ਜੰਮੂ-ਕਸ਼ਮੀਰ 'ਚ ਖੱਡ 'ਚ ਡਿੱਗੀ ਬੱਸ, 7 ਲੋਕਾਂ ਦੀ ਹੋਈ ਮੌਤ
Published : Sep 15, 2022, 2:33 pm IST
Updated : Sep 15, 2022, 2:53 pm IST
SHARE ARTICLE
A bus fell into a gorge in Jammu and Kashmir
A bus fell into a gorge in Jammu and Kashmir

25 ਲੋਕ ਗੰਭੀਰ ਜ਼ਖਮੀ

 

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਵੀਰਵਾਰ ਨੂੰ ਉਸ ਸਮੇਂ ਇਕ ਦਰਦਨਾਕ ਹਾਦਸਾ ਵਾਪਰਿਆ ਜਦੋਂ ਇਕ ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਜ਼ਿਲ੍ਹੇ ਦੇ ਭਿੰਬਰ ਗਲੀ ਨੇੜੇ ਅੱਜ ਸਵੇਰੇ ਕਈ ਯਾਤਰੀਆਂ ਨਾਲ ਭਰੀ ਇੱਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਮੰਜਾਕੋਟ ਦੇ ਤਹਿਸੀਲਦਾਰ ਜਾਵੇਦ ਚੌਧਰੀ ਨੇ ਦਿੱਤੀ। ਇਸ ਹਾਦਸੇ ਤੋਂ ਬਾਅਦ ਚਾਰੇ ਪਾਸੇ ਹਾਹਾਕਾਰ ਮੱਚ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਬੱਸ 'ਚ ਸਵਾਰ ਘੱਟੋ-ਘੱਟ 25 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪਹਿਚਾਣ ਕਰਨ 'ਚ ਜੁਟੀ ਹੈ। ਬੱਸ ਹਾਦਸੇ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਹ ਹਾਦਸਾ ਕਿੰਨਾ ਭਿਆਨਕ ਹੈ।

ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਇਸ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਐੱਲ.ਜੀ. ਦੇ ਦਫਤਰ ਵਲੋਂ ਜਾਰੀ ਬਿਆਨ 'ਚ ਮਨੋਜ ਸਿਨਹਾ ਨੇ ਕਿਹਾ ਕਿ ਮੈਂ ਰਾਜੌਰੀ 'ਚ ਦਰਦਨਾਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਪ੍ਰਮਾਤਮਾ ਜ਼ਖਮੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement