ਪਾਕਿਸਤਾਨ ਦੇ ਹਸਪਤਾਲ ਦੀ ਛੱਤ ‘ਤੇ ਮਿਲੀਆਂ 500 ਲਾਸ਼ਾਂ, ਮਚੀ ਖਲਬਲੀ
Published : Oct 15, 2022, 11:10 am IST
Updated : Oct 15, 2022, 11:10 am IST
SHARE ARTICLE
photo
photo

ਹਸਪਤਾਲ ਦੇ ਸਟਾਫ਼ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ 

 

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ 'ਚ ਇਕ ਸਰਕਾਰੀ ਹਸਪਤਾਲ ਦੀ ਛੱਤ ਤੋਂ ਕਈ ਸੜੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਖਲਬਲੀ ਮਚ ਗਈ ਹੈ। ਹਸਪਤਾਲ ਦੀ ਛੱਤ ਤੋਂ 500 ਦੇ ਕਰੀਬ ਲਾਵਾਰਸ ਲਾਸ਼ਾਂ ਬਰਾਮਦ ਹੋਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸਾਰੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਪਰਵੇਜ਼ ਇਲਾਹੀ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਵਿਸ਼ੇਸ਼ ਸਿਹਤ ਸਕੱਤਰ ਮੁਜ਼ਮਿਲ ਬਸ਼ੀਰ ਦੀ ਅਗਵਾਈ ਵਾਲੀ ਛੇ ਮੈਂਬਰੀ ਕਮੇਟੀ ਨੂੰ ਮਾਮਲੇ ਦੀ ਜਾਂਚ ਪੂਰੀ ਕਰਨ ਅਤੇ ਜਵਾਬਦੇਹੀ ਤੈਅ ਕਰਨ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ।

ਹਸਪਤਾਲ ਦੇ ਸਟਾਫ਼ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ 
ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਸਲਾਹਕਾਰ ਚੌਧਰੀ ਜ਼ਮਾਨ ਗੁਰਜਰ ਨੇ ਵੀਰਵਾਰ ਨੂੰ ਲਾਹੌਰ ਤੋਂ ਕਰੀਬ 350 ਕਿਲੋਮੀਟਰ ਦੂਰ ਮੁਲਤਾਨ ਦੇ ਨਿਸ਼ਤਰ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਸ ਨੂੰ ਹਸਪਤਾਲ ਦੇ ਮੁਰਦਾਘਰ ਦੀ ਛੱਤ 'ਤੇ ਕਈ ਲਾਵਾਰਿਸ ਲਾਸ਼ਾਂ ਮਿਲੀਆਂ। ਮੁੱਖ ਮੰਤਰੀ ਨੇ ਸਾਰੀਆਂ ਮ੍ਰਿਤਕ ਦੇਹਾਂ ਦਾ ਅੰਤਿਮ ਸਸਕਾਰ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਇਸ ਮਾਮਲੇ ਵਿੱਚ ਸ਼ਾਮਲ ਹਸਪਤਾਲ ਦੇ ਸਟਾਫ਼ ਖ਼ਿਲਾਫ਼ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।ਨਿਸ਼ਤਰ ਮੈਡੀਕਲ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਡਾ. ਮਰੀਅਮ ਅਸ਼ਰਫ਼ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਵਿਭਾਗ ਵੱਲੋਂ ਕੁਝ ਲਾਵਾਰਿਸ ਅਤੇ ਅਣਪਛਾਤੀ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਸੜਨ ਲੱਗੀਆਂ, ਇਸ ਲਈ ਇਹਨਾਂ ਨੂੰ ਹਸਪਤਾਲ ਦੀ ਛੱਤ 'ਤੇ ਵੱਖ-ਵੱਖ ਡਾਕਟਰੀ ਵਰਤੋਂ ਲਈ ਸੁਕਾਉਣ ਲਈ ਰੱਖਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਰੀਰ ਦੇ ਅੰਗਾਂ ਦੀ ਵਰਤੋਂ ਮੈਡੀਕਲ ਪ੍ਰਯੋਗਾਂ ਲਈ ਕੀਤੀ ਜਾਂਦੀ ਹੈ ਅਤੇ ਲਾਵਾਰਿਸ ਲਾਸ਼ਾਂ ਦੀ ਵਰਤੋਂ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡਾਕਟਰੀ ਵਰਤੋਂ ਲਈ ਹੱਡੀਆਂ ਅਤੇ ਖੋਪੜੀਆਂ ਵੀ ਕੱਢੀਆਂ ਜਾਂਦੀਆਂ ਹਨ।

ਬਲੋਚ ਅੰਦੋਲਨਕਾਰੀਆਂ ਦੀਆਂ ਲਾਸ਼ਾਂ ਹੋਣ ਦਾ ਦਾਅਵਾ
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਕਈ ਲਾਸ਼ਾਂ ਨੂੰ ਛੱਤ 'ਤੇ ਸੁੱਟੇ ਜਾਣ 'ਤੇ ਵਿਗੜੀ ਹੋਈ ਹਾਲਤ 'ਚ ਦਿਖਾਇਆ ਗਿਆ ਸੀ। ਦੂਜੇ ਪਾਸੇ ਬਲੋਚ ਅੰਦੋਲਨਕਾਰੀਆਂ ਦਾ ਇੰਟਰਨੈੱਟ ਮੀਡੀਆ 'ਤੇ ਕਹਿਣਾ ਹੈ ਕਿ ਇਹ ਉਨ੍ਹਾਂ ਦੇ ਲਾਪਤਾ ਲੋਕਾਂ ਦੀਆਂ ਲਾਸ਼ਾਂ ਵੀ ਹੋ ਸਕਦੀਆਂ ਹਨ।

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement