
ਇਸ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿਤੀ ਗਈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਮੰਗਲਵਾਰ ਸਵੇਰੇ ਲਾਲ ਕਿਲ੍ਹੇ 'ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਇਤਿਹਾਸਕ ਕਿਲ੍ਹੇ 'ਤੇ ਲਗਾਤਾਰ 10ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿਤੀ ਗਈ।
PM Modi hoist tricolour for the 10th time at Red Fort
ਇਸ ਤੋਂ ਪਹਿਲਾਂ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਪ੍ਰਧਾਨ ਮੰਤਰੀ ਦਾ ਲਾਲ ਕਿਲ੍ਹੇ 'ਤੇ ਪਹੁੰਚਣ 'ਤੇ ਸਵਾਗਤ ਕੀਤਾ। ਲਾਲ ਕਿਲ੍ਹੇ 'ਤੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਲਾਮੀ ਗਾਰਡ ਦਾ ਨਿਰੀਖਣ ਕੀਤਾ।
PM Modi hoist tricolour for the 10th time at Red Fort
ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੇ ਭੱਟ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਅਤੇ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਿਵੇਂ ਹੀ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਝੰਡਾ ਲਹਿਰਾਇਆ, ਭਾਰਤੀ ਹਵਾਈ ਸੈਨਾ ਦੇ ਦੋ ਉੱਨਤ ਹਲਕੇ ਹੈਲੀਕਾਪਟਰ ਮਾਰਕ-III ਧਰੁਵ ਨੇ ਫੁੱਲਾਂ ਦੀ ਵਰਖਾ ਕੀਤੀ।