
ਭਾਰਤੀ ਖਿਡਾਰੀਆਂ ਨੇ ਜਿੱਤ ਤੋਂ ਬਾਅਦ ਪਾਕਿ ਖਿਡਾਰੀਆਂ ਨਾਲ ਨਹੀਂ ਮਿਲਾਇਆ ਹੱਥ
ਦੁਬਈ : ਦੁਬਈ ’ਚ ਖੇਡੇ ਜਾ ਰਹੇ ਕ੍ਰਿਕਟ ਏਸ਼ੀਆ ਕੱਪ ਦੌਰਾਨ ਭਾਰਤ-ਪਾਕਿਸਤਾਨ ਦਰਮਿਆਨ ਖੇਡੇ ਗਏ ਮੈਚ ਵਿਚ ਵੀ ਅਪ੍ਰੇਸ਼ਨ ਸਿੰਧੂਰ ਦਾ ਅਸਰ ਸਾਫ਼ ਤੌਰ ’ਤੇ ਦੇਖਣ ਨੂੰ ਮਿਲਿਆ। ਪਾਕਿਸਤਾਨੀ ਟੀਮ ਦੇ ਖਿਡਾਰੀ, ਕੋਚ ਅਤੇ ਮੈਨੇਜਰ ਉਸ ਸਮੇਂ ਹੱਕੇ-ਬੱਕੇ ਰਹਿ ਗਏ ਜਦੋਂ ਭਾਰਤੀ ਟੀਮ ਨੇ ਮੈਚ ਜਿੱਤਣ ਤੋਂ ਬਾਅਦ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਣ ਲਈ ਨਹੀਂ ਆਏ। ਇਸ ਤੋਂ ਬਾਅਦ ਭਾਰਤ ਖਿਡਾਰੀਆਂ ਨੇ ਡ੍ਰੈਸਿੰਗ ਰੂਮ ਦਾ ਦਰਵਾਜ਼ਾ ਵੀ ਬੰਦ ਕਰ ਲਿਆ। ਇਸ ਤੋਂ ਨਾਰਾਜ਼ ਹੋ ਕੇ ਪਾਕਿਸਤਾਨ ਟੀਮ ਦੇ ਕਪਤਾਨ ਸਲਮਾਨ ਆਗਾ ਮੈਚ ਤੋਂ ਬਾਅਦ ਪ੍ਰੈਜੈਂਟੇਸ਼ਨ ਸੈਰਾਮਨੀ ’ਚ ਵੀ ਸ਼ਾਮਿਲ ਨਹੀਂ ਹੋਏ। ਪਾਕਿ ਕ੍ਰਿਕਟ ਟੀਮ ਦੇ ਮੈਨੇਜਰ ਨੇ ਏਸੀਸੀ ਕੋਲ ਭਾਰਤੀ ਕ੍ਰਿਕਟ ਟੀਮ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਗਈ।
ਮੈਚ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਕਿਹਾ ਕਿ ਟੀਮ ਇੰਡੀਆ ਨੇ ਮੈਚ ਤੋਂ ਪਹਿਲਾਂ ਹੀ ਬੀਸੀਸੀਆਈ ਨੇ ਭਾਰਤ ਸਰਕਾਰ ਦੇ ਨਾਲ ਮਿਲ ਕੇ ਇਹ ਤਹਿ ਕੀਤਾ ਸੀ ਕਿ ਉਹ ਵਿਰੋਧੀ ਟੀਮ ਨਾਲ ਹੱਥ ਨਹੀਂ ਮਿਲਾਉਣਗੇ।
ਉਧਰ ਪਾਕਿਸਤਾਨੀ ਹੈਡ ਕੋਚ ਮਾਈਕ ਹੇਸਨ ਨੇ ਕਿਹਾ ਕਿ ਟੀਮ ਮੈਚ ਤੋਂ ਬਾਅਦ ਹੱਥ ਮਿਲਾਉਣ ਦਾ ਇੰਤਜ਼ਾਰ ਕਰ ਰਹੀ ਸੀ ਪਰ ਬਾਅਦ ’ਚ ਚਲਿਆ ਕਿ ਭਾਰਤ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ।