
ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇ
ਕੋਲਕਾਤਾ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਦੇਸ਼ ਗੰਭੀਰ ਐਮਰਜੈਂਸੀ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੰੰਵਿਧਾਨ ਦੁਆਰਾ ਦਿਤੇ ਗਏ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ।
Mamata Banerjee
ਉਨ੍ਹਾਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਜਿਨ੍ਹਾਂ 'ਤੇ ਆਜ਼ਾਦ ਭਾਰਤ ਦੀ ਨੀਂਹ ਰੱਖੀ ਗਈ ਸੀ। ਉਨ੍ਹਾਂ ਟਵਿਟਰ 'ਤੇ ਕਿਹਾ, 'ਅੰਤਰਰਾਸ਼ਟਰੀ ਲੋਕੰਤਤਰ ਦਿਵਸ ਮੌਕੇ ਇਕ ਵਾਰ ਅਪਣੀਆਂ ਉਨ੍ਹਾਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦਾ ਸੰਕਲਪ ਲਈਏ ਜਿਨ੍ਹਾਂ 'ਤੇ ਦੇਸ਼ ਦੀ ਨੀਂਹ ਰੱਖੀ ਗਈ ਸੀ।' ਉਨ੍ਹਾਂ ਕਿਹਾ, 'ਘੋਰ ਐਮਰਜੈਂਸੀ ਦੇ ਦੌਰ ਵਿਚ ਸਾਨੂੰ ਉਹ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨਾਲ ਸੰਵਿਧਾਨ ਦੁਆਰਾ ਦਿਤੇ ਗਏ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਕਰ ਸਕੀਏ।'
Narendra Modi
ਤ੍ਰਿਣਮੂਲ ਕਾਂਗਰਸ ਦੀ ਮੁਖੀ ਕਈ ਵਾਰ ਕਹਿ ਚੁੱਕੀ ਹੈ ਕਿ ਦੇਸ਼ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਸ਼ਾਸਨ ਵਿਚ ਘੋਰ ਐਮਰਜੈਂਸੀ ਵਿਚੋਂ ਲੰਘ ਰਿਹਾ ਹੈ। ਸੰਯੁਕਤ ਰਾਸ਼ਟਰ ਮਹਾਸਭਾ ਨੇ 2007 ਵਿਚ ਲੋਕਤੰਤਰ ਦੇ ਸਿਧਾਂਤਾਂ ਦਾ ਪ੍ਰਚਾਰ ਕਰਨ ਲਈ ਹਰ ਸਾਲ 15 ਸਤੰਬਰ ਨੂੰ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਵਜੋਂ ਮਨਾਉਣ ਦਾ ਸੰਕਲਪ ਲਿਆ ਸੀ।