ਚੰਦਰਬਾਬੂ ਨਾਇਡੂ ਦੀ ਗ੍ਰਿਫ਼ਤਾਰੀ ਵਾਰੰਟ ਦੇ ਪਿੱਛੇ ਭਾਜਪਾ ਦਾ ਹੱਥ ਨਹੀਂ : ਅਮਿਤ ਸ਼ਾਹ 
Published : Sep 15, 2018, 6:06 pm IST
Updated : Sep 15, 2018, 6:06 pm IST
SHARE ARTICLE
Amit Shah and N. Chandrababu Naidu
Amit Shah and N. Chandrababu Naidu

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਆਂਧ੍ਰ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਦੇ ਵਿਰੁਧ ਗੈਰ ਜ਼ਮਾਨਤੀ ਵਾਰੰਟ ਜਾਰੀ ਹੋ...

ਹੈਦਰਾਬਾਦ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਆਂਧ੍ਰ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਦੇ ਵਿਰੁਧ ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਵਿਚ ਉਨ੍ਹਾਂ ਦੀ ਪਾਰਟੀ ਦਾ ਕੋਈ ਹੱਥ ਨਹੀਂ ਹੈ। ਤੇਲੰਗਾਨਾ ਦੇ ਦੌਰੇ 'ਤੇ ਆਏ ਸ਼ਾਹ ਨੇ ਸ਼ਨਿਚਰਵਾਰ ਨੂੰ ਪੱਤਰ ਪ੍ਰੈਸ ਕਾਂਨਫ੍ਰੈਂਸ ਵਿਚ ਨਾਇਡੂ ਦੇ ਵਿਰੁਧ ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਦੀਆਂ ਖਬਰਾਂ 'ਤੇ ਕਿਹਾ ਕਿ ਭਾਜਪਾ ਦੀ ਇਸ ਵਿਚ ਕੋਈ ਭੂਮਿਕਾ ਨਹੀਂ ਹੈ। ਚੋਣ ਦੇ ਦੌਰਾਨ ਵੋਟਰਾਂ ਦੀ ਹਮਦਰਦੀ ਬਟੋਰਨ ਲਈ ਭਾਜਪਾ ਉਤੇ ਇਸ ਪ੍ਰਕਾਰ ਦੇ ਇਲਜ਼ਾਮ ਲਗਾਏ ਜਾ ਰਹੇ ਹਨ। 

N. Chandrababu NaiduN. Chandrababu Naidu

ਉਨ੍ਹਾਂ ਨੇ ਕਿਹਾ ਕਿ ਜਿਸ ਸਮੇਂ ਇਹ ਮੁਕੱਦਮਾ ਦਰਜ ਹੋਇਆ ਸੀ, ਉਸ ਦੌਰਾਨ ਕੇਂਦਰ ਅਤੇ ਮਹਾਰਾਸ਼ਟਰ ਦੋਹਾਂ ਸਥਾਨਾਂ 'ਤੇ ਕਾਂਗਰਸ ਦੀਆਂ ਸਰਕਾਰਾਂ ਸਨ। ਨਾਇਡੂ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ 'ਤੇ ਤੇਲੂਗੁ ਦੇਸ਼ਮ ਪਾਰਟੀ (ਤੇਦੇਪਾ) ਨੇ ਇਲਜ਼ਾਮ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਬਦਲੇ ਦੀ ਰਾਜਨੀਤੀ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵਿਚ ਸ਼ਾਮਿਲ ਤੇਦੇਪਾ ਨੇ ਕੁੱਝ ਮਹੀਨਾ ਪਹਿਲਾਂ ਆਂਧ੍ਰ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਨਹੀਂ ਦਿੱਤੇ ਜਾਣ 'ਤੇ ਅਪਣੇ ਨੂੰ ਐਨਡੀਏ ਤੋਂ ਵੱਖ ਕਰ ਲਿਆ ਸੀ। 

Amit ShahAmit Shah

ਇਸ ਤੋਂ ਬਾਅਦ ਆਂਧ੍ਰ ਪ੍ਰਦੇਸ਼ ਸਰਕਾਰ ਵਿਚ ਸ਼ਾਮਿਲ ਭਾਜਪਾ ਦੇ ਮੰਤਰੀਆਂ ਨੇ ਅਤੇ ਕੇਂਦਰ ਸਰਕਾਰ ਵਿਚ ਤੇਦੇਪਾ ਦੇ ਮੰਤਰੀਆਂ ਨੇ ਅਸਤੀਫਾ ਦੇ ਦਿਤਾ ਸੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੀ ਧਰਮਰਾਬਾਦ ਅਦਾਲਤ ਨੇ ਦੋ ਦਿਨ ਪਹਿਲਾਂ ਤੇਦੇਪਾ ਮੁਖੀ ਚੰਦਰਬਾਬੂ ਨਾਇਡੂ ਦੇ 2010 ਵਿਚ ਗੋਦਾਵਰੀ ਨਦੀ 'ਤੇ ਬਣਨ ਵਾਲੇ ਬਬਲੀ ਬੈਰਾਜ ਅੰਦੋਲਨ ਮਾਮਲੇ ਵਿਚ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅੰਦੋਲਨ ਦੇ ਸਮੇਂ ਚੰਦਰਬਾਬੂ ਨਾਏਡੂ ਸਾਂਝੇ ਆਂਧ੍ਰ ਪ੍ਰਦੇਸ਼ ਵਿਚ ਨੇਤਾ ਵਿਰੋਧੀ ਪੱਖ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM

Fortis ਦੇ Doctor ਤੋਂ ਸੁਣੋ COVID Vaccines ਲਵਾਉਣ ਵਾਲਿਆਂ ਦੀ ਜਾਨ ਨੂੰ ਕਿਵੇਂ ਖਤਰਾ ?" ਹਾਰਟ ਅਟੈਕ ਕਿਉਂ ਆਉਣ...

01 May 2024 10:55 AM

Bhagwant Mann ਦਾ ਕਿਹੜਾ ਪਾਸਵਰਡ ਸ਼ੈਰੀ Shery Kalsi? ਚੀਮਾ ਜੀ ਨੂੰ ਕੋਰੋਨਾ ਵੇਲੇ ਕਿਉਂ ਨਹੀਂ ਯਾਦ ਆਇਆ ਗੁਰਦਾਸਪੁਰ?

01 May 2024 9:56 AM
Advertisement