
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ
ਲਖਨਊ: ਉੱਤਰ ਪ੍ਰਦੇਸ਼ ਦੇ ਝਾਂਸੀ ਸ਼ਹਿਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਲੋਕਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਇਸ ਭਿਆਨਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ।
Accident
ਮ੍ਰਿਤਕਾਂ ਵਿੱਚ 7 ਔਰਤਾਂ ਸਮੇਤ 4 ਬੱਚੇ ਸ਼ਾਮਲ ਹਨ। ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਜਿਵੇਂ ਹੀ ਸੜਕ ਹਾਦਸੇ ਦੀ ਜਾਣਕਾਰੀ ਮਿਲੀ, ਮੌਕੇ 'ਤੇ ਪਹੁੰਚੇ ਪੁਲਿਸ ਕਰਮਚਾਰੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟ ਗਏ ਹਨ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭੇਜਿਆ ਜਾ ਰਿਹਾ ਹੈ।
Tragic accident
ਸੀਐਮ ਯੋਗੀ ਆਦਿੱਤਿਆਨਾਥ ਨੇ ਝਾਂਸੀ ਦੇ ਚਿਰਗਾਓਂ ਪੁਲਿਸ ਸਟੇਸ਼ਨ ਨੇੜੇ ਵਾਪਰੇ ਇਸ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Tragic accident
ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
Tragic accident