
ਬਿਹਾਰ ਦੀ ਰਾਜਧਾਨੀ ਪਟਨਾ ਵਿਚ ਕੇਂਦਰੀ ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ ‘ਤੇ ਸਿਆਹੀ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।
ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਵਿਚ ਕੇਂਦਰੀ ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ ‘ਤੇ ਸਿਆਹੀ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਦੇ ਮੰਤਰੀ ਚੌਬੇ ਬਿਹਾਰ ਦੇ ਪੀਐਮਸੀਐਚ ਹਸਪਤਾਲ ਵਿਚ ਡੇਂਗੂ ਨਾਲ ਪੀੜਤ ਮਰੀਜ਼ਾਂ ਨੂੰ ਦੇਖਣ ਗਏ ਸੀ। ਉਸ ਦੌਰਾਨ 2 ਨੌਜਵਾਨਾਂ ਨੇ ਉਹਨਾਂ ਦੇ ਚੇਹਰੇ ‘ਤੇ ਸਿਆਹੀ ਸੁੱਟ ਦਿੱਤੀ ਅਤੇ ਫਰਾਰ ਹੋ ਗਏ।
Ashwini Choubey
ਜਾਣਕਾਰੀ ਮੁਤਾਬਕ ਮੰਤਰੀ ਦੀ ਸੁਰੱਖਿਆ ਵਿਚ ਤੈਨਾਤ ਪੁਲਿਸ ਕਰਮਚਾਰੀਆਂ ਨੇ ਦੋਵੇਂ ਨੌਜਵਾਨਾਂ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੇ। ਮੰਨਿਆ ਜਾ ਰਿਹਾ ਹੈ ਕਿ ਬਿਹਾਰ ਦੇ ਲੋਕਾਂ ਵਿਚ ਹੜ੍ਹ ਨੂੰ ਲੈ ਕੇ ਕਾਫ਼ੀ ਨਰਾਜ਼ਗੀ ਹੈ। ਇਸ ਦੇ ਵਿਰੋਧ ਵਿਚ ਹੀ ਅਸ਼ਵਨੀ ਚੌਬੇ ‘ਤੇ ਸਿਆਹੀ ਸੁੱਟੀ ਗਈ ਹੈ। ਦੱਸ ਦਈਏ ਕਿ ਚੌਬੇ ਬਕਸਰ ਲੋਕ ਸਭਾ ਸੀਟ ਤੋਂ ਸੰਸਦ ਹਨ। ਉਹ ਮੰਗਲਵਾਰ ਨੂੰ ਪਟਨਾ ਮੈਡੀਕਲ ਕਾਲਜ ਐਂਡ ਹਾਸਪੀਟਲ ਵਿਚ ਡੇਂਗੂ ਪੀੜਤ ਮਰੀਜ਼ਾਂ ਨੂੰ ਮਿਲਣ ਗਏ ਸੀ।
Dengue
ਦੱਸ ਦਈਏ ਕਿ ਰਾਜਧਾਨੀ ਪਟਨਾ ਵਿਚ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਹੁਣ 1300 ਤੋਂ ਵੀ ਵੱਧ ਹੋ ਗਈ ਹੈ। ਇਸ ਦੌਰਾਨ ਪਟਨਾ ਵਿਚ, ਜਿੱਥੇ ਇੱਕ ਸੱਤ ਸਾਲ ਦੀ ਬੱਚੀ ਦੀ ਇਸ ਬਿਮਾਰੀ ਨਾਲ ਮੌਤ ਹੋ ਗਈ, ਉਥੇ ਹੀ ਭਾਜਪਾ ਵਿਧਾਇਕ ਸੰਜੀਵ ਚੌਰਸੀਆ ਵੀ ਡੇਂਗੂ ਨਾਲ ਪ੍ਰਭਾਵਿਤ ਲੋਕਾਂ ਵਿਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਇਕੱਲੇ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਜਿਨ੍ਹਾਂ 294 ਸੈਪਲ ਦੀ ਜਾਂਚ ਹੋਈ ਉਸ ਵਿਚ 116 ਪੌਜੀਟਿਵ ਪਾਏ ਗਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ