One Nation, One Election : ‘ਇਕ ਰਾਸ਼ਟਰ, ਇਕ ਚੋਣ’ ਨੂੰ NDA ਸਰਕਾਰ ਇਸੇ ਕਾਰਜਕਾਲ ਦੌਰਾਨ ਲਾਗੂ ਕਰੇਗੀ : ਸੂਤਰ
Published : Sep 15, 2024, 5:48 pm IST
Updated : Sep 15, 2024, 5:48 pm IST
SHARE ARTICLE
One Nation One Election
One Nation One Election

ਸੂਤਰਾਂ ਨੇ ਇਹ ਜਾਣਕਾਰੀ ਦਿਤੀ

One Nation, One Election : ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸੱਤਾਧਾਰੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਅਪਣੇ ਮੌਜੂਦਾ ਕਾਰਜਕਾਲ ’ਚ ਹੀ ‘ਇਕ ਰਾਸ਼ਟਰ, ਇਕ ਚੋਣ’ ਯੋਜਨਾ ਲਾਗੂ ਕਰੇਗੀ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਸੁਧਾਰ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲੇਗਾ। ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ’ਤੇ ਸੂਤਰਾਂ ਨੇ ਕਿਹਾ ਕਿ ਸੱਤਾਧਾਰੀ ਗਠਜੋੜ ਦੇ ਅੰਦਰ ਏਕਤਾ ਅਪਣੇ ਬਾਕੀ ਕਾਰਜਕਾਲ ਲਈ ਜਾਰੀ ਰਹੇਗੀ। ਇਕ ਸੂਤਰ ਨੇ ਕਿਹਾ, ‘‘ਯਕੀਨੀ ਤੌਰ ’ਤੇ ਇਸ ਨੂੰ ਇਸ ਕਾਰਜਕਾਲ ’ਚ ਲਾਗੂ ਕੀਤਾ ਜਾਵੇਗਾ। ਇਹ ਇਕ ਹਕੀਕਤ ਹੋਵੇਗੀ।’’

ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਲਾਲ ਕਿਲ੍ਹੇ ਦੀ ਫਸੀਲ ਤੋਂ ਸੁਤੰਤਰਤਾ ਦਿਵਸ ’ਤੇ ਅਪਣੇ ਸੰਬੋਧਨ ’ਚ ‘ਇਕ ਰਾਸ਼ਟਰ, ਇਕ ਚੋਣ’ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਸੀ ਕਿ ਵਾਰ-ਵਾਰ ਚੋਣਾਂ ਦੇਸ਼ ਦੀ ਤਰੱਕੀ ’ਚ ਰੁਕਾਵਟ ਬਣ ਰਹੀਆਂ ਹਨ। ਮੋਦੀ ਨੇ ਕਿਹਾ ਸੀ, ‘‘ਦੇਸ਼ ਨੂੰ ‘ਇਕ ਦੇਸ਼, ਇਕ ਚੋਣ’ ਲਈ ਅੱਗੇ ਆਉਣਾ ਹੋਵੇਗਾ।’’ ਪ੍ਰਧਾਨ ਮੰਤਰੀ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ‘ਲਾਲ ਕਿਲ੍ਹੇ ਤੋਂ ਅਤੇ ਕੌਮੀ ਤਿਰੰਗੇ ਨੂੰ ਹਾਜ਼ਰ-ਨਾਜ਼ਰ ਮੰਨ ਦੇਸ਼ ਦੀ ਤਰੱਕੀ ਨੂੰ ਯਕੀਨੀ’ ਬਣਾਉਣ ਦੀ ਅਪੀਲ ਕੀਤੀ ਸੀ।

ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਜਾਰੀ ਮੈਨੀਫੈਸਟੋ ’ਚ ‘ਇਕ ਰਾਸ਼ਟਰ, ਇਕ ਚੋਣ’ ਨੂੰ ਅਪਣੇ ਮੁੱਖ ਵਾਅਦਿਆਂ ’ਚੋਂ ਇਕ ਦਸਿਆ ਗਿਆ ਸੀ।

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਗਠਿਤ ਇਕ ਉੱਚ ਪੱਧਰੀ ਕਮੇਟੀ ਨੇ ਇਸ ਸਾਲ ਮਾਰਚ ਵਿਚ ਪਹਿਲੇ ਕਦਮ ਵਜੋਂ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣ ਦੀ ਸਿਫਾਰਸ਼ ਕੀਤੀ ਸੀ। ਕਮੇਟੀ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ 100 ਦਿਨਾਂ ਦੇ ਅੰਦਰ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਸਿਫਾਰਸ਼ ਕੀਤੀ।

ਇਸ ਤੋਂ ਇਲਾਵਾ, ਕਾਨੂੰਨ ਕਮਿਸ਼ਨ 2029 ਤੋਂ ਸਰਕਾਰ ਦੇ ਤਿੰਨਾਂ ਪੱਧਰਾਂ ਲੋਕ ਸਭਾ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਜਿਵੇਂ ਨਗਰ ਪਾਲਿਕਾਵਾਂ ਅਤੇ ਪੰਚਾਇਤਾਂ ਲਈ ਇਕੋ ਸਮੇਂ ਚੋਣਾਂ ਕਰਵਾਉਣ ਦੀ ਸਿਫਾਰਸ਼ ਕਰ ਸਕਦਾ ਹੈ। ਜੇਕਰ ਅਣਮਿੱਥੇ ਸਮੇਂ ਲਈ ਸਦਨ ’ਚ ਬਹੁਮਤ ਨਹੀਂ ਹੁੰਦਾ ਤਾਂ ਇਹ ਬੇਭਰੋਸਗੀ ਮਤੇ ਜਾਂ ਏਕਤਾ ਸਰਕਾਰ ਦੀ ਸਿਫਾਰਸ਼ ਕਰ ਸਕਦੀ ਹੈ।

ਕੋਵਿੰਦ ਕਮੇਟੀ ਨੇ ਇਕੱਠੇ ਚੋਣਾਂ ਕਰਵਾਉਣ ਲਈ ਕੋਈ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ। ਇਸ ਨੇ 18 ਸੰਵਿਧਾਨਕ ਸੋਧਾਂ ਕਰਨ ਦੀ ਸਿਫਾਰਸ਼ ਕੀਤੀ, ਜਿਨ੍ਹਾਂ ਵਿਚੋਂ ਜ਼ਿਆਦਾਤਰ ਨੂੰ ਰਾਜ ਵਿਧਾਨ ਸਭਾਵਾਂ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ। 

Location: India, Delhi

SHARE ARTICLE

ਏਜੰਸੀ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement