''ਆਪ' ਨੂੰ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਤੋਂ ਰੋਕਣ ਲਈ ਕਾਂਗਰਸੀ ਅਤੇ ਅਕਾਲੀ ਆਪਸ 'ਚ ਮਿਲੇ'
Published : Sep 15, 2022, 5:55 pm IST
Updated : Sep 15, 2022, 5:55 pm IST
SHARE ARTICLE
Harpal Singh Cheema
Harpal Singh Cheema

ਭਾਜਪਾ ਲੋਕਤੰਤਰ ਦੀ 'ਸੀਰੀਅਲ ਕਿਲਰ', ਜਨਤਾ ਸਾਹਮਣੇ ਉਨ੍ਹਾਂ ਦੇ ਨਾਪਾਕ ਆਗੂਆਂ ਦਾ ਹੋਵੇਗਾ ਪਰਦਾਫਾਸ਼

 

ਚੰਡੀਗੜ੍ਹ: ਭਾਜਪਾ ਵੱਲੋਂ ਪੰਜਾਬ 'ਚ ਸਰਕਾਰ ਡੇਗਣ ਦੀਆਂ ਨਾਪਾਕ ਕੋਸ਼ਿਸ਼ਾਂ 'ਤੇ ਕਾਂਗਰਸ ਲੀਡਰਸ਼ਿਪ ਦੀ ਚੁੱਪੀ ਨੂੰ ਆੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ ਭਾਜਪਾ ਦੀ 'ਬੀ-ਟੀਮ' ਕਰਾਰ ਦਿੱਤਾ ਅਤੇ ਕਿਹਾ ਕਿ ਕਾਂਗਰਸ ਅੰਦਰ ਖਾਤੇ ਭਾਜਪਾ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਦੇ ਰਾਹ 'ਚ ਰੋੜਾ ਬਣਨਾ ਹੀ ਇਨ੍ਹਾਂ ਦਾ ਮਕਸਦ ਹੈ। 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਹਾਸੋਹੀਣੀ ਗੱਲ ਹੈ ਕਿ ਹਾਲ ਹੀ ਵਿੱਚ ਕਾਂਗਰਸ ਗੋਆ ਵਿਚ ਆਪ੍ਰੇਸ਼ਨ ਲੋਟਸ ਦਾ ਸ਼ਿਕਾਰ ਹੋਈ ਹੈ ਅਤੇ ਇਸ ਲਈ ਭਾਜਪਾ ਦਾ ਵਿਰੋਧ ਕਰਨ ਦੀ ਬਜਾਏ ਕਾਂਗਰਸੀ 'ਆਪ' ਤੋਂ ਸਬੂਤਾਂ ਦੀ ਮੰਗ ਕਰ ਰਹੇ ਹਨ। 

ਚੀਮਾ ਨੇ ਕਿਹਾ, “ਕਾਂਗਰਸ ਦੇ ਕਿਸੇ ਵੀ ਨੇਤਾ ਨੇ ਭਾਜਪਾ 'ਤੇ ਸਵਾਲ ਖੜੇ ਕਰਨ ਦੀ ਹਿੰਮਤ ਨਹੀਂ ਕੀਤੀ ਪਰ ਉਨ੍ਹਾਂ ਨੂੰ ਸਾਡੇ ਤੋਂ ਭਾਜਪਾ ਦੀਆਂ ਨਾਪਾਕ ਕੋਸ਼ਿਸ਼ਾਂ ਦੇ ਸਬੂਤ ਚਾਹੀਦੇ ਹਨ ਜਦਕਿ ਗੋਆ ਅਤੇ ਹੋਰ ਰਾਜਾਂ ਵਿੱਚ ਭਾਜਪਾ ਨੇ ਕਾਂਗਰਸ ਇਸੇ ਤਰੀਕੇ ਕਾਂਗਰਸ ਨੂੰ ਖਤਮ ਕੀਤਾ ਹੈ। ਫਿਰ ਵੀ, ਕਾਂਗਰਸ ਭਾਜਪਾ ਦਾ ਸਮਰਥਨ ਕਰ ਰਹੀ ਹੈ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਦੀ ਚੁੱਪੀ ਭਾਜਪਾ ਨਾਲ ਉਨ੍ਹਾਂ ਦੇ ਗੱਠਜੋੜ ਦਾ ਸਬੂਤ ਦਿੰਦੀ ਹੈ।”

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਬਚਾਉਣ ਲਈ ਕਾਂਗਰਸ ਭਾਜਪਾ ਵਿਰੁੱਧ ਕੁਝ ਵੀ ਬੋਲਣ ਤੋਂ ਡਰਦੀ ਹੈ। ਕਾਂਗਰਸ ਦਾ ਹੁਣ ਇੱਕੋ ਇੱਕ ਟੀਚਾ 'ਆਪ' ਨੂੰ ਕਿਸੇ ਤਰ੍ਹਾਂ ਰੋਕਣਾ ਹੈ ਅਤੇ ਇਹ ਕੰਮ ਉਹ ਭਾਜਪਾ ਦੇ ਇਸ਼ਾਰੇ 'ਤੇ ਹੀ ਕਰ ਰਹੀ ਹੈ, ਕਿਉਂਕਿ ਭਾਜਪਾ 'ਆਪ' ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਦੇਸ਼ ਭਰ ਵਿੱਚ ਵਧ ਰਹੀ ਲੋਕਪ੍ਰਿਅਤਾ ਤੋਂ ਚਿੰਤਿਤ ਹੈ।

ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦਿਆਂ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੱਕ ਐਨਡੀਏ ਨਾਲ ਗਠਜੋੜ 'ਚ ਰਿਹਾ ਹੈ ਅਤੇ ਹੁਣ ਇਹ ਮੁੜ ਭਾਜਪਾ ਵਿਚ ਵਾਪਸ ਸ਼ਾਮਿਲ ਹੋਣਾ ਚਾਹੁੰਦੇ ਹਨ,  ਇਸ ਲਈ ਅਕਾਲੀ ਆਗੂ ਭਾਜਪਾ ਦੇ ਬਿਆਨਾਂ ਦੀ ਹਾਂ 'ਚ ਹਾਂ ਮਿਲਾ ਰਹੇ ਹਨ। ਇੱਥੋਂ ਤੱਕ ਕਿ ਉਨ੍ਹਾਂ ਨੇ ਪੰਜਾਬ ਵਿੱਚ 'ਆਪ' ਵਿਧਾਇਕਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ 'ਆਪ' ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਅਤੇ ਭਾਜਪਾ ਦੀ ਘਟੀਆ ਰਾਜਨੀਤੀ 'ਤੇ ਵੀ ਕੋਈ ਇਤਰਾਜ਼ ਜ਼ਾਹਿਰ ਨਹੀਂ ਕੀਤਾ।

ਚੀਮਾ ਨੇ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ ਆਮ ਆਦਮੀ ਪਾਰਟੀ ਤੋਂ ਆਪ੍ਰੇਸ਼ਨ ਲੋਟਸ ਦੇ ਸਬੂਤ ਮੰਗਣ 'ਤੇ ਸਵਾਲ ਕੀਤਾ, "ਕੀ ਇਹ ਸਾਰੇ ਆਗੂ ਅਧਿਕਾਰਤ ਤੌਰ 'ਤੇ ਭਾਜਪਾ ਦੇ ਬੁਲਾਰੇ ਬਣ ਗਏ ਹਨ ਜਾਂ ਕੀ ਉਹ ਵੀ ਭਾਜਪਾ ਵਾਂਗ ਲੋਕਤੰਤਰ ਦਾ ਘਾਣ ਕਰਨਾ ਚਾਹੁੰਦੇ ਹਨ।" ਹਰਪਾਲ ਚੀਮਾ ਨੇ ਇਨ੍ਹਾਂ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਗੋਆ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਹੋਈ ਕਾਂਗਰਸੀ ਵਿਧਾਇਕਾਂ ਦੀ 'ਹੋਰਸ-ਟ੍ਰੇਡਿੰਗ' ਸਮੇਤ ਪੰਜਾਬ ਅਤੇ ਦਿੱਲੀ ਦੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। 

ਚੀਮਾ ਨੇ ਅੱਗੇ ਕਿਹਾ ਕਿ ਭਾਜਪਾ 'ਸੀਰੀਅਲ ਕਿਲਰ' ਹੈ ਜੋ ਦੇਸ਼ ਵਿਰੋਧੀ ਸ਼ਕਤੀਆਂ ਨਾਲ ਮਿਲ ਕੇ 'ਆਪ' ਸਰਕਾਰ ਦਾ ਤਖਤਾ ਪਲਟਣ ਦੀ ਫ਼ਿਰਾਕ ਵਿਚ ਹੈ ਕਿਉਂਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਲਗਾਤਾਰ ਵੱਧ ਰਹੀ ਲੋਕਪ੍ਰਿਅਤਾ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ। ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਰਹੀ ਹੈ ਅਤੇ ਜਲਦੀ ਹੀ ਸਾਰਾ ਕੁਝ ਸਾਹਮਣੇ ਆ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਆਪਣਾ 'ਆਪ੍ਰੇਸ਼ਨ ਲੋਟਸ' ਚਲਾ ਰਹੀ ਹੈ। ਇਸੇ ਤਹਿਤ ਇਨ੍ਹਾਂ ਨੇ ਪਹਿਲਾਂ ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਸਰਕਾਰਾਂ ਬਦਲੀਆਂ ਸਨ ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਇਨ੍ਹਾਂ ਦੀਆਂ ਨਾਪਾਕ ਕੋਸ਼ਿਸ਼ਾਂ 'ਤੇ ਪਾਣੀ ਫੇਰ ਦਿੱਤਾ ਹੈ, ਕਿਉਂਕਿ 'ਆਪ' ਵਿੱਚ ਕੇਜਰੀਵਾਲ ਦੇ ਕੱਟੜ ਸਿਪਾਹੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement