
ਸਿੰਘੂ ਬਾਰਡਰ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨ ਆਗੂਆਂ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਨਵੀਂ ਦਿੱਲੀ: ਸਿੰਘੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੌਰਾਨ ਇਕ 35 ਸਾਲਾ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੀ ਨਿਹੰਗ ਸਿੰਘਾਂ ਨੇ ਵੀਡੀਓ ਵੀ ਜਾਰੀ ਕੀਤੀ ਹੈ। ਇਸ ਦੇ ਚਲਦਿਆਂ ਨਿਹੰਗ ਸਿੰਘਾਂ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਗੁੱਟ ਤੇ ਲੱਤ ਵੱਢ ਦਿੱਤੀ, ਜਿਸ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ।
Farmers Protest
ਹੋਰ ਪੜ੍ਹੋ: ਅਮਰੀਕਾ ਵਿਚ ਨਿਲਾਮ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ 2 ਵਿਰਾਸਤੀ ਮੇਜ਼ਾਂ
ਨਿਹੰਗਾਂ ਨੇ ਦੋਸ਼ ਲਗਾਇਆ ਹੈ ਕਿ ਵਿਅਕਤੀ ਨੇ ਪੈਸੇ ਲੈ ਕੇ ਬੇਅਦਬੀ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਵਿਅਕਤੀ ਦੀ ਲਾਸ਼ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ ਤੇ ਸੋਨੀਪਤ ਵਿਚ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ।
Singhu Border
ਹੋਰ ਪੜ੍ਹੋ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਇਸ ਘਟਨਾ ਤੋਂ ਬਾਅਦ ਸਿੰਘੂ ਬਾਰਡਰ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨ ਆਗੂਆਂ ਵਲੋਂ ਇਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਜ਼ਰੀਏ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।