Attari Border News: ਅਟਾਰੀ ਬਾਰਡਰ 'ਤੇ ਮਨਾਇਆ ਗਿਆ ਆਜ਼ਾਦੀ ਦਿਵਸ, ਪਾਕਿਸਤਾਨ ਜਵਾਨਾਂ ਨੇ ਮਠਿਆਈ ਦੇ ਕੇ ਕਰਵਾਇਆ ਮੂੰਹ ਮਿੱਠਾ
Published : Aug 15, 2024, 1:41 pm IST
Updated : Aug 15, 2024, 1:52 pm IST
SHARE ARTICLE
Independence Day Celebrations at Attari Border News
Independence Day Celebrations at Attari Border News

Attari Border News: ਡੀਆਈਜੀ ਬਾਰਡਰ ਰੇਂਜ ਐਸ.ਐਸ ਚੰਦੇਲ ਨੇ ਝੰਡਾ ਲਹਿਰਾਇਆ

Independence Day Celebrations at Attari Border News: ਵਾਹਗਾ ਬਾਰਡਰ 'ਤੇ ਆਜ਼ਾਦੀ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਡੀਆਈਜੀ ਬਾਰਡਰ ਰੇਂਜ ਐਸ.ਐਸ ਚੰਦੇਲ ਨੇ ਝੰਡਾ ਲਹਿਰਾਇਆ, ਉਪਰੰਤ ਮਠਿਆਈਆਂ ਵੰਡੀਆਂ ਗਈਆਂ ਅਤੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਭਾਰਤੀ ਫੌਜ ਦੇ ਜਵਾਨਾਂ ਨੂੰ ਮਠਿਆਈਆਂ ਅਤੇ ਫਲਾਂ ਦੀਆਂ ਟੋਕਰੀਆਂ ਦਿੱਤੀਆਂ ਗਈਆਂ। ਸ਼ਾਮ ਨੂੰ ਰਿਟਰੀਟ ਸਮਾਰੋਹ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: Tractor March: ਸੁਤੰਤਰਤਾ ਦਿਵਸ ਮੌਕੇ ਕਿਸਾਨਾਂ ਵਲੋਂ ਕੱਢਿਆ ਜਾ ਰਿਹਾ ਟਰੈਕਟਰ ਮਾਰਚ  

ਭਾਰਤ ਤੋਂ ਲੋਕ ਰਾਤ 12 ਵਜੇ ਸਰਹੱਦ 'ਤੇ ਪਹੁੰਚੇ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੁਨਹਿਰੇ ਭਵਿੱਖ ਲਈ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਇੱਕ ਮੋਮਬੱਤੀ ਮਾਰਚ ਵੀ ਕੱਢਿਆ ਗਿਆ ਅਤੇ ਵੰਡ ਵਿੱਚ ਮਾਰੇ ਗਏ 10 ਲੱਖ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਲੋਕਾਂ ਨੇ ਹਿੰਦੂ-ਪਾਕਿ ਭਾਈਚਾਰਾ ਜ਼ਿੰਦਾਬਾਦ ਦੇ ਨਾਅਰੇ ਲਾਏ। ਆਜ਼ਾਦੀ ਦੀ ਰਾਤ ਨੂੰ ਅਟਾਰੀ ਸਰਹੱਦ 'ਤੇ ਬਣੇ ਸੁਨਹਿਰੀ ਗੇਟ ਨੂੰ ਵੀ ਤਿਰੰਗੇ ਦੇ ਰੰਗਾਂ 'ਚ ਰੰਗਿਆ ਦੇਖਿਆ ਗਿਆ।

ਇਹ ਵੀ ਪੜ੍ਹੋ: Mohali News: ਪ੍ਰਵਾਰ ਦੇ 4 ਪੁੱਤਰਾਂ ਨੇ ਕੀਤੀ ਦੇਸ਼ ਦੀ ਸੇਵਾ, ਜਦੋਂ ਵੱਡਾ ਪੁੱਤ ਸ਼ਹੀਦ ਹੋਇਆ ਤਾਂ ਪਿਤਾ ਨੇ ਛੋਟੇ ਨੂੰ ਸਰਹੱਦ 'ਤੇ ਭੇਜ ਦਿਤਾ 

ਆਜ਼ਾਦੀ ਦਿਹਾੜੇ ਮੌਕੇ ਦੋਵਾਂ ਮੁਲਕਾਂ ਨੂੰ ਪਿਆਰ ਦਾ ਸੁਨੇਹਾ ਦੇਣ ਆਏ ਲੋਕਾਂ ਨੇ ਕਿਹਾ ਕਿ ਵੰਡ ਵੇਲੇ ਸਭ ਤੋਂ ਵੱਧ ਦਰਦ ਦੋ ਸੂਬਿਆਂ ਪੰਜਾਬ ਤੇ ਬੰਗਾਲ ਨੇ ਝੱਲਿਆ। 10 ਲੱਖ ਲੋਕ ਮਾਰੇ ਗਏ। ਆਜ਼ਾਦੀ ਦੇ ਇਸ ਮੌਕੇ 'ਤੇ ਇਨ੍ਹਾਂ ਸ਼ਹੀਦਾਂ ਨੂੰ ਵੀ ਯਾਦ ਕੀਤਾ ਜਾਣਾ ਚਾਹੀਦਾ ਹੈ। ਸਾਨੂੰ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨੀ ਚਾਹੀਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੀਐਸਐਫ ਅਤੇ ਪਾਕਿ ਰੇਂਜਰਜ਼ ਕੱਲ੍ਹ ਤੋਂ ਭਾਰਤ-ਪਾਕਿਸਤਾਨ ਸਰਹੱਦ 'ਤੇ ਜਸ਼ਨ ਮਨਾ ਰਹੇ ਹਨ। ਕੱਲ੍ਹ ਅਟਾਰੀ-ਵਾਹਗਾ ਸਰਹੱਦ 'ਤੇ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਨੂੰ ਪਾਕਿਸਤਾਨ ਦੇ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਮਠਿਆਈਆਂ ਭੇਟ ਕੀਤੀਆਂ। ਅੱਜ ਪਾਕਿ ਰੇਂਜਰਜ਼ ਭਾਰਤ ਨੂੰ ਮਠਿਆਈਆਂ ਅਤੇ ਫਲਾਂ ਦੀ ਟੋਕਰੀ ਦੇਣਗੇ।

​(For more Punjabi news apart from Independence Day Celebrations at Attari Border News , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement