ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ
Published : Oct 15, 2018, 12:32 pm IST
Updated : Oct 15, 2018, 12:32 pm IST
SHARE ARTICLE
Petrol and Diesel prices rise again
Petrol and Diesel prices rise again

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਵੀ ਤੇਲ ਦੇ ਮੁੱਲ ਵਧੇ ਹਨ। ਅੱਜ ਦਿੱਲੀ ਵਿਚ ਪੈਟਰੋਲ ਦੇ...

ਨਵੀਂ ਦਿੱਲੀ (ਭਾਸ਼ਾ) : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਵੀ ਤੇਲ ਦੇ ਮੁੱਲ ਵਧੇ ਹਨ। ਅੱਜ ਦਿੱਲੀ ਵਿਚ ਪੈਟਰੋਲ ਦੇ ਮੁੱਲ ਤਾਂ ਨਹੀਂ ਵਧੇ ਹਨ ਪਰ ਡੀਜ਼ਲ ਦੀ ਕੀਮਤ 8 ਪੈਸੇ ਵਧੀ ਹੈ। ਸੋਮਵਾਰ ਨੂੰ ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 82.72 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਇਹ ਵੀ 8 ਪੈਸੇ ਮਹਿੰਗਾ ਹੋਇਆ ਹੈ। ਇਸ ਵਾਧੇ ਦੇ ਨਾਲ ਇਹ 75.46 ਰੁਪਏ ਪ੍ਰਤੀ ਲਿਟਰ ਉਤੇ ਪਹੁੰਚ ਗਿਆ ਹੈ। ਮੁੰਬਈ ਦੀ ਗੱਲ ਕਰੀਏ ਤਾਂ ਇਥੇ ਇਕ ਲਿਟਰ ਪਟਰੋਲ 88.18 ਰੁਪਏ ਪ੍ਰਤੀ ਲਿਟਰ ਦਾ ਮਿਲ ਰਿਹਾ ਹੈ।

Increase price of crude oilIncrease cost of crude oil ​ਉਥੇ ਹੀ ਡੀਜ਼ਲ 79.11 ਰੁਪਏ ਪ੍ਰਤੀ ਲੀਟਰ ਦੇ ਪੱਧਰ ਉਤੇ ਪਹੁਂਚ ਗਿਆ ਹੈ। ਦੇਸ਼ ਦੀ ਆਰਥਿਕ ਰਾਜਧਾਨੀ ਵਿਚ ਡੀਜ਼ਲ ਦੀਆਂ ਕੀਮਤਾਂ ਵਿਚ 9 ਪੈਸੇ ਦਾ ਵਾਧਾ ਹੋਇਆ ਹੈ। ਹਾਲਾਂ‍ਕਿ ਪੈਟਰੋਲ ਦਾ ਮੁੱਲ ਕੱਲ੍ਹ ਦੇ ਹੀ ਪੱਧਰ ਉਤੇ ਬਣਿਆ ਹੋਇਆ ਹੈ। ਧਿਆਨ ਯੋਗ ਹੈ ਕਿ ਪ੍ਰਧਾਨ ਮੰਤਰੀ ਦੀ ਇਸ ਬੈਠਕ ਤੋਂ ਪਹਿਲਾਂ ਹੀ ਸੋਮਵਾਰ ਨੂੰ ਫਿਰ ਡੀਜ਼ਲ ਦੇ ਮੁੱਲ ਵਿਚ ਵਾਧਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ 5 ਅਕਤੂਬਰ ਨੂੰ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੇ ਮੁੱਲ ਵਿਚ 2.5 ਰੁਪਏ ਦੀ ਕਟੌਤੀ ਕੀਤੀ ਸੀ। ਇਸ ਤੋਂ ਇਲਾਵਾ ਕਈ ਸੂਬਾ ਸਰਕਾਰਾਂ ਨੇ ਵੀ ਅਜਿਹਾ ਹੀ ਕੀਤਾ ਸੀ।

Prices Rise AgainPrices Rise Againਹਾਲਾਂਕਿ, ਉਦੋਂ ਤੋਂ ਹੁਣ ਤੱਕ ਲਗਾਤਾਰ ਜਿਸ ਤਰ੍ਹਾਂ ਪੈਟਰੋਲ-ਡੀਜ਼ਲ ਦੇ ਮੁੱਲ ਵਧੇ ਹਨ ਉਸ ਤੋਂ ਉਹ ਕਟੌਤੀ ਲਗਭੱਗ ਪੂਰੀ ਹੀ ਹੋ ਗਈ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅਗਸਤ ਮਹੀਨੇ ਤੋਂ ਹੀ ਲਗਾਤਾਰ ਵਾਧਾ ਜਾਰੀ ਹੈ। ਕੇਂਦਰ ਸਰਕਾਰ ਦੁਆਰਾ ਆਮ ਆਦਮੀ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਦਿਵਾਉਣ ਲਈ ਕਦਮ ਚੁੱਕੇ ਗਏ ਸਨ ਪਰ ਉਸ ਦਾ ਵੀ ਕੋਈ ਫ਼ਾਇਦਾ ਮਿਲਦਾ ਨਜ਼ਰ  ਨਹੀਂ ਆ ਰਿਹਾ ਹੈ। ਅੰਤਰਰਾਸ਼ਟਰੀ ਪੱਧਰ ਉਤੇ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਜਾਰੀ ਹੈ।

Petrol-Diesel Prices Rise AgainPetrol-Diesel Prices Rise Againਕੱਚੇ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਦਾ ਹੀ ਅਸਰ ਹੈ ਕਿ ਦੇਸ਼ ਵਿਚ ਬਾਲਣ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਹੈ। ਪੀਐਮ ਮੋਦੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਤੇਲ ਕੰਪਨੀਆਂ ਦੇ ਨਾਲ ਅੱਜ ਬੈਠਕ ਕਰਨ ਵਾਲੇ ਹਨ। ਇਸ ਬੈਠਕ ਵਿਚ ਈਰਾਨ ਰੋਕ ਤੋਂ ਬਾਅਦ ਇਸ ਦੇਸ਼ ਤੋਂ ਤੇਲ ਖਰੀਦਣ ਅਤੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਪੈਣ ਵਾਲੇ ਅਸਰ ਨੂੰ ਲੈ ਕੇ ਚਰਚਾ ਹੋਵੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement