
Delhi News : ਐਮਪੀ ਬੈਜਯੰਤ "ਜੈ" ਪਾਂਡਾ ਨੂੰ ਚੋਣ ਇੰਚਾਰਜ ਅਤੇ ਅਤੁਲ ਗਰਗ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ
Delhi News : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਸੰਸਦ ਮੈਂਬਰ ਬੈਜਯੰਤ ਜੈ ਪਾਂਡਾ ਨੂੰ ਵਿਧਾਨ ਸਭਾ ਚੋਣਾਂ ਲਈ ਚੋਣ ਇੰਚਾਰਜ ਬਣਾਇਆ ਹੈ ਅਤੇ ਅਤੁਲ ਗਰਗ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਕਾਫੀ ਦਿਲਚਸਪ ਹੋਣਗੀਆਂ ਕਿਉਂਕਿ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਮੁੱਖ ਮੰਤਰੀ ਦਾ ਅਹੁਦਾ ਆਪਣੀ ਪਾਰਟੀ ਦੇ ਮੰਤਰੀ ਆਤਿਸ਼ੀ ਨੂੰ ਸੌਂਪ ਦਿੱਤਾ ਹੈ।
ਰਿਪੋਰਟਾਂ ਮੁਤਾਬਕ ਦਿੱਲੀ ਵਿਧਾਨ ਸਭਾ ਚੋਣਾਂ ਨਵੇਂ ਸਾਲ ਦੀ ਸ਼ੁਰੂਆਤ 'ਚ ਹੋਣਗੀਆਂ। ਅਜਿਹੇ 'ਚ ਭਾਜਪਾ ਅਤੇ 'ਆਪ' ਵਿਚਾਲੇ ਵੱਡਾ ਚੋਣ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ ਲਈ ਸਿਆਸੀ ਮੈਦਾਨ ਤਿਆਰ ਹੋ ਗਿਆ ਹੈ। ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਨੇ ਆਪਣੀ ਪਾਰਟੀ ਦੇ ਕਈ ਲੋਕਾਂ ਨੂੰ ਵੱਖ-ਵੱਖ ਅਹੁਦੇ ਸੌਂਪੇ ਹਨ। ਹਾਲਾਂਕਿ ਭਾਜਪਾ ਨੇ ਅਜੇ ਤੱਕ ਇਹ ਤੈਅ ਨਹੀਂ ਕੀਤਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਉਸ ਦਾ ਦਾਅਵੇਦਾਰ ਕੌਣ ਹੋਵੇਗਾ।
ਜਦੋਂ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਹੀ ਇਕੱਲਿਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਹੈ। 'ਆਪ' ਦੀ ਕੌਮੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਇਸ ਸਬੰਧੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਅਸੀਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲੇ ਲੜਾਂਗੇ। 'ਆਪ' ਨੇਤਾ ਨੇ ਕਿਹਾ ਕਿ ਅਸੀਂ ਪਿਛਲੇ 10 ਸਾਲਾਂ 'ਚ ਦਿੱਲੀ 'ਚ ਜੋ ਕੰਮ ਕੀਤਾ ਹੈ, ਉਸ ਦੇ ਆਧਾਰ 'ਤੇ ਹੀ ਚੋਣਾਂ ਲੜਾਂਗੇ। ਦਿੱਲੀ ਚੋਣਾਂ ਨੂੰ ਲੈ ਕੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਰ ਜ਼ਿਲ੍ਹੇ 'ਚ 'ਜਨਤਾ ਕੀ ਅਦਾਲਤ' ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਦਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਲਗਾਤਾਰ ਦਫ਼ਤਰਾਂ ਦਾ ਦੌਰਾ ਕਰ ਰਹੇ ਹਨ।
ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਪੜਾਅ ਵਿੱਚ ਚੋਣਾਂ ਹੋਣਗੀਆਂ, ਜਦਕਿ ਝਾਰਖੰਡ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਝਾਰਖੰਡ ਵਿੱਚ ਪਹਿਲੇ ਪੜਾਅ ਦੀਆਂ ਚੋਣਾਂ 13 ਨਵੰਬਰ ਨੂੰ ਅਤੇ ਦੂਜੇ ਪੜਾਅ ਦੀਆਂ ਚੋਣਾਂ 20 ਨਵੰਬਰ ਨੂੰ ਹੋਣਗੀਆਂ।