
ਜੁਰਮਾਨਾ ਭਰਨ ਦਾ ਇਹ ਮਤਲਬ ਨਹੀਂ ਕਿ ਮੈਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਵੀਕਾਰ ਕਰ ਲਿਆ ਹੈ : ਭੂਸ਼ਣ
ਨਵੀਂ ਦਿੱਲੀ: ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਵਲੋਂ ਲਗਾਇਆ ਗਿਆ ਇਕ ਰੁਪਏ ਦਾ ਜੁਰਮਾਨਾ ਸੋਮਵਾਰ ਨੂੰ ਭਰ ਦਿਤਾ ਹੈ। ਪ੍ਰਸ਼ਾਂਤ ਭੂਸ਼ਣ ਨੇ ਇਸ ਮੌਕੇ ਕਿਹਾ ਕਿ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਉਨ੍ਹਾਂ 'ਤੇ ਲਗਾਏ ਗਏ ਇਕ ਰੁਪਏ ਦਾ ਜੁਰਮਾਨਾ ਭਰਨ ਦਾ ਇਹ ਮਤਲਬ ਨਹੀਂ ਕਿ ਉਨ੍ਹਾਂ ਫ਼ੈਸਲਾ ਸਵੀਕਾਰ ਕਰ ਲਿਆ ਹੈ ਅਤੇ ਉਹ ਇਸ 'ਤੇ ਮੁੜ ਵਿਚਾਰ ਲਈ ਪਟੀਸ਼ਨ ਦਾਇਰ ਕਰਨਗੇ।
Prashant Bhushan pays Rs 1 fine
ਭੂਸ਼ਣ ਦੇ 2 ਟਵੀਟਸ ਨੂੰ ਕੋਰਟ ਦੀ ਮਾਣਹਾਨੀ ਦੇ ਰੂਪ 'ਚ ਦੇਖਿਆ ਗਿਆ ਅਤੇ ਸੁਪਰੀਮ ਕੋਰਟ ਨੇ ਉਨ੍ਹਾਂ 'ਤੇ ਇਕ ਰੁਪਏ ਦਾ ਸੰਕੇਤਕ ਜੁਰਮਾਨਾ ਲਗਾਇਆ ਸੀ।
Advocate prashant bhushan
ਸੁਪਰੀਮ ਕੋਰਟ ਦੀ ਰਜਿਸਟਰੀ 'ਚ ਜੁਰਮਾਨਾ ਜਮ੍ਹਾਂ ਕਰਨ ਵਾਲੇ ਭੂਸ਼ਣ ਨੇ ਕਿਹਾ ਕਿ ਜੁਰਮਾਨਾ ਭਰਨ ਲਈ ਉਨ੍ਹਾਂ ਨੂੰ ਦੇਸ਼ ਦੇ ਕਈ ਕੋਨਿਆਂ ਤੋਂ ਯੋਗਦਾਨ ਮਿਲਿਆ ਹੈ ਅਤੇ ਇਸ ਤਰ੍ਹਾਂ ਦੇ ਯੋਗਦਾਨ ਨਾਲ ਅਜਿਹਾ 'ਟਰੁੱਥ ਫ਼ੰਡ' (ਸੱਚ ਫ਼ੰਡ) ਬਣਾਇਆ ਜਾਵੇਗਾ, ਜੋ ਉਨ੍ਹਾਂ ਲੋਕਾਂ ਦੀ ਕਾਨੂੰਨੀ ਮਦਦ ਕਰੇਗਾ, ਜਿਨ੍ਹਾਂ 'ਤੇ ਅਸਹਿਮਤੀਪੂਰਨ ਰਾਏ ਜ਼ਾਹਰ ਕਰਨ ਲਈ ਮੁਕੱਦਮਾ ਚਲਾਇਆ ਜਾਂਦਾ ਹੈ।
Prashant Bhushan
ਭੂਸ਼ਣ ਨੇ ਜੁਰਮਾਨਾ ਭਰਨ ਤੋਂ ਬਾਅਦ ਮੀਡੀਆ ਨੂੰ ਕਿਹਾ, ਕਿ ਅਸੀਂ ਅੱਜ ਇਕ ਮੁੜ ਵਿਚਾਰ ਪਟੀਸ਼ਨ ਦਾਇਰ ਕਰ ਰਹੇ ਹਾਂ। ਅਸੀਂ ਇਕ ਰਿਟ ਪਟੀਸ਼ਨ ਦਾਇਰ ਕੀਤੀ ਹੈ ਕਿ ਮਾਣਹਾਨੀ ਦੇ ਅਧੀਨ ਸਜ਼ਾ ਲਈ ਅਪੀਲ ਦੀ ਪ੍ਰਕਿਰਿਆ ਬਣਾਈ ਜਾਣੀ ਚਾਹੀਦੀ ਹੈ।''
Prashant Bhushan
ਵਕੀਲ ਦੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਦਿੱਲੀ ਦੰਗਿਆਂ 'ਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰੀ 'ਤੇ ਗੱਲ ਕੀਤੀ ਅਤੇ ਕਿਹਾ ਕਿ ਸਰਕਾਰ ਆਲੋਚਨਾ ਬੰਦ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ।