
ਰਾਜਾ ਵੜਿੰਗ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਲਾਂਵਾਲੀ ਹਲਕੇ ’ਚ ਪ੍ਰਚਾਰ ਕਰਨ ਲਈ ਪਹੁੰਚੇ ਸਨ
Raja Warring News : ਗਿੱਦੜਵਾਹਾ ਜ਼ਿਮਣੀ ਚੋਣ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਗਿੱਦੜਬਾਹਾ ਤੋਂ ਚੋਣ ਲੜਨ ਲਈ ਅਪਣੀ ਇੱਛਾ ਜ਼ਾਹਰ ਕੀਤੀ ਗਈ ਹੈ।
ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਲਾਂਵਾਲੀ ਹਲਕੇ ’ਚ ਪ੍ਰਚਾਰ ਕਰਨ ਲਈ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਿੱਦੜਵਾਹਾ ਦੀ ਜ਼ਿਮਨੀ ਚੋਣ ’ਚ ਜੇਕਰ ਸੁਖਬੀਰ ਸਿੰਘ ਬਾਦਲ ਚੋਣ ਲੜਨਗੇ ਤਾਂ ਮੈਂ ਵੀ ਲੁਧਿਆਣਾ ਤੋਂ ਅਸਤੀਫ਼ਾ ਦੇ ਕੇ ਗਿੱਦੜਵਾਹਾ ਤੋਂ ਚੋਣ ਲੜਨ ਲਈ ਤਿਆਰ ਹਾਂ।
ਇਸ ਮੌਕੇ ਉਨ੍ਹਾਂ ਨੇ ਬੀਜੇਪੀ ਸਰਕਾਰ ’ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਹਰਿਆਣਾ ’ਚ ਬਦਲਾਅ ਲਿਆਉਣ ਦਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਮਜ਼ਬੂਤ ਬਣਾਉਣ ਤੇ ਹਰਿਆਣਾ ’ਚ ਕਾਂਗਰਸ ਦੀ ਸਰਕਾਰ ਬਣਾਉਣ।
ਉਨ੍ਹਾਂ ਨੇ ਕਾਲਾਂਵਾਲੀ ਤੋਂ ਵਿਧਾਨ ਸਭਾ ਚੋਣ ਲੜ ਰਹੇ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿਚ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਖੇਤਰ ਦੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੀਸ਼ਪਾਲ ਕੇਹਰਵਾਲਾ ਦੀ ਜਿੱਤ ਪੱਕੀ ਹੈ।