ਆਬਕਾਰੀ ਨੀਤੀ ਮਾਮਲਾ : ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਪੀਲ ’ਤੇ ਸੁਣਵਾਈ ਚਾਰ ਅਕਤੂਬਰ ਤਕ ਟਾਲੀ

By : BIKRAM

Published : Sep 15, 2023, 3:21 pm IST
Updated : Sep 15, 2023, 3:21 pm IST
SHARE ARTICLE
Manish sisodia
Manish sisodia

ਮਾਮਲੇ ’ਤੇ ਬਹਿਸ ਕਰਨ ਲਈ ਦੋ-ਤਿੰਨ ਘੰਟੇ ਚਾਹੀਦੇ ਹਨ : ਸਿਸੋਦੀਆ ਦੇ ਵਕੀਲ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਦੋ ਮਾਮਲਿਆਂ ’ਚ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਪੀਲਾਂ ’ਤੇ ਸੁਣਵਾਈ ਚਾਰ ਅਕਤੂਬਰ ਤਕ ਲਈ ਟਾਲ ਦਿਤੀ ਹੈ। ਇਨ੍ਹਾਂ ਦੋ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਕਰ ਰਹੇ ਹਨ। 

ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ.ਵੀ.ਐੱਨ. ਭੱਟੀ ਦੀ ਬੈਂਚ ਨੇ ਮਾਮਲੇ ਨੂੰ ਉਦੋਂ ਮੁਲਤਵੀ ਕਰ ਦਿਤਾ ਜਦੋਂ ਸਿਸੋਦੀਆ ਵਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਮਲੇ ’ਤੇ ਬਹਿਸ ਕਰਨ ਲਈ ਦੋ ਤੋਂ ਤਿੰਨ ਘੰਟੇ ਦਾ ਸਮਾਂ ਚਾਹੀਦਾ ਹੈ।

ਸਿੰਘਵੀ ਨੇ ਕਿਹਾ, ‘‘ਮੈਂ ਜੇਲ ’ਚ ਹਾਂ। ਅਸੀਂ (ਦੋਵੇਂ ਧਿਰਾਂ) ਸਹਿਮਤ ਹਾਂ। ਮੇਰੇ ਵਲੋਂ ਸੁਣਵਾਈ ’ਚ ਘੱਟ ਤੋਂ ਘੱਟ 2-3 ਘੰਟੇ ਲੱਗਣਗੇ। ਇਸ ਮਾਮਲੇ ’ਚ ਤੁਰਤ ਧਿਆਨ ਦੇਣ ਦੀ ਜ਼ਰੂਰਤ ਹੈ।’’

ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਉਨ੍ਹਾਂ ਨਾਲ ਸਹਿਮਤੀ ਪ੍ਰਗਟਾਈ। ਸਿੰਘਵੀ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਵੀ ਇਹ ਕੇਸ ਜਾਂ ਸਤਿੰਦਰ ਜੈਨ ਦਾ ਮਾਮਲਾ ਆਉਂਦਾ ਹੈ ਤਾਂ ਅਖ਼ਬਾਰਾਂ ’ਚ ਇਸ ਕੇਸ ਦੇ ਗੁਣ-ਦੋਸ਼ ਬਾਰੇ ਲੇਖ ਛਪਦੇ ਹਨ। ਬੈਂਚ ਨੇ ਕਿਹਾ ਕਿ ਉਸ ਨੇ ਅਖਬਾਰ ਨਹੀਂ ਪੜ੍ਹਿਆ ਅਤੇ ਕਿਹਾ, ‘‘ਸਾਨੂੰ ਇਸ ਦੀ ਆਦਤ ਬਣਾਉਣੀ ਪਵੇਗੀ।’’

ਸਿਖਰਲੀ ਅਦਾਲਤ ਨੇ 14 ਜੁਲਾਈ ਨੂੰ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਸੀ.ਬੀ.ਆਈ. ਅਤੇ ਈ.ਡੀ. ਤੋਂ ਜਵਾਬ ਮੰਗਿਆ ਸੀ। ਉਪ ਮੁੱਖ ਮੰਤਰੀ ਵਜੋਂ ਸਿਸੋਦੀਆ ਨੇ ਆਬਕਾਰੀ ਵਿਭਾਗ ਸਮੇਤ ਕਈ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਈ। ਸੀ.ਬੀ.ਆਈ. ਨੇ 26 ਫਰਵਰੀ ਨੂੰ ਸਿਸੋਦੀਆ ਨੂੰ ‘ਘਪਲੇ’ ’ਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ’ਚ ਹੈ।

ਈ.ਡੀ. ਨੇ 9 ਮਾਰਚ ਨੂੰ ਉਸ ਨੂੰ ਤਿਹਾੜ ਜੇਲ੍ਹ ’ਚ ਪੁੱਛ-ਪੜਤਾਲ ਕਰਨ ਤੋਂ ਬਾਅਦ ਸੀ.ਬੀ.ਆਈ. ਐੱਫ.ਆਈ.ਆਰ. ਨਾਲ ਸਬੰਧਤ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿਤਾ ਸੀ। 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement