
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Puri) ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Puri) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਵਿਚਾਲੇ ਦਿੱਲੀ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਮੁਲਾਕਾਤ ਤੋਂ ਬਾਅਦ ਦੋਵੇਂ ਆਗੂਆਂ ਨੇ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ।
Arvind Kejriwal and Hardeep Puri
ਹੋਰ ਪੜ੍ਹੋ: BJP-RSS ਵਾਲੇ ਹਿੰਦੂ ਨਹੀਂ, ਇਹ ਸਿਰਫ ਹਿੰਦੂ ਧਰਮ ਦੀ ਵਰਤੋਂ ਕਰਦੇ ਹਨ- ਰਾਹੁਲ ਗਾਂਧੀ
ਅਰਵਿੰਦ ਕੇਜਰੀਵਾਲ (Arvind Kejriwal ) ਨੇ ਟਵੀਟ ਕਰਦਿਆਂ ਲਿਖਿਆ, ‘ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਨਾਲ ਮਿਲ ਕੇ ਵਿਕਾਸ ਨਾਲ ਜੁੜੇ ਕਈ ਜ਼ਰੂਰੀ ਅਤੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ’।