
Maharashtra Accident News: ਪਿਕਅੱਪ ਗੱਡੀ ਤੇ ਕਾਰ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Maharashtra Accident News: ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਜ਼ਿਲੇ ਦੀ ਸ਼ਿੰਦਖੇੜਾ ਤਹਿਸੀਲ ਅਧੀਨ ਪੈਂਦੇ ਹੋਲ ਪਿੰਡ 'ਚ ਇਕ ਪਿਕਅੱਪ ਵੈਨ ਅਤੇ ਕਾਰ ਵਿਚਾਲੇ ਟੱਕਰ ਹੋ ਗਈ।
ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਪਿਕਅੱਪ ਗੱਡੀ ਦਾ ਡਰਾਈਵਰ ਨਸ਼ੇ ਦੀ ਹਾਲਤ 'ਚ ਸੀ ਜਿਸ ਕਾਰਨ ਇਹ ਘਟਨਾ ਵਾਪਰੀ।
ਜਾਣਕਾਰੀ ਅਨੁਸਾਰ ਈਕੋ ਵਿੱਚ ਕੁਝ ਸ਼ਰਧਾਲੂ ਭਾਗਵਤ ਕਥਾ ਸੁਣਨ ਲਈ ਨਰਦਾਨਾ ਗਏ ਹੋਏ ਸਨ ਅਤੇ ਰਾਤ ਨੂੰ ਕਥਾ ਦੀ ਸਮਾਪਤੀ ਤੋਂ ਬਾਅਦ ਵਾਪਸ ਘਰ ਪਰਤ ਰਹੇ ਸਨ ਪਰ ਉਸ ਸਮੇਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਪਿਕਅੱਪ ਵੈਨ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ।