਨ ਨਾਲ ਖਿਲਵਾੜ ਕੀਤਾ ਗਿਆ ਪਰ ਹੁਣ ਲਗਾਤਾਰ ਕਈ ਦਿਨਾਂ ਤੋਂ ਸ਼ਾਂਤੀ ਦੀਆਂ ਖ਼ਬਰਾਂ ਆ ਰਹੀਆਂ ਹਨ... ਸੂਬਾ ਅਤੇ ਕੇਂਦਰ ਸਰਕਾਰ ਮਿਲ ਕੇ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੀਆਂ ਹਨ”।
ਇਹ ਵੀ ਪੜ੍ਹੋ: ਗ਼ਰੀਬ ਦੇ ਘਰ ਵਿਚ ਕਦੋਂ ਆਏਗੀ ਆਜ਼ਾਦੀਏ?
ਪ੍ਰਧਾਨ ਮੰਤਰੀ ਨੇ ਮਨੀਪੁਰ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ, ਅਤੇ ਹਮੇਸ਼ਾ ਰਹੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਂਤੀ ਰਾਹੀਂ ਹੀ ਹੱਲ ਲੱਭਿਆ ਜਾਵੇਗਾ, ਇਸ ਲਈ ਉਨ੍ਹਾਂ ਨੇ ਮਨੀਪੁਰ ਦੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਵੀ ਕੀਤੀ। ਇਤਿਹਾਸਕ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, "ਉੱਤਰ-ਪੂਰਬ ਅਤੇ ਭਾਰਤ ਦੇ ਕੁੱਝ ਹੋਰ ਹਿੱਸਿਆਂ ਵਿਚ ਹਿੰਸਾ ਦੌਰਾਨ ਬਹੁਤ ਸਾਰੇ ਲੋਕਾਂ ਨੇ ਅਪਣੀਆਂ ਜਾਨਾਂ ਗਵਾਈਆਂ, ਪਰ ਖਾਸ ਕਰਕੇ ਮਨੀਪੁਰ ਵਿਚ। ਮਾਵਾਂ ਅਤੇ ਧੀਆਂ ਦੇ ਸਨਮਾਨ ਨਾਲ ਖਿਲਵਾੜ ਹੋਇਆ ਪਰ ਹੁਣ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਸ਼ਾਂਤੀ ਦੀਆਂ ਖ਼ਬਰਾਂ ਆ ਰਹੀਆਂ ਹਨ... ਪੂਰਾ ਦੇਸ਼ ਮਨੀਪੁਰ ਦੇ ਲੋਕਾਂ ਦੇ ਨਾਲ ਹੈ”।
ਇਹ ਵੀ ਪੜ੍ਹੋ: ਆਜ਼ਾਦੀ ਸੰਗਰਾਮ ਲੜਨ ਵਾਲੇ ਸਾਡੇ ਉਸ ਸਮੇਂ ਦੇ ਲੀਡਰ ਗ਼ਲਤ ਸਨ ਜਾਂ ਅਸੀ ਹੀ ਪੂਰੇ ਦੇ ਪੂਰੇ ਅਹਿਸਾਨ-ਫ਼ਰਾਮੋਸ਼ ਬਣ ਗਏ ਹਾਂ?
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ ਦੇਸ਼ ਦੇ ਕਈ ਸੂਬਿਆਂ ਨੂੰ ਅਣਕਿਆਸੇ ਸੰਕਟ ਦਾ ਸਾਹਮਣਾ ਕਰਨਾ ਪਿਆ। ਮੈਂ ਸਾਰੇ ਪ੍ਰਭਾਵਤ ਪ੍ਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਇਨ੍ਹਾਂ ਚੁਨੌਤੀਆਂ ਨੂੰ ਦੂਰ ਕਰਨ ਲਈ ਮਿਲ ਕੇ ਕੰਮ ਕਰਾਂਗੇ।