
ਸੁਨੀਲ ਜਾਖੜ ਨੇ ਕਿਹਾ- ਆਪ ਦੀ ਸੁਬਾਈ ਇਕਾਈ ਦੇ ਆਗੂ ਸਿਰਫ ਮੱਗਰਮੱਛ ਦੇ ਹੰਝੂ ਵਹਾ ਰਹੇ ਹਨ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਖੇਤੀ ਕਾਨੂੰਨਾਂ ਸਬੰਧੀ ਦੋਹਰੀ ਨੀਤੀ ਅਪਣਾ ਕੇ ਪੰਜਾਬ ਨਾਲ ਵਿਸ਼ਵਾਸ਼ਘਾਤ ਕਰ ਰਹੀ ਹੈ। ਅੱਜ ਇਥੇ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਆਪ ਦੀ ਸੁਬਾਈ ਇਕਾਈ ਦੇ ਆਗੂ ਸਿਰਫ ਮੱਗਰਮੱਛ ਦੇ ਹੰਝੂ ਵਹਾ ਰਹੇ ਹਨ ਜਦ ਕਿ ਆਪ ਦੇ ਕੌਮੀ ਆਗੂ ਅਰਵਿੰਦਰ ਕੇਜਰੀਵਾਲ ਨੇ ਇਸ ਮੁੱਦੇ ਤੇ ਪੂਰੀ ਚੁੱਪੀ ਧਾਰੀ ਹੋਈ ਹੈ।
Arvind Kejriwal
ਸੂਬਾ ਕਾਂਗਰਸ ਪ੍ਰਧਾਨ ਨੇ ਆਖਿਆ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਆਪ ਵੱਲੋਂ ਕੋਈ ਸਪਸ਼ਟ ਸਟੈੱਡ ਨਾ ਲਿਆ ਜਾਣਾ ਸਿੱਧ ਕਰਦਾ ਹੈ ਕਿ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਕਾਰ ਗੁਪਤ ਗੰਢਤੁਪ ਹੋਈ ਹੈ। ਜਾਖੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਖੇਤੀ ਕਾਨੂੰਨਾ ਸਬੰਧੀ ਧਾਰੀ ਚੁੱਪੀ ਕਾਰਨ ਇਸ ਪਾਰਟੀ ਦਾ ਦੋਹਰਾ ਕਿਰਦਾਰ ਨੰਗਾ ਹੋ ਗਿਆ ਹੈ।
PM Narendra Modi
ਜਾਖੜ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕਦੇ ਵੀ ਇਹਨਾਂ ਕਾਨੂੰਨਾਂ ਦੀ ਹਮਾਇਤ ਨਹੀਂ ਕੀਤੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਤਾਂ ਲਗਾਤਾਰ ਇਸ ਮੁੱਦੇ ਤੇ ਆਪਣਾ ਸਖਤ ਵਿਰੋਧ ਦਰਜ ਕਰਵਾਇਆ ਹੈ ਅਤੇ ਪੰਜਾਬ ਵਿਧਾਨ ਸਭਾ ਨੇ ਵੀ ਇਸ ਸਬੰਧੀ ਮਤਾ ਪਾ ਕੇ ਪੰਜਾਬ ਦਾ ਵਿਰੋਧ ਦਰਜ ਕਰਵਾਇਆ ਹੈ।
Captain Amarinder Singh
ਜਾਖੜ ਨੇ ਆਖਿਆ ਕਿ ਆਪ ਦੇ ਸੁਬਾਈ ਆਗੂ ਹਰਪਾਲ ਸਿੰਘ ਚੀਮਾ ਗੁੰਮਰਾਹ ਕਰਨ ਦਾ ਪ੍ਰਚਾਰ ਕਰ ਰਹੇ ਹਨ। ਉਹਨਾਂ ਨੇ ਆਖਿਆ ਕਿ ਆਪ ਪਾਰਟੀ ਹਮੇਸ਼ਾਂ ਹੀ ਪੰਜਾਬ ਦੇ ਹਿੱਤਾ ਦੇ ਉਲਟ ਚਲਦੀ ਰਹੀ ਹੈ ਅਤੇ ਇਸ ਦੇ ਕਨਵੀਅਰ ਅਰਵਿੰਦ ਕੇਜਰੀਵਾਲ ਨੇ ਕਦੇ ਵੀ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਦਾ ਵਿਰੋਧ ਨਹੀ ਕੀਤਾ ਹੈ।
Harpal Singh Cheema
ਉਹਨਾਂ ਕਿਹਾ ਕਿ ਉਹਨਾਂ ਦਾ ਇਹ ਰਵੱਈਆ ਸਿੱਧ ਕਰਦਾ ਹੈ ਕਿ ਆਮ ਆਦਮੀ ਪਾਰਟੀ ਮੋਦੀ ਸਰਕਾਰ ਨਾਲ ਰਲੀ ਹੋਈ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਲਗਾਤਾਰ ਇਹਨਾਂ ਕਾਨੁੰਨਾਂ ਦਾ ਵਿਰੋਧ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ।