ਨੂਹ ਹਿੰਸਾ ਮਾਮਲਾ: ਕਾਂਗਰਸੀ ਵਿਧਾਇਕ ਮਾਮਨ ਖਾਨ ਗ੍ਰਿਫ਼ਤਾਰ
Published : Sep 15, 2023, 8:21 am IST
Updated : Sep 15, 2023, 8:21 am IST
SHARE ARTICLE
Mamman Khan
Mamman Khan

ਨੂਹ ਹਿੰਸਾ ਮਾਮਲੇ ਵਿਚ ਰਾਜਸਥਾਨ ਦੇ ਫ਼ਿਰੋਜ਼ਪੁਰ ਝਿਰਕਾ ਤੋਂ ਕਾਂਗਰਸੀ ਵਿਧਾਇਕ ਨੇ ਮਾਮਨ ਖ਼ਾਨ

ਨੂਹ - ਹਰਿਆਣਾ ਪੁਲਿਸ ਨੇ ਵੀਰਵਾਰ ਦੇਰ ਰਾਤ ਰਾਜਸਥਾਨ ਦੇ ਫ਼ਿਰੋਜ਼ਪੁਰ ਝਿਰਕਾ ਤੋਂ ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ ਨੂਹ ਹਿੰਸਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਐਸਪੀ ਸਤੀਸ਼ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਮਨ ਖਾਨ ਨੂੰ ਸ਼ੁੱਕਰਵਾਰ ਯਾਨੀ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 

ਹਰਿਆਣਾ ਸਰਕਾਰ ਨੇ ਵੀਰਵਾਰ ਨੂੰ ਹੀ ਹਾਈ ਕੋਰਟ ਨੂੰ ਦੱਸਿਆ ਕਿ 31 ਜੁਲਾਈ ਨੂੰ ਨੂਹ ਵਿਚ ਹੋਈ ਫਿਰਕੂ ਹਿੰਸਾ ਦੇ ਸਬੰਧ ਵਿਚ ਦਰਜ ਐਫਆਈਆਰ ਵਿਚੋਂ ਇੱਕ ਵਿਚ ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਪੁਲਿਸ ਕੋਲ ਮਾਮਨ ਖ਼ਾਨ ਖ਼ਿਲਾਫ਼ ਕਾਫ਼ੀ ਸਬੂਤ ਹਨ।  ਕਾਂਗਰਸੀ ਵਿਧਾਇਕ ਖਾਨ ਨੂੰ ਸਬੂਤਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਦੋਸ਼ੀ ਬਣਾਇਆ ਗਿਆ ਹੈ। ਸੂਬਾ ਸਰਕਾਰ ਦੇ ਵਕੀਲ ਨੇ ਇਹ ਖ਼ੁਲਾਸਾ ਉਸ ਸਮੇਂ ਕੀਤਾ ਜਦੋਂ ਖ਼ਾਨ ਦੀ ਪਟੀਸ਼ਨ 'ਤੇ ਵੀਰਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਸੀ।  ਮਾਮਨ ਖਾਨ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਆਪਣੇ ਖਿਲਾਫ਼ ਕਿਸੇ ਵੀ ਦੰਡਕਾਰੀ ਕਾਰਵਾਈ ਤੋਂ ਰਾਹਤ ਦੀ ਮੰਗ ਕੀਤੀ ਸੀ।      

ਸੂਤਰਾਂ ਨੇ ਦੱਸਿਆ ਹੈ ਕਿ ਖ਼ਾਨ ਨੂੰ ਨੂਹ ਦੇ ਨਗੀਨਾ ਥਾਣੇ 'ਚ ਫਿਰਕੂ ਹਿੰਸਾ ਦੇ ਸਬੰਧ 'ਚ ਦਰਜ ਐੱਫਆਈਆਰ 'ਚ ਦੋਸ਼ੀ ਬਣਾਇਆ ਗਿਆ ਹੈ। ਪੁਲਿਸ ਜਾਂਚ ਵਿਚ ਪਾਇਆ ਗਿਆ ਕਿ ਖਾਨ ਕਥਿਤ ਤੌਰ 'ਤੇ ਮੁਹੰਮਦ ਤੌਫੀਕ ਨਾਮ ਦੇ ਇੱਕ ਸ਼ੱਕੀ ਨਾਲ ਫੋਨ 'ਤੇ ਸੰਪਰਕ ਵਿਚ ਸੀ। ਤੌਫੀਕ ਨੂੰ ਹਿੰਸਾ ਵਿਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਾਮਨ ਖਾਨ ਨੂੰ 31 ਅਗਸਤ ਨੂੰ ਪਹਿਲੀ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਹ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ।    

Tags: nuh violence

SHARE ARTICLE

ਏਜੰਸੀ

Advertisement

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM

ਗ਼ੈਰ-ਪੰਜਾਬੀਆਂ ਬਾਰੇ ਸੁਖਪਾਲ ਖਹਿਰਾ ਸੋਚ-ਸਮਝ ਕੇ ਬੋਲਣ, ਇਨ੍ਹਾਂ ਕਰਕੇ ਪੰਜਾਬੀ ਕਾਮਯਾਬ ਨੇ : ਮੰਤਰੀ ਬ੍ਰਹਮ ਸ਼ੰਕਰ

23 May 2024 4:20 PM

"ਵੋਟ ਦਾ ਮਤਲਬ ਹੈ ਬਦਲਾਅ, ਰੁਜ਼ਗਾਰ ਤੇ ਹੋਰ ਮਸਲਿਆਂ ਦੇ ਹੱਲ ਲਈ ਜ਼ਰੂਰੀ ਹੈ ਵੋਟ ਕਰਨਾ"

23 May 2024 3:17 PM

ਕੋਈ ਔਖਾ ਨਹੀਂ ਵਿਦੇਸ਼ ਜਾਣਾ, ਤੁਹਾਨੂੰ ਠੱਗ ਏਜੰਟਾਂ ਦੇ ਧੋਖੇ ਤੋਂ ਬਚਾ ਸਕਦੀ ਹੈ ਇਹ ਵੀਡੀਓ

23 May 2024 1:53 PM

ਦੇਖੋ Verka Plant 'ਚ Milk ਆਉਣ ਤੋਂ ਲੈ ਕੇ ਦੁੱਧ ਨੂੰ ਸਟੋਰ ਕਰਨ ਤੇ ਦਹੀਂ, ਮੱਖਣ ਬਣਾਉਣ ਦੀ ਪੂਰੀ ਪ੍ਰਕਿਰਿਆ

23 May 2024 1:08 PM
Advertisement