
ਹਸਪਤਾਲ 'ਚ ਹੋਈ ਮੌਤ
ਸ਼ੋਪੀਆਂ: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਜਾਣਕਾਰੀ ਮੁਤਾਬਕ ਜ਼ਿਲ੍ਹਾ ਸ਼ੋਪੀਆਂ ਦੇ ਚੌਧਰੀ ਗੁੰਡ ਇਲਾਕੇ 'ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀ ਮਾਰ ਕੇ ਲਹੂ-ਲੁਹਾਨ ਕਰ ਦਿੱਤਾ। ਇਸ ਤੋਂ ਬਾਅਦ ਅੱਤਵਾਦੀ ਫ਼ਰਾਰ ਹੋ ਗਏ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਹਸਪਤਾਲ ਵਿੱਚ ਜ਼ਿੰਦਗੀ ਦੀ ਲੜਾਈ ਹਾਰ ਗਿਆ।
ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਅੱਤਵਾਦੀਆਂ ਦੀ ਭਾਲ ਜਾਰੀ ਹੈ।