
ਵਿਆਹ ਸਮਾਗਮ ਤੋਂ ਪਰਤ ਰਹੇ ਸਨ ਕਾਰ ਸਵਾਰ ਸਾਰੇ ਮ੍ਰਿਤਕ
ਚੇਂਗਮ:ਤਾਮਿਲਨਾਡੂ ਦੇ ਤਿਰੂਵੰਨਾਮਲਾਈ ਜ਼ਿਲ੍ਹੇ ਦੇ ਚੇਂਗਮ ਨੇੜੇ ਐਤਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਅਤੇ ਇੱਕ ਲਾਰੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਇਹ ਵੀ ਪੜ੍ਹੋ: ਫਰੀਦਕੋਟ 'ਚ ਰਾਤ 3 ਘੰਟੇ ਪਿਆ ਮੀਂਹ, ਦੋ ਵਾਰ ਪਏ ਗੜੇ, ਨਰਮੇ ਦੀ ਫਸਲ ਦਾ ਨੁਕਸਾਨ
ਟੱਕਰ ਇੰਨੀ ਜ਼ਬਰਦਸਤ ਸੀ ਕਿ ਸੱਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤਾਂ ਦੀ ਪਛਾਣ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਜਾਣਕਾਰੀ ਮੁਤਾਬਕ ਸਾਰੇ ਲੋਕ ਇਕ ਵਿਆਹ ਸਮਾਗਮ ਤੋਂ ਘਰ ਪਰਤ ਰਹੇ ਸਨ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਨਸ਼ਾ ਤਸਕਰ ਗੋਰਾ ਦੀ ਜਾਇਦਾਦ ਜ਼ਬਤ, 16.33 ਲੱਖ ਰੁਪਏ ਦੇ 2 ਮੰਜ਼ਿਲਾ ਮਕਾਨ 'ਤੇ ਲਗਾਇਆ ਨੋਟਿਸ
ਚੇਂਗਮ ਪੁਲਿਸ ਨੇ ਇਸ ਸੜਕ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਇਸ ਹਾਦਸੇ ਵਿੱਚ ਲਾਰੀ ਚਾਲਕ ਦੀ ਜਾਨ ਬਚ ਗਈ, ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਫਿਲਹਾਲ ਟਰੱਕ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਤੇਜ਼ ਰਫ਼ਤਾਰ 'ਤੇ ਜਾ ਰਹੀ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਇਸ ਹਾਦਸੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।